ਅਮਰੀਕਾ ’ਚ ਰਾਹੁਲ ਦੇ ਦਾਅਵਿਆਂ ’ਤੇ ਭਾਜਪਾ ਦਾ ਪਲਟਵਾਰ
ਨਵੀਂ ਦਿੱਲੀ, 18 ਨਵੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੋਲੰਬੀਆ ਯੂਨੀਵਰਸਿਟੀ ’ਚ ਭਾਰਤੀ ਅਰਥਵਿਵਸਥਾ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਨਾਸਮਝ ਅਤੇ ਭਾਰਤ ਵਿਰੋਧੀ ਕਰਾਰ ਦਿੱਤਾ। ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਹੁਲ ਗਾਂਧੀ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਹ ਭਾਰਤ ਦੇ ਮੀਰ ਜਾਫ਼ਰ ਹਨ।
ਨਵੀਂ ਦਿੱਲੀ, 18 ਨਵੰਬਰ (ਉਪਮਾ ਡਾਗਾ ਪਾਰਥ)- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵਲੋਂ ਕੋਲੰਬੀਆ ਯੂਨੀਵਰਸਿਟੀ ’ਚ ਭਾਰਤੀ ਅਰਥਵਿਵਸਥਾ ’ਤੇ ਕੀਤੀ ਟਿੱਪਣੀ ਨੂੰ ਲੈ ਕੇ ਭਾਜਪਾ ਨੇ ਪਲਟਵਾਰ ਕਰਦਿਆਂ ਉਨ੍ਹਾਂ ਨੂੰ ਨਾਸਮਝ ਅਤੇ ਭਾਰਤ ਵਿਰੋਧੀ ਕਰਾਰ ਦਿੱਤਾ। ਭਾਜਪਾ ਦੇ ਰਾਸ਼ਟਰੀ ਬੁਲਾਰੇ ਗੌਰਵ ਭਾਟੀਆ ਨੇ ਪ੍ਰੈੱਸ ਕਾਨਫ਼ਰੰਸ ਕਰਕੇ ਰਾਹੁਲ ਗਾਂਧੀ ’ਤੇ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ਉਹ ਭਾਰਤ ਦੇ ਮੀਰ ਜਾਫ਼ਰ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵਲੋਂ ਵਿਦੇਸ਼ਾਂ ’ਚ ਭਾਰਤ ਨੂੰ ਬਦਨਾਮ ਕਰਨ ਲਈ ਦਿੱਤੇ ਗਏ ਬੇਬੁਨਿਆਦ, ਝੂਠੇ ਅਤੇ ਭਾਰਤ ਵਿਰੋਧੀ ਬਿਆਨਾਂ ਨਾਲ ਹਰ ਭਾਰਤੀ ਸ਼ਰਮਿੰਦਾ ਮਹਿਸੂਸ ਕਰ ਰਿਹਾ ਹੈ। ਗੌਰਵ ਭਾਟੀਆ ਨੇ ਕਿਹਾ ਕਿ ਜਦੋਂ ਵੀ ਸੰਸਦ ਦਾ ਇਜਲਾਸ ਆਉਣ ਵਾਲਾ ਹੁੰਦਾ ਹੈ, ਉਹ ਵਿਦੇਸ਼ ਚਲੇ ਜਾਂਦੇ ਹਨ। ਕੀ ਉਹ ਵਿਦੇਸ਼ੀ ਆਕਾਵਾਂ ਤੋਂ ਨਿਰਦੇਸ਼ ਲੈਣ ਜਾਂਦੇ ਹਨ ? ਭਾਜਪਾ ਨੇਤਾ ਪ੍ਰਦੀਪ ਭੰਡਾਰੀ ਨੇ ਵੀ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਰਾਹੁਲ ਗਾਂਧੀ ਭਾਰਤ ਵਿਰੋਧੀ ਪ੍ਰਚਾਰ ਦੇ ਨੇਤਾ ਬਣ ਗਏ ਹਨ। ਭਾਰਤ ਦੇ ਵਿਕਾਸ ਅਤੇ ਭਾਰਤੀ ਲੋਕਤੰਤਰ ਪ੍ਰਤੀ ਉਨ੍ਹਾਂ ਦੀ ਨਫ਼ਰਤ ਹੀ ਹੈ ਕਿ ਜਦੋਂ ਵੀ ਉਹ ਵਿਦੇਸ਼ ਜਾਂਦੇ ਹਨ ਤਾਂ ਭਾਰਤ ਦੇ ਬਾਰੇ ’ਚ ਭਲਾ-ਬੁਰਾ ਕਹਿੰਦੇ ਹਨ।