19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹਰਭਜਨ ਸਿੰਘ ਈ.ਟੀ.ਓ ਵਲੋਂ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ

ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ.

Ad Position 21
No active advertisement
ਅਜੀਤ ਡੈਸਕ 20-11-2026
ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਿਆ ਪੱਤਰ ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸੜਕੀ ਆਵਾਜਾਈ ਅਤੇ ਰਾਜ ਮਾਰਗ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਅਪੀਲ ਕੀਤੀ ਹੈ ਕਿ ਉਹ 19 ਨਵੰਬਰ ਨੂੰ ਪਟਿਆਲਾ-ਸੰਗਰੂਰ-ਬਠਿੰਡਾ ਕੌਮੀ ਮਾਰਗ (ਐਨ.ਐਚ.-07) ’ਤੇ ਭਾਖੜਾ ਨਹਿਰ ਉੱਪਰ ਬਣਿਆ ਸਟੀਲ ਦਾ ਪੁਲ ਡਿੱਗਣ ਦੀ ਮੰਦਭਾਗੀ ਘਟਨਾ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੂੰ ਪੰਜਾਬ ਭਰ ਦੇ ਕੌਮੀ ਮਾਰਗਾਂ ’ਤੇ ਬਣੇ ਸਾਰੇ ਪੁਲਾਂ ਦਾ ਵਿਆਪਕ ਢਾਂਚਾਗਤ ਸੁਰੱਖਿਆ ਆਡਿਟ ਕਰਵਾਉਣ ਦੇ ਨਿਰਦੇਸ਼ ਦੇਣ।ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿਚ ਹਰਭਜਨ ਸਿੰਘ ਈ.ਟੀ.ਓ. ਨੇ ਵਿਸ਼ੇਸ਼ ਕਰਕੇ ਕੌਮੀ ਮਾਰਗਾਂ ’ਤੇ ਸੁਰੱਖਿਅਤ ਅਤੇ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਉਣ ਵਿੱਚ ਪੁਲਾਂ ਦੀ ਅਹਿਮ ਭੂਮਿਕਾ ਨੂੰ ਉਜਾਗਰ ਕਰਦਿਆਂ ਅਜਿਹੀਆਂ ਘਟਨਾਵਾਂ ਤੋਂ ਬਚਣ ਲਈ ਨਿਯਮਤ ਢਾਂਚਾਗਤ ਮੁਲਾਂਕਣ ਅਤੇ ਸਮੇਂ ਸਿਰ ਪ੍ਰੀਵੈਂਟਿਵ ਮੇਨਟੇਨੈਂਸ (ਢੁਕਵੇਂ ਰੱਖ-ਰਖਾਅ) ਦੀ ਲੋੜ ’ਤੇ ਜ਼ੋਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਅੰਤਿਮ ਪੜਾਅ ਤੇ ਕਾਂਗਰਸ ’ਚ ਏਕਤਾ ਨਜ਼ਰ ਆਈ ਖੰਨਾ ’ਚ ਪਾਇਲਟ, ਮੇਜਰ ਸਿੰਘ, ਚੰਨੀ, ਰਾ... ਅਗਲੀ ਖ਼ਬਰ ਸ਼ਾਹੀ ਪਰਿਵਾਰਾਂ ਅਤੇ ਵੱਡੇ ਸਰਦਾਰਾਂ ਦੇ ਬੱਚਿਆਂ ਨੂੰ ਆਧੁਨਿਕ ਸਿੱਖਿਆ ਦੇਣ ਲਈ ਬਣਾਇਆ ਗਿਆ ਲਾਹੌਰ ਦਾ ਐਚੀਸਨ ਕਾਲਜ ਸਥਾਪ...
Ad Position 24