20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

8ਵੀਂ, 10ਵੀਂ ਤੇ 12ਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਤੇ ਸਾਲਾਨਾ ਲਿਖਤੀ ਪ੍ਰੀਖਿਆਵਾਂ ਦਾ ਐਲਾਨ

ਐੱਸ. ਏ.

Ad Position 21
No active advertisement
ਅਜੀਤ ਡੈਸਕ 21-11-2026
ਐੱਸ. ਏ. ਐੱਸ. ਨਗਰ, 20 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸੈਸ਼ਨ 2026-27 ਲਈ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਅਤੇ ਸਾਲਾਨਾ ਲਿਖਤੀ ਪ੍ਰੀਖਿਆਵਾਂ ਦੀਆਂ ਮਿਤੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 8 ਜਨਵਰੀ ਤੋਂ 20 ਜਨਵਰੀ 2027 ਤੱਕ ਕਰਵਾਈਆਂ ਜਾਣਗੀਆਂ ਅਤੇ ਲਿਖਤੀ ਪ੍ਰੀਖਿਆਵਾਂ 8ਵੀਂ ਅਤੇ 12ਵੀਂ ਸ਼੍ਰੇਣੀ ਦੀਆਂ 5 ਮਾਰਚ ਤੋਂ, ਜਦਕਿ 10ਵੀਂ ਸ਼੍ਰੇਣੀ ਦੀਆਂ 19 ਮਾਰਚ ਤੋਂ ਸ਼ੁਰੂ ਹੋਣਗੀਆਂ। ਉਨ੍ਹਾਂ ਦੱਸਿਆ ਕਿ 8ਵੀਂ ਸ਼੍ਰੇਣੀ ਦੀਆਂ ਸਾਲਾਨਾ ਲਿਖਤੀ ਪ੍ਰੀਖਿਆਵਾਂ 5 ਮਾਰਚ ਤੋਂ 18 ਮਾਰਚ ਤੱਕ ਕਰਵਾਈਆਂ ਜਾਣਗੀਆਂ। ਇਸੇ ਤਰ੍ਹਾਂ 10ਵੀਂ ਸ਼੍ਰੇਣੀ ਦੀਆਂ ਸਾਲਾਨਾ ਲਿਖਤੀ ਪ੍ਰੀਖਿਆਵਾਂ 19 ਮਾਰਚ ਤੋਂ 20 ਅਪ੍ਰੈਲ ਤੱਕ ਕਰਵਾਈਆਂ ਜਾਣਗੀਆਂ, ਜਦਕਿ 12ਵੀਂ ਸ਼੍ਰੇਣੀ ਦੀਆਂ ਸਾਲਾਨਾ ਲਿਖਤੀ ਪ੍ਰੀਖਿਆਵਾਂ 5 ਮਾਰਚ ਤੋਂ 23 ਅਪ੍ਰੈਲ ਤੱਕ ਕਰਵਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ 10ਵੀਂ ਅਤੇ 12ਵੀਂ ਸ਼੍ਰੇਣੀ ਦੀਆਂ ਲਿਖਤੀ ਪ੍ਰੀਖਿਆਵਾਂ ਦੇ ਵੇਰਵਿਆਂ ਵਿਚ ਓਪਨ ਸਕੂਲ ਦੀਆਂ ਪ੍ਰੀਖਿਆਵਾਂ ਵੀ ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ ਬੋਰਡ ਵਲੋਂ ਡੇਟਸ਼ੀਟ ਵੱਖਰੇ ਤੌਰ ’ਤੇ ਜਾਰੀ ਕੀਤੀ ਜਾਵੇਗੀ, ਜੋ ਕਿ ਬੋਰਡ ਦੀ ਵੈੱਬਸਾਈਟ ’ਤੇ ਉਪਲੱਬਧ ਹੋਵੇਗੀ। ਬੁਲਾਰੇ ਅਨੁਸਾਰ ਇਨ੍ਹਾਂ ਪ੍ਰੀਖਿਆਵਾਂ ਦੇ ਵੇਰਵੇ ਸਾਲ 2027 ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਤਿਆਰ ਕੀਤੇ ਗਏ ਹਨ ਤਾਂ ਜੋ ਚੋਣਾਂ ਨਾਲ ਸੰਬੰਧਿਤ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਡਿਊਟੀਆਂ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਵਿਚ ਕੋਈ ਵਿਘਨ ਨਾ ਪਵੇ ਅਤੇ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।
Ad Position 22
No active advertisement
ਪਿਛਲੀ ਖ਼ਬਰ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ ਅਗਲੀ ਖ਼ਬਰ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਦੀ ਆਮਦ ਲਈ ਸੀ.ਆਈ.ਐੱਸ.ਐੱਫ. ਤੋਂ ਮੰਗੀ ਸਹਾਇਤਾ * ਸਥਾਨਕ ਪੁਲਿਸ ਨੂੰ ਸੁਰੱਖਿਆ ਦੇ ਹੁ...
Ad Position 24