ਅੰਮ੍ਰਿਤਪਾਲ ਸਿੰਘ ਖਾਲਸਾ ਦੀ ਦਾਦੀ ਮਾਤਾ ਚਰਨ ਕੌਰ ਦਾ ਜੱਲੂਪੁਰ ਖੈੜਾ ਵਿਖੇ ਅੰਤਿਮ ਸੰਸਕਾਰ ਅੱਜ
ਰਈਆ (ਅੰਮਿ੍ਤਸਰ), 20 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਮਾਤਾ ਚਰਨ ਕੌਰ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲ਼ੁਪੁਰ ਖੈੜਾ ਵਿਖੇ ਕੀਤਾ ਜਾ ਰਿਹਾ ਹੈ।
ਰਈਆ (ਅੰਮਿ੍ਤਸਰ), 20 ਨਵੰਬਰ (ਸ਼ਰਨਬੀਰ ਸਿੰਘ ਕੰਗ)-ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਮੁਖੀ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਦਾਦੀ ਮਾਤਾ ਚਰਨ ਕੌਰ ਜਿਨ੍ਹਾਂ ਦਾ ਬੀਤੇ ਦਿਨ ਦਿਹਾਂਤ ਹੋ ਗਿਆ। ਉਨ੍ਹਾਂ ਦਾ ਸਸਕਾਰ 21 ਨਵੰਬਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਜੱਲ਼ੁਪੁਰ ਖੈੜਾ ਵਿਖੇ ਕੀਤਾ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਕਰੀਬ ਸਾਢੇ ਤਿੰਨ ਸਾਲ ਤੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਤੋਂ ਇਲਾਵਾ ਮਾਤਾ ਜੀ ਦੇ ਸਪੁੱਤਰ ਅਤੇ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਅਤੇ ਉਨ੍ਹਾਂ ਦੇ ਦੋਹਤੇ ਸੁਖਮਨਜੀਤ ਸਿੰਘ ਵੀ ਜੇਲ੍ਹ ਵਿਚ ਨਜ਼ਰਬੰਦ ਹਨ। ਪੁਲਿਸ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਅੱਜ ਸ਼ਾਮੀ ਡਿਬਰੂਗੜ੍ਹ ਤੋਂ ਦਿੱਲੀ ਲੈ ਕੇ ਆ ਗਈ ਹੈ ਤੇ 21 ਨੂੰ ਅੱਜ ਸਵੇਰੇ 8-30 ਵਜੇ ਇੰਡੀਅਨ ਏਅਰਲਾਈਨ ਰਾਹੀ ਅੰਮ੍ਰਿਤਸਰ ਏਅਰਪੋਰਟ ਤੇ ਪੁੱਜ ਰਹੀ ਇਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ 12 ਤੋਂ 3 ਵਜੇ ਤੱਕ ਮਾਤਾ ਜੀ ਦੇ ਸਸਕਾਰ ਦੀਆਂ ਰਸਮਾਂ ਵਿਚ ਹਾਜ਼ਰ ਹੋਣਗੇ ਤੇ ਉਨ੍ਹਾਂ ਦੇ ਨਾਲ ਚਾਚਾ ਹਰਜੀਤ ਸਿੰਘ ਅਤੇ ਭਾਈ ਸਾਹਿਬ ਦੇ ਭੂਆ ਦੇ ਲੜਕੇ ਸੁਖਮਨਜੀਤ ਸਿੰਘ ਨੂੰ ਵੀ ਮਾਤਾ ਚਰਨ ਕੌਰ ਦੇ ਅੰਤਿਮ ਰਸਮਾਂ ਵਿਚ ਸ਼ਾਮਿਲ ਹੋਣ ਲਈ ਪੁਲਿਸ ਲੈ ਕੇ ਪਹੁੰਚ ਰਹੀ ਹੈ। ਬਾਪੂ ਤਰਸੇਮ ਸਿੰਘ, ਸੁਖਚੈਨ ਸਿੰਘ ਸੰਧੂ, ਪ੍ਰਗਟ ਸਿੰਘ ਸੰਧੂ ਦੋਵੇਂ ਚਾਚਾ ਜੀ, ਹਲਕਾ ਇੰਚਾਰਜ ਸਰਬਜੀਤ ਸਿੰਘ ਸੰਧੂ ਅਤੇ ਹੋਰ ਵੱਖ-ਵੱਖ ਆਗੂਆਂ ਨੇ ਸੰਗਤਾਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਗਈ। ਮਾਤਾ ਦਾ ਸਸਕਾਰ ਉਨ੍ਹਾਂ ਦੀ ਜ਼ਮੀਨ ਵਿਚ ਕਰੀਬ ਪੰਜ ਏਕੜ ਵਿਚ ਕੀਤਾ ਜਾ ਰਿਹਾ ਹੈ।