20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਪੀ.ਸੀ.ਐਸ.ਭਰਤੀ ਰੱਦ ਕਰਕੇ ਨਵੇਂ ਸਿਰੇ ਤੋਂ ਚੋਣ ਕਰਵਾਈ ਜਾਵੇ- ਮਜੀਠੀਆ

ਚੰਡੀਗੜ੍ਹ, 19 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ.

Ad Position 21
No active advertisement
ਅਜੀਤ ਡੈਸਕ 20-11-2026
ਚੰਡੀਗੜ੍ਹ, 19 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਕਰਵਾਈ ਗਈ ਪੀ.ਸੀ.ਐਸ. ਭਰਤੀ ਪ੍ਰਕਿਰਿਆ ਨੂੰ ਲੈ ਕੇ ਉੱਠੇ ਕਥਿਤ ਬੇਨਿਯਮੀਆਂ ਦੇ ਮਾਮਲੇ ’ਤੇ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਸਰਕਾਰ ਨੂੰ ਘੇਰਦਿਆਂ ਭਰਤੀ ਪ੍ਰਕਿਰਿਆ ਰੱਦ ਕਰਕੇ ਨਵੇਂ ਸਿਰੇ ਤੋਂ ਪਾਰਦਰਸ਼ੀ ਢੰਗ ਨਾਲ ਚੋਣ ਕਰਵਾਉਣ ਦੀ ਮੰਗ ਕੀਤੀ ਹੈ। ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਜੀਠੀਆ ਨੇ ਕਿਹਾ ਕਿ ਇਸ ਭਰਤੀ ਪ੍ਰਕਿਰਿਆ ਨਾਲ 84 ਹਜ਼ਾਰ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੋਣ ਦੇ ਦੋਸ਼ ਲੱਗ ਰਹੇ ਹਨ, ਜਿਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ। ਮਜੀਠੀਆ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪੀ.ਸੀ.ਐੱਸ. ਭਰਤੀ ਪ੍ਰਕਿਰਿਆ ’ਤੇ ਅੰਤਰਿਮ ਰੋਕ ਲਗਾਉਣ ਦੇ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮਿਹਨਤ ਕਰਨ ਵਾਲੇ ਨੌਜਵਾਨਾਂ ਲਈ ਵੱਡੀ ਰਾਹਤ ਹੈ।
Ad Position 22
No active advertisement
ਪਿਛਲੀ ਖ਼ਬਰ ‘ਟਾਈਮ’ 100 ਨੈਕਸਟ ਇੰਡੀਆ’ ਦੀ ਸੂਚੀ ’ਚ ਆਲੀਆ, ਦਿਲਜੀਤ ਤੇ ਆਰੀਅਨ ਸਮੇਤ ਕਈ ਪ੍ਰਮੁੱਖ ਹਸਤੀਆਂ ਸ਼ਾਮਿਲ ਅਗਲੀ ਖ਼ਬਰ ਪੰਜਾਬ ਦੇ ਅਹਿਮ ਮੁੱਦਿਆਂ ਨੂੰ ਲੈ ਕੇ ਭਲਕੇ ਲੁਧਿਆਣਾ ਤੋਂ ਵੜਿੰਗ ਦੀ ਅਗਵਾਈ ’ਚ ਕਾਂਗਰਸ ਕੱਢੇਗੀ ‘ਇਨਸਾਫ਼ ਮਾਰਚ’
Ad Position 24