19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੇ ਅੰਤਿਮ ਪੜਾਅ ਤੇ ਕਾਂਗਰਸ ’ਚ ਏਕਤਾ ਨਜ਼ਰ ਆਈ ਖੰਨਾ ’ਚ ਪਾਇਲਟ, ਮੇਜਰ ਸਿੰਘ, ਚੰਨੀ, ਰਾਜਾ ਵੜਿੰਗ, ਰੰਧਾਵਾ, ਆਸ਼ੂ, ਵੇਰਕਾ ਇਕੋ ਸਟੇਜ ’ਤੇ

ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਖੰਨਾ ’ਚ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸਮਾਪਤੀ ਵੇਲੇ ਇਕ ਵੱਡੀ ਰੈਲੀ ਕੀਤੀ ਗਈ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 12 ਨਵੰਬਰ ਨੂੰ ਸ਼ੁਰੂ ਹੋਈ ਇਸ ਯਾਤਰਾ ਦੇ ਅੰਤਿਮ ਪੜਾਅ ਅਤੇ ਆਖਰੀ ਰੈਲੀ ਵਿਚ ਕਾਂਗਰਸ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਇਕ ਮੰਚ ਤੇ ਇਕ ਮੁੱਠ ’ਤੇ ਨਜ਼ਰ ਆਈ।

Ad Position 21
No active advertisement
ਅਜੀਤ ਡੈਸਕ 20-11-2026
ਖੰਨਾ, 19 ਨਵੰਬਰ (ਹਰਜਿੰਦਰ ਸਿੰਘ ਲਾਲ)-ਅੱਜ ਸ਼ਾਮ ਖੰਨਾ ’ਚ ਕਾਂਗਰਸ ਦੀ ‘ਜਵਾਨੀ ਸੰਭਾਲ ਸਾਈਕਲ ਯਾਤਰਾ’ ਦੀ ਸਮਾਪਤੀ ਵੇਲੇ ਇਕ ਵੱਡੀ ਰੈਲੀ ਕੀਤੀ ਗਈ। ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ 12 ਨਵੰਬਰ ਨੂੰ ਸ਼ੁਰੂ ਹੋਈ ਇਸ ਯਾਤਰਾ ਦੇ ਅੰਤਿਮ ਪੜਾਅ ਅਤੇ ਆਖਰੀ ਰੈਲੀ ਵਿਚ ਕਾਂਗਰਸ ਦੀ ਕੌਮੀ ਅਤੇ ਸੂਬਾਈ ਲੀਡਰਸ਼ਿਪ ਇਕ ਮੰਚ ਤੇ ਇਕ ਮੁੱਠ ’ਤੇ ਨਜ਼ਰ ਆਈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਅਤੇ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਸਰਕਾਰ ਤੇ ਤਿੱਖੇ ਹਮਲੇ ਕੀਤੇ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਧੁੰਦਲਾ ਕਰਨ ਦਾ ਦੋਸ਼ ਲਾਇਆ। ਇਸ ਸਾਈਕਲ ਯਾਤਰਾ ਦਾ ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਦੀ ਅਗਵਾਈ ਵਿਚ ਆਮ ਲੋਕਾਂ ਅਤੇ ਕਾਂਗਰਸੀ ਵਰਕਰਾਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਸਟੇਜ਼ ਤੇ ਪੰਜਾਬ ਕਾਂਗਰਸ ਇੰਚਾਰਜ ਸਚਿਨ ਪਾਇਲਟ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਗਟ ਸਿੰਘ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਾਰਟੀ ਦਾ ਮੁੱਖ ਬੁਲਾਰਾ ਪਵਨ ਖੇੜਾ, ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸੰਸਦ ਮੈਂਬਰ ਡਾ. ਅਮਰ ਸਿੰਘ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ, ਗੁਰਕੀਰਤ ਸਿੰਘ ਕੋਟਲੀ, ਭਾਰਤ ਭੂਸ਼ਣ ਆਸ਼ੂ, ਰਾਜ ਕੁਮਾਰ ਵੇਰਕਾ ਆਦਿ ਸਾਬਕ ਮੰਤਰੀਆਂ ਤੋਂ ਇਲਾਵਾ ਮੁਹੰਮਦ ਸਦੀਕ, ਪਰਮਿੰਦਰ ਸਿੰਘ ਪਿੰਕੀ, ਰਾਣਾ ਕੇ.ਪੀ. ਸਿੰਘ, ਜ਼ਿਲ੍ਹਾ ਕਾਂਗਰਸ ਪ੍ਰਧਾਨ ਲਖਵੀਰ ਸਿੰਘ ਲੱਖਾ, ਵਿਕਰਮ ਬਾਜਵਾ, ਰੁਪਿੰਦਰ ਸਿੰਘ ਰਾਜਾ ਗਿੱਲ, ਯਾਦਵਿੰਦਰ ਸਿੰਘ ਜੰਡਾਲੀ, ਚੇਅਰਮੈਨ ਬੇਅੰਤ ਸਿੰਘ ਜੱਸੀ ਕਿਸ਼ਨਗੜ੍ਹ, ਗੁਰਦੀਪ ਸਿੰਘ ਰਸੂਲੜਾ, ਸਤਨਾਮ ਸਿੰਘ ਸੋਨੀ ਰੋਹਣੋਂ, ਸਾਬਕ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ ਅਤੇ ਵਿਕਾਸ ਮਹਿਤਾ, ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਮੌਜੂਦ ਸਨ। ਇਸ ਮੌਕੇ ਸਚਿਨ ਪਾਇਲਟ ਅਤੇ ਚਰਨਜੀਤ ਸਿੰਘ ਚੰਨੀ ਨੇ ਦਾਅਵਾ ਕੀਤਾ ਕਿ ਹੁਣ ਪੂਰੇ ਪੰਜਾਬ ਵਿਚ ਕਾਂਗਰਸ ਦੇ ਹੱਕ ਵਿੱਚ ਹਵਾ ਚੱਲ ਪਈ ਹੈ ਅਤੇ ਸੂਬੇ ਦੇ ਹਰ ਵਰਗ ਦੇ ਲੋਕ ਕਾਂਗਰਸ ਦੀ ਸਰਕਾਰ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ। ਇਸ ਮੌਕੇ ਕੌਂਸਲਰ ਰਵਿੰਦਰ ਬੱਬੂ, ਅਮਿਤ ਤਿਵਾੜੀ, ਰਿੱਕੀ ਸ਼ਰਮਾ, ਅਮਰੀਸ਼ ਕਾਲੀਆ, ਗਿੰਨੀ ਵਿਜਨ, ਹਰਜਿੰਦਰ ਸਿੰਘ, ਰਾਜ ਕੁਮਾਰ ਸਾਹੇਵਾਲੀਆ, ਗੁਰਮੀਤ ਸਿੰਘ ਨਾਗਪਾਲ, ਨਰਿੰਦਰ ਵਰਮਾ ਬੌਬੀ, ਐਡ. ਹਰਸ਼ ਭੱਲਾ, ਸ਼ਮਿੰਦਰ ਸਿੰਘ ਮਿੰਟੂ, ਹਰਪ੍ਰੀਤ ਸਿੰਘ ਧੰਜਲ, ਅੰਕਿਤ ਸ਼ਰਮਾ, ਵਿਜੇ ਮੌਦਗਿਲ, ਸੰਜੇ ਸਹਿਗਲ, ਅਸ਼ੋਕ ਰਾਜੇਵਾਲੀਆ, ਕੇਵਲ ਕ੍ਰਿਸ਼ਨ ਬਾਵਾ, ਨਿਤਿਨ ਕੌਸ਼ਲ, ਗੋਲਡੀ ਭਾਂਬਰੀ, ਗੁਰਦੀਪ ਜੋਸ਼ੀ ਸਮੇਤ ਹੋਰ ਕਈ ਆਗੂ ਅਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਲੋਚਿਸਤਾਨ ਦੇ ਟੋਟੇ ਨਹੀਂ ਹੋਣ ਦੇਣਗੇ ਬਲੋਚ ਅਗਲੀ ਖ਼ਬਰ ਹਰਭਜਨ ਸਿੰਘ ਈ.ਟੀ.ਓ ਵਲੋਂ ਕੌਮੀ ਮਾਰਗਾਂ ਦੇ ਪੁਲਾਂ ਦਾ ਵਿਆਪਕ ਸੁਰੱਖਿਆ ਆਡਿਟ ਕਰਵਾਉਣ ਦੀ ਅਪੀਲ
Ad Position 24