ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਚੋਣ ਮੈਨੀਫੈਸਟੋ ਤਿਆਰੀ ਸ਼ੁਰੂ
ਸੰਗਰੂਰ, 20 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਸ਼ੋ੍ਮਣੀ ਅਕਾਲੀ ਦਲ (ਪੁਨਰ ਸੁਰਜੀਤ) ਅਤੇ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਚੋਣ ਮੈਨੀਫੈਸਟੋ ਤਿਆਰ ਕਰਨੇ ਸ਼ੁਰੂ ਕਰ ਦਿੱਤੇ ਗਏ ਹਨ। ਪੁਨਰ ਸੁਰਜੀਤ ਦੇ ਸੀਨੀਅਰ ਆਗੂ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਚੋਣ ਮੈਨੀਫੈਸਟੋ ਪੰਜਾਬ ਦੇ ਵੱਖ-ਵੱਖ ਵਰਗਾਂ ਨੂੰ ਮੁੱਖ ਰੱਖ ਕੇ ਤਿਆਰ ਕੀਤਾ ਜਾ ਰਿਹਾ ਹੈ ਅਤੇ ਚੋਣ ਐਲਾਨ ਹੋਣ ਤੋਂ ਪਹਿਲਾਂ ਜਾਰੀ ਕਰ ਦਿੱਤਾ ਜਾਵੇਗਾ।
ਪਰਮਿੰਦਰ ਸਿੰਘ ਢੀਂਡਸਾ ਤੇ ਇਕਬਾਲ ਸਿੰਘ ਝੂੰਦਾਂ
21-11-2026