18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਨੀਟ ਯੂ.ਜੀ. ਪੇਪਰ ਲੀਕ ਮਾਮਲਾ-ਅਦਾਲਤ ਵਲੋਂ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਹੁਕਮ

ਨਵੀਂ ਦਿੱਲੀ, 18 ਨਵੰਬਰ (ਜਗਤਾਰ ਸਿੰਘ)-ਰਾਊਜ਼ ਐਵੇਨਿਊ ਅਦਾਲਤ ਨੇ ਨੀਟ ਯੂ. ਜੀ.

Ad Position 21
No active advertisement
ਅਜੀਤ ਡੈਸਕ 19-11-2026
ਨਵੀਂ ਦਿੱਲੀ, 18 ਨਵੰਬਰ (ਜਗਤਾਰ ਸਿੰਘ)-ਰਾਊਜ਼ ਐਵੇਨਿਊ ਅਦਾਲਤ ਨੇ ਨੀਟ ਯੂ.ਜੀ. 2026 ਪੇਪਰ ਲੀਕ ਮਾਮਲੇ ਵਿਚ ਸਾਰੇ 14 ਮੁਲਜ਼ਮਾਂ ਖ਼ਿਲਾਫ਼ ਦੋਸ਼ ਤੈਅ ਕਰਨ ਦਾ ਆਦੇਸ਼ ਦਿੱਤਾ ਹੈ । ਸਪੈਸ਼ਲ ਸੀ.ਬੀ.ਆਈ. ਜੱਜ ਅਜੈ ਗੁਪਤਾ ਨੇ ਬੁੱਧਵਾਰ ਨੂੰ ਇਹ ਅਹਿਮ ਫ਼ੈਸਲਾ ਸੁਣਾਇਆ ਹੈ । ਅਦਾਲਤ ਨੇ ਸਾਰੇ 14 ਮੁਲਜ਼ਮਾਂ ਨੂੰ 21 ਨਵੰਬਰ 2026 ਨੂੰ ਸਰੀਰਕ ਤੌਰ ’ਤੇ ਅਦਾਲਤ ਵਿਚ ਪੇਸ਼ ਕਰਨ ਦਾ ਹੁਕਮ ਦਿੱਤਾ ਹੈ, ਜਿੱਥੇ ਉਨ੍ਹਾਂ ਖ਼ਿਲਾਫ਼ ਰਸਮੀ ਤੌਰ ’ਤੇ ਦੋਸ਼ ਤੈਅ ਕੀਤੇ ਜਾਣਗੇ । ਇਨ੍ਹਾਂ 14 ਮੁਲਜ਼ਮਾਂ ਵਿਚ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਵਲੋਂ ਪ੍ਰਸ਼ਨ ਪੱਤਰਾਂ ਦੇ ਅਨੁਵਾਦ ਲਈ ਨਿਯੁਕਤ ਕੀਤੇ ਗਏ 3 ਵਿਸ਼ਾ ਮਾਹਿਰ (ਮਨੀਸ਼ਾ ਮੰਢਾਰੇ, ਪੀ. ਵੀ. ਕੁਲਕਰਨੀ ਤੇ ਮਨੀਸ਼ਾ ਹਵਾਲਦਾਰ) ਵੀ ਸ਼ਾਮਿਲ ਹਨ । ਮਾਮਲੇ ਵਿਚ ਇਸਤਗਾਸਾ ਪੱਖ ਦੇ ਗਵਾਹਾਂ ਦੇ ਬਿਆਨ ਦਰਜ ਕਰਨ ਤੇ ਰੋਜ਼ਾਨਾ ਆਧਾਰ ’ਤੇ ਮੁਕੱਦਮੇ ਦੀ ਸੁਣਵਾਈ 25 ਨਵੰਬਰ ਤੋਂ ਸ਼ੁਰੂ ਹੋਵੇਗੀ । ਦੱਸਣਯੋਗ ਹੈ ਕਿ ਮੁਲਜ਼ਮਾਂ ਵਿਰੁੱਧ ਭਾਰਤੀ ਨਿਆਂ ਸੰਹਿਤਾ ਤਹਿਤ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਭਰੋਸੇ ਨੂੰ ਤੋੜਨ ਤੇ ਸਬੂਤ ਨਸ਼ਟ ਕਰਨ ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ, ਪਬਲਿਕ ਐਗਜ਼ਾਮੀਨੇਸ਼ਨਜ਼ (ਪ੍ਰੀਵੈਨਸ਼ਨ ਆਫ਼ ਅਨਫੇਅਰ ਮੀਨਜ਼) ਐਕਟ 2024 ਅਤੇ ਕਾਪੀਰਾਈਟ ਐਕਟ ਦੀ ਧਾਰਾ 63 ਤਹਿਤ ਦੋਸ਼ ਲਗਾਏ ਗਏ ਹਨ ।

ਮਜੀਠੀਆ ਨੇ ਅਦਾਲਤ ਤੋਂ ਮੰਗੀ ਵਿਦੇਸ਼ ਜਾਣ ਦੀ ਇਜਾਜ਼ਤ
ਐੱਸ. ਏ. ਐੱਸ. ਨਗਰ, 18 ਨਵੰਬਰ (ਕਪਿਲ ਵਧਵਾ)-ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਦੇਸ਼ ਜਾਣ ਦੀ ਮਨਜ਼ੂਰੀ ਲੈਣ ਲਈ ਮੁਹਾਲੀ ਦੀ ਵਿਸ਼ੇਸ਼ ਭ੍ਰਿਸ਼ਟਾਚਾਰ ਰੋਕਥਾਮ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਅਦਾਲਤੀ ਸੂਤਰਾਂ ਅਨੁਸਾਰ ਮਜੀਠੀਆ ਨੇ 18 ਦਸੰਬਰ ਤੋਂ 6 ਜਨਵਰੀ ਤੱਕ ਵਿਦੇਸ਼ ਯਾਤਰਾ ’ਤੇ ਜਾਣ ਦੀ ਇਜਾਜ਼ਤ ਮੰਗੀ ਹੈ। ਹਾਲਾਂਕਿ ਇਸ ਯਾਤਰਾ ਦਾ ਮਕਸਦ ਕੀ ਹੈ ਅਤੇ ਵਿਦੇਸ਼ ਜਾਣ ਦੀ ਯੋਜਨਾ ਪਹਿਲਾਂ ਤੋਂ ਹੀ ਤੈਅ ਸੀ ਜਾਂ ਹਾਲ ਹੀ ਵਿਚ ਬਣੀ ਹੈ, ਇਸ ਬਾਰੇ ਅਜੇ ਕੋਈ ਸਪੱਸ਼ਟ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਅਦਾਲਤ ਵਲੋਂ ਇਸ ਅਰਜ਼ੀ ‘ਤੇ 19 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਮਰਜੀਤ ਸਿੰਘ ਬੈਂਸ ਦੀ ਇਕ ਸਾਲ ਦੀ ਸਜ਼ਾ ਮੁਅੱਤਲ, ਸੈਸ਼ਨ ਅਦਾਲਤ ’ਚ ਅਪੀਲ ਦਾਇਰ ਵਿਰੋਧੀ ਧਿਰ ਨੂੰ ਨੋਟਿਸ ਜਾਰੀ ਅਗਲੀ ਖ਼ਬਰ ਹੋਰਨਾਂ ਰਾਜਾਂ ਵੱਲ ਸਫ਼ਰ ਕਰਨ ਵਾਲੇ ਵਾਹਨ ਚਾਲਕ ਭਾਰਤ ਮਾਲਾ (ਜੰਮੂ-ਕਟੜਾ) ਹਾਈਵੇਅ ਤੱਕ ਪਹੁੰਚਣ ਲਈ ਮਲੇਰਕੋਟਲਾ ਰਾਹੀਂ...
Ad Position 24