21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸ਼੍ਰੋਮਣੀ ਕਮੇਟੀ ਦੇ ਮੌਜੂਦਾ ਹਾਊਸ ਨੂੰ ਪ੍ਰਧਾਨ ਤੇ ਅਹੁਦੇਦਾਰ ਚੁਣਨ ਦਾ ਕੋਈ ਨੈਤਿਕ ਅਧਿਕਾਰ ਨਹੀਂ-ਸਿਮਰਨਜੀਤ ਸਿੰਘ ਮਾਨ

ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਬ੍ਰਹਮ ਬੂਟਾ ਮਾਰਕੀਟ ਵਿਖ ਰੋਸ ਧਰਨਾ ਦੇ ਕੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵਲੋਂ ਕਰਵਾਈ ਗਈ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਅਤੇ ਨਿਯਮਤ ਚੋਣਾਂ ਜਲਦ ਕਰਵਾਈਆਂ ਜਾਣ। ਇਸ ਰੋਸ ਧਰਨੇ ਨੁਮਾ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ।

Ad Position 21
No active advertisement
ਅਜੀਤ ਡੈਸਕ 21-11-2026
ਅੰਮ੍ਰਿਤਸਰ, 20 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਬਾਹਰ ਬ੍ਰਹਮ ਬੂਟਾ ਮਾਰਕੀਟ ਵਿਖ ਰੋਸ ਧਰਨਾ ਦੇ ਕੇ ਮੌਜੂਦਾ ਸ਼੍ਰੋਮਣੀ ਕਮੇਟੀ ਹਾਊਸ ਵਲੋਂ ਕਰਵਾਈ ਗਈ ਪ੍ਰਧਾਨ ਦੀ ਚੋਣ ਨੂੰ ਗੈਰ-ਸੰਵਿਧਾਨਕ ਅਤੇ ਗੈਰ-ਜਮਹੂਰੀ ਕਰਾਰ ਦਿੰਦਿਆਂ ਮੰਗ ਕੀਤੀ ਕਿ ਸਿੱਖ ਸੰਗਤ ਦੀਆਂ ਭਾਵਨਾਵਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੀਆਂ ਨਵੀਆਂ ਅਤੇ ਨਿਯਮਤ ਚੋਣਾਂ ਜਲਦ ਕਰਵਾਈਆਂ ਜਾਣ। ਇਸ ਰੋਸ ਧਰਨੇ ਨੁਮਾ ਰੋਸ ਪ੍ਰਦਰਸ਼ਨ ਵਿਚ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਲੰਬੇ ਸਮੇਂ ਤੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਵਾਉਣਾ ਸਿੱਖ ਕੌਮ ਦੇ ਜਮਹੂਰੀ ਹੱਕਾਂ ਨਾਲ ਵੱਡਾ ਖਿਲਵਾੜ ਤੇ ਜਮੂਹਰੀਅਤ ਦਾ ਕਤਲ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਅਤੇ ਮੈਂਬਰਾਂ ਦੀ ਚੋਣ ਕਰਨ ਦਾ ਅਸਲ ਅਧਿਕਾਰ ਸਿੱਖ ਸੰਗਤ ਕੋਲ ਹੈ, ਨਾ ਕਿ ਕਿਸੇ ਅਜਿਹੇ ਹਾਊਸ ਕੋਲ ਜਿਸ ਦੀ ਨਵੀਂ ਚੋਣ ਲੰਬੇ ਅਰਸੇ ਤੋਂ ਨਹੀਂ ਹੋਈ। ਇਸ ਮੌਕੇ ਕਾਰਜਕਾਰੀ ਪ੍ਰਧਾਨ ਇਮਾਨ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰਪਾਲ ਸਿੰਘ, ਗੁਰਜੰਟ ਸਿੰਘ ਕੱਟੂ, ਹਰਭਜਨ ਸਿੰਘ ਕਸ਼ਮੀਰੀ, ਹਰਪਾਲ ਸਿੰਘ ਬਲੇਰ ਅਤੇ ਇਸਤਰੀ ਵਿੰਗ ਦੇ ਪ੍ਰਧਾਨ ਬੀਬੀ ਰਜਿੰਦਰ ਕੌਰ ਜੈਤੋ ਤੇ ਬਲਵਿੰਦਰ ਸਿੰਘ ਕਾਲਾ ਸਮੇਤ ਹੋਰ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਚੋਣ ਮੈਨੀਫੈਸਟੋ ਤਿਆਰੀ ਸ਼ੁਰੂ ਅਗਲੀ ਖ਼ਬਰ ਪੰਜਾਬੀ ਫ਼ਿਲਮ ਤੇ ਟੀ.ਵੀ ਐਕਟਰਜ਼ ਐਸੋਸੀਏਸ਼ਨ ਵਲੋਂ ਮੁੱਖ ਮੰਤਰੀ ਨਾਲ ਪੰਜਾਬੀ ਸਿਨੇਮੇ ਦੇ ਮੁੱਦਿਆਂ ’ਤੇ ਵਿਚਾਰ ਚਰਚਾ
Ad Position 24