20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸ਼੍ਰੋਮਣੀ ਭਗਤ ਨਾਮਦੇਵ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਘੁਮਾਣ, 19 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-11-2026
ਘੁਮਾਣ, 19 ਨਵੰਬਰ (ਬੰਮਰਾਹ, ਬਾਵਾ)-ਸ਼੍ਰੋਮਣੀ ਭਗਤ ਨਾਮਦੇਵ ਜੀ ਦੇ 756ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਨਾਮਦੇਵ ਦਰਬਾਰ ਕਮੇਟੀ ਵਲੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਸਜਾਏ ਗਏ ਇਸ ਨਗਰ ਕੀਰਤਨ ਦੀ ਆਰੰਭਤਾ ਸ੍ਰੀ ਨਾਮਦੇਵ ਦਰਬਾਰ ਘੁਮਾਣ ਤੋਂ ਕੀਤੀ ਗਈ। ਸ੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਅਰਦਾਸ ਬੇਨਤੀ ਕਰਨ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਛੋਟੀ ਸੁੰਦਰ ਪਾਲਕੀ ਵਿਚ ਸੁਸ਼ੋਭਿਤ ਕੀਤਾ ਗਿਆ। ਕੀਰਤਨ ਵਿਚ ਜਿੱਥੇ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ ਉੱਥੇ ਬੈਂਡ ਪਾਰਟੀਆਂ ਅਤੇ ਇਲਾਕੇ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪਹੁੰਚ ਕੇ ਨਗਰ ਕੀਰਤਨ ਦੀ ਸ਼ੋਭਾ ਨੂੰ ਵਧਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਹਲਕਾ ਸ਼੍ਰੀ ਹਰਗੋਬਿੰਦਪੁਰ ਸਾਹਿਬ ਦੇ ਵੱਖ-ਵੱਖ ਪਾਰਟੀਆਂ ਨਾਲ ਸੰਬੰਧ ਰੱਖਣ ਵਾਲੇ ਸਿਆਸੀ ਧਾਰਮਿਕ ਆਗੂਆਂ ਨੇ ਸ਼੍ਰੀ ਨਾਮਦੇਵ ਦਰਬਾਰ ਘੁਮਾਣ ਵਿਖੇ ਮੱਥਾ ਟੇਕਿਆ ਤੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਸ੍ਰੀ ਨਾਮਦੇਵ ਦਰਬਾਰ ਕਮੇਟੀ ਦੇ ਪ੍ਰਬੰਧਕਾਂ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਸਰਪੰਚ ਨਰਿੰਦਰ ਸਿੰਘ ਨਿੰਦੀ, ਜੋਆਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਮਾਸਟਰ ਗੁਰਮੁਖ ਸਿੰਘ ਸਲਾਹਕਾਰ ਨੇ ਕਿਹਾ ਕਿ ਅੱਜ 20 ਨਵੰਬਰ ਨੂੰ ਸ਼੍ਰੋਮਣੀ ਭਗਤ ਨਾਮਦੇਵ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਜਾਵੇਗਾ, ਜਿੱਥੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਮਾਗਮ ਹੋਣਗੇ ਉੱਥੇ ਸ਼ਾਮ 5 ਵਜੇ ਤੋਂ ਰਾਤ 12 ਵਜੇ ਤੱਕ ਸਮਾਗਮ ਚੱਲਣਗੇ, ਜਿਸ ਵਿਚ ਪੰਥ ਪ੍ਰਸਿੱਧ ਰਾਗੀ ਢਾਡੀ ਤੇ ਕਥਾਵਾਚਕ ਪਹੁੰਚਣਗੇ। ਇਸ ਮੌਕੇ ਸਾ. ਚੇਅਰਮੈਨ ਤਰਲੋਕ ਸਿੰਘ ਬਾਠ, ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ, ਸਾ. ਵਿਧਾਇਕ ਬਲਵਿੰਦਰ ਸਿੰਘ ਲਾਡੀ, ਸਾ. ਚੇਅਰਮੈਨ ਕੁਲਵੰਤ ਸਿੰਘ ਚੀਮਾ, ਪ੍ਰਿੰਸੀਪਲ ਸੁਲੱਖਣ ਸਿੰਘ ਭੇਟ ਪੱਤਨ, ਮਨਦੀਪ ਸਿੰਘ ਰੰਗੜ ਨੰਗਲ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਸਾ. ਚੇਅਰਮੈਨ ਦਲਬੀਰ ਸਿੰਘ, ਲਖਵਿੰਦਰ ਸਿੰਘ ਘੁੰਮਣ, ਰਾਜਨਬੀਰ ਸਿੰਘ ਘੁਮਾਣ, ਹਰਵਿੰਦਰਪਾਲ ਸਿੰਘ ਸ਼ਾਹਬਾਦ, ਐਡਵੋਕੇਟ ਐੱਸ.ਐੱਸ. ਮਾਨ, ਐੱਸ.ਐੱਚ.ਓ. ਸੁਰਿੰਦਰਪਾਲ ਸਿੰਘ ਘੁਮਾਣ, ਸਰਪੰਚ ਜੀਵਨ ਸਿੰਘ ਘੁਮਾਣ, ਸਾਹਿਬ ਸਿੰਘ ਮੰਡ, ਜ਼ਿਲ੍ਹਾ ਪ੍ਰੀਸ਼ਦ ਮੈਬਰ ਅਮਰੀਕ ਸਿੰਘ ਗੋਲਡੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਨਰਿੰਦਰ ਸਿੰਘ ਮਿੱਠੂ ਭਰਥ, ਲੈਕਚਰਾਰ ਗੁਰਨਾਮ ਸਿੰਘ ਮੰਡ, ਪ੍ਰਧਾਨ ਗੁਰਨਾਮ ਸਿੰਘ ਅਠਵਾਲ, ਹਰਬੰਸ ਸਿੰਘ ਘੁਮਾਣ, ਸਨੋਬਰ ਸਿੰਘ, ਰਾਜਦੇਵ ਸਿੰਘ ਪੀ.ਏ., ਅਮਰਜੀਤ ਸਿੰਘ ਮਾਰੂ, ਸੁਖਜੀਤ ਸਿੰਘ ਨੋਨੂ, ਮੀਤ ਪ੍ਰਧਾਨ ਬਾਬਾ ਬੇਅੰਤ ਸਿੰਘ, ਮੀਤ ਪ੍ਰਧਾਨ ਰਘਬੀਰ ਸਿੰਘ, ਸੁਖਵੰਤ ਸਿੰਘ ਰਾਜੂ ਕੈਸ਼ੀਅਰ, ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਦਲਜੀਤ ਸਿੰਘ, ਹਰਵਿੰਦਰ ਸਿੰਘ ਬਾਵਾ, ਕੁਲਦੀਪ ਸਿੰਘ ਬਾਵਾ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ, ਨਰੇਸ਼ ਕੁਮਾਰ ਬਾਵਾ, ਸਤਨਾਮ ਸਿੰਘ ਕੁੱਕੂ, ਮੈਨੇਜਰ ਪ੍ਰਿਤਪਾਲ ਸਿੰਘ, ਅਰਵਿੰਦਰ ਸਿੰਘ, ਅਸ਼ਵਨੀ ਕੁਮਾਰ ਮਿੰਟਾ, ਗੁਰਸ਼ਰਨਜੀਤ ਸਿੰਘ ਤੇ ਸ਼੍ਰੀ ਨਾਮਦੇਵ ਸੇਵਾ ਸੋਸਾਇਟੀ ਘੁਮਾਣ ਦੇ ਮੈਂਬਰ, ਸ਼ਹਿਤਾਜ਼ ਸਿੰਘ ਪ੍ਰਿੰਸ ਬੇਦੀ, ਜਤਿੰਦਰ ਸਿੰਘ ਭਰਥ, ਰਾਜੂ ਘੁਮਾਣ, ਪਲਵਿੰਦਰ ਸਿੰਘ ਮੁਨੀਮ, ਪ੍ਰਧਾਨ ਪਰਲੋਕ ਸਿੰਘ, ਹਰਪਾਲ ਸਿੰਘ ਪ੍ਰੋਪਰਟੀ ਸਲਾਹਕਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਤਰਨ ਤਾਰਨ ਤੋਂ ਪ੍ਰੇਮਿਕਾ ਨੂੰ ਮਿਲਣ ਆਏ ਨੌਜਵਾਨ ਦਾ ਕਤਲ ਅਗਲੀ ਖ਼ਬਰ ਬਟਾਲਾ ਨੇਡ਼ਲੇ ਪਿੰਡ ਪੰਧੇਰ ਕਲਾਂ ਦੇ ਦੋ ਦੋਸਤਾਂ ਦੀ ਇਕੱਠਿਆਂ ਮੌਤ ਪਰਿਵਾਰਾਂ ਨੇ ਜ਼ਮੀਨੀ ਵਿਵਾਦ ਦੇ ਚਲਦਿਆਂ ਕਤਲ ਕਰਨ...
Ad Position 24