ਪ੍ਰਕਾਸ਼ ਪੁਰਬ ਮਨਾਉਣ ਕੱਲ੍ਹ ਅਟਾਰੀ-ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਨੂੰ ਮਿਲੇ 1825 ਵੀਜ਼ੇ-ਧਾਮੀ
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਤੇ ਸਰਹੱਦ ਪਾਰ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਲੋਂ ਸ਼੍ਰੋਮਣੀ ਕਮੇਟੀ ਨੂੰ 1825 ਸ਼ਰਧਾਲੂਆਂ ਸਮੇਤ ਹੋਰ ਵੱਖ - ਵੱਖ ਸਿੱਖ ਸੰਸਥਾਵਾਂ ਲਈ 3 ਹਜ਼ਾਰ ਤੋਂ ਵੱਧ ਵੀਜ਼ੇ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 1831 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਘਰ ਨੂੰ ਭੇਜੇ ਗਏ ਸਨ, ਜਿਨਾਂ ’ਚੋਂ 6 ਨੂੰ ਛੱਡ ਕੇ ਬਾਕੀ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ 10 ਦਿਨ ਦਾ ਵੀਜ਼ਾ ਮਿਲਿਆ ਹੈ।
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮਨਾਉਣ ਤੇ ਸਰਹੱਦ ਪਾਰ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਨਵੀਂ ਦਿੱਲੀ ਸਥਿਤ ਪਾਕਿਸਤਾਨ ਦੂਤਘਰ ਵਲੋਂ ਸ਼੍ਰੋਮਣੀ ਕਮੇਟੀ ਨੂੰ 1825 ਸ਼ਰਧਾਲੂਆਂ ਸਮੇਤ ਹੋਰ ਵੱਖ - ਵੱਖ ਸਿੱਖ ਸੰਸਥਾਵਾਂ ਲਈ 3 ਹਜ਼ਾਰ ਤੋਂ ਵੱਧ ਵੀਜ਼ੇ ਜਾਰੀ ਕੀਤੇ ਗਏ ਹਨ। ਸ਼੍ਰੋਮਣੀ ਕਮੇਟੀ ਅਧਿਕਾਰੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਵਲੋਂ ਇਸ ਵਾਰ 1831 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਿਆਂ ਲਈ ਪਾਕਿ ਦੂਤਘਰ ਨੂੰ ਭੇਜੇ ਗਏ ਸਨ, ਜਿਨਾਂ ’ਚੋਂ 6 ਨੂੰ ਛੱਡ ਕੇ ਬਾਕੀ ਸਾਰੇ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਲਈ 10 ਦਿਨ ਦਾ ਵੀਜ਼ਾ ਮਿਲਿਆ ਹੈ। ਸ਼੍ਰੋਮਣੀ ਕਮੇਟੀ ਦੁਆਰਾ ਭੇਜੇ ਪਾਸਪੋਰਟਾਂ ’ਚੋਂ ਜਿਹੜੇ 6 ਸ਼ਰਧਾਲੂਆਂ ਨੂੰ ਕਿਸੇ ਕਾਰਨ ਵੀਜ਼ੇ ਪ੍ਰਾਪਤ ਨਹੀਂ ਹੋਏ, ਉਨ੍ਹਾਂ ਵਿਚ ਸੀਰੀਅਲ ਨੰ: 189,645, 847, 931, 1748 ਅਤੇ 1888 ਸੀਰੀਅਲ ਨੰਬਰ ਸ਼ਾਮਿਲ ਹਨ। ਇਸੇ ਦੌਰਾਨ ਜਾਣਕਾਰੀ ਅਨੁਸਾਰ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਪਾਕਿ ਦੂਤਘਰ ਵਲੋਂ ਜਥੇ ਲਈ ਦਿੱਲੀ ਸਿੱਖ ਗੁ: ਪ੍ਰ: ਕਮੇਟੀ ਨੂੂੰ 559, ਉਤਰਾਖੰਡ ਨੂੰ 254, ਉੱਤਰ ਪ੍ਰਦੇਸ਼ ਲਈ 150, ਹਰਿਆਣਾ ਸਿੱਖ ਗੁ: ਕਮੇਟੀ ਸਮੇਤ ਹਰਿਆਣਾ ਲਈ 192, ਜੰਮੂ ਕਸ਼ਮੀਰ ਲਈ 51, ਰਾਜਸਥਾਨ ਲਈ 36, ਝਾਰਖੰਡ ਲਈ 12, ਚੰਡੀਗੜ੍ਹ ਲਈ 10, ਗੁਜਰਾਤ ਲਈ 2 ਸਮੇਤ 3091 ਦੇ ਕਰੀਬ ਕਰੀਬ ਵੀਜ਼ੇ ਪ੍ਰਾਪਤ ਹੋਏ ਹਨ। ਜਾਣਕਾਰੀ ਅਨੁਸਾਰ 22 ਨਵੰਬਰ ਨੂੰ ਭਾਰਤ ਤੋਂ ਕਰੀਬ ਤਿੰਨ ਹਜ਼ਾਰ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਜਾਵੇਗਾ ਤੇ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਥੇ ਦੀ ਰਵਾਨਗੀ 22 ਨਵੰਬਰ ਨੂੰ ਸਵੇਰੇ 8 ਵਜੇ ਹੋਵੇਗੀ। ਇਸੇ ਦੌਰਾਨ ਪ੍ਰਧਾਨ ਧਾਮੀ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਸ਼ਰਧਾਲੂਆਂ ਨੂੰ ਵੀਜ਼ੇ ਲੱਗੇ ਪਾਸਪੋਰਟ ਕੱਲ੍ਹ 21 ਨਵੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਲੋਂ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਜਥਾ 22 ਨਵੰਬਰ ਨੂੰ ਪਾਕਿਸਤਾਨ ਜਾਵੇਗਾ ਤੇ 24 ਨਵੰਬਰ ਨੂੰ ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾ ਕੇ ਤੇ ਹੋਰ ਗੁਰਧਾਮਾਂ ਦੇ ਦਰਸ਼ਨ ਕਰਕੇ 1 ਦਸੰਬਰ ਨੂੰ ਦੇਸ਼ ਪਰਤ ਆਵੇਗਾ। ਇਸ ਜਥੇ ਦੀ ਅਗਵਾਈ ਕੌਣ ਕਰਨਗੇ, ਸ਼੍ਰੋਮਣੀ ਕਮੇਟੀ ਵਲੋਂ ਅਜੇ ਇਸ ਦਾ ਖੁਲਾਸਾ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਇਸ ਵਾਰ ਜਥੇ ਨਾਲ ਜਾਣ ਲਈ 7700 ਦੇ ਕਰੀਬ ਸ਼ਰਧਾਂਲੂਆਂ ਵਲੋਂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਜਮ੍ਹਾਂ ਕਰਵਾਏ ਗਏ ਸਨ।