ਪੀ.ਸੀ.ਐਸ. ਨਤੀਜਿਆਂ ’ਤੇ ਰੋਕ ਸਰਕਾਰ ਦੀ ਭਰਤੀ ਨੀਤੀ ’ਤੇ ਵੱਡਾ ਸਵਾਲੀਆ ਨਿਸ਼ਾਨ-ਕੇਵਲ ਸਿੰਘ ਢਿੱਲੋਂ
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀ. ਸੀ.
ਚੰਡੀਗੜ੍ਹ, 19 ਨਵੰਬਰ (ਸੰਦੀਪ ਕੁਮਾਰ ਮਾਹਨਾ) - ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੀ.ਸੀ.ਐੱਸ. ਮੇਨਜ਼ ਪ੍ਰੀਖਿਆ ਦੇ ਨਤੀਜਿਆਂ ’ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਰੋਕ ਲਗਾਉਣ ਨੂੰ ਭਰਤੀ ਪ੍ਰਕਿਰਿਆ ਵਿਚਲੀਆਂ ਕਥਿਤ ਬੇਨਿਯਮੀਆਂ ਦਾ ਗੰਭੀਰ ਮਾਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਫ਼ੈਸਲੇ ਨੇ ਆਮ ਆਦਮੀ ਪਾਰਟੀ ਸਰਕਾਰ ਦੇ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ’ਤੇ ਭਰਤੀਆਂ ਕਰਵਾਉਣ ਦੇ ਦਾਅਵਿਆਂ ’ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਢਿੱਲੋਂ ਨੇ ਦੋਸ਼ ਲਾਇਆ ਕਿ ਭਰਤੀ ਪ੍ਰਕਿਰਿਆ ਵਿਚ ਇੱਕੋ ਉਮੀਦਵਾਰ ਨੂੰ ਕਈ ਰੋਲ ਨੰਬਰ ਜਾਰੀ ਕਰਨ, ਪੰਜਾਬੀ ਭਾਸ਼ਾ ਦੀ ਲਾਜ਼ਮੀ ਸ਼ਰਤ ਵਿਚ ਛੋਟ ਦੇਣ ਅਤੇ ਦਸਤਾਵੇਜ਼ਾਂ ਦੀ ਤਸਦੀਕ ਸਬੰਧੀ ਗੰਭੀਰ ਇਤਰਾਜ਼ ਸਾਹਮਣੇ ਆਏ ਹਨ।