20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕੇਂਦਰ ਸਰਕਾਰ ਨੇ 3 ਕਰੋਡ਼ ਪੰਜਾਬੀਆਂ ਦੇ ਹੱਕ ਦੇ ਫੰਡ ਰੋਕੇ-ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ )-‘ਆਪ’ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫ਼ੰਡ ਰੋਕੇ ਹੋਏ ਹਨ, ਜਿਨ੍ਹਾਂ ਵਿਚ ਪੇਂਡੂ ਵਿਕਾਸ ਫ਼ੰਡ (ਆਰ. ਡੀ.

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜੀਤ ਬਿਊਰੋ )-‘ਆਪ’ ਸਰਕਾਰ ਨੇ ਆਪਣੇ ਯਤਨਾਂ ਅਤੇ ਸੁਚੱਜੇ ਵਿੱਤੀ ਪ੍ਰਬੰਧਨ ਰਾਹੀਂ ਪੰਜਾਬ ਦੇ ਮਾਲੀਏ ਨੂੰ ਦੁੱਗਣਾ ਕਰ ਦਿੱਤਾ ਹੈ, ਭਾਵੇਂ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 3 ਕਰੋੜ ਪੰਜਾਬੀਆਂ ਦੇ ਹੱਕ ਦੇ ਫ਼ੰਡ ਰੋਕੇ ਹੋਏ ਹਨ, ਜਿਨ੍ਹਾਂ ਵਿਚ ਪੇਂਡੂ ਵਿਕਾਸ ਫ਼ੰਡ (ਆਰ.ਡੀ.ਐਫ) ਦੇ ਬਕਾਏ ਅਤੇ ਵੱਖ-ਵੱਖ ਸਕੀਮਾਂ ਤਹਿਤ ਮਿਲਣ ਵਾਲੀਆਂ ਗ੍ਰਾਂਟਾਂ ਸ਼ਾਮਲ ਹਨ। ਭਾਜਪਾ ਪਹਿਲਾਂ ਜਾਣਬੁੱਝ ਕੇ ਪੰਜਾਬ ਦੇ ਬਣਦੇ ਵਿੱਤੀ ਸਰੋਤਾਂ ਨੂੰ ਰੋਕ ਕੇ ਪੰਜਾਬ ਨਾਲ ‘ਧੱਕਾ’ ਕਰਦੀ ਹੈ ਅਤੇ ਫਿਰ ਪੰਜਾਬ ਦੀ ਵਿੱਤੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦੀ ਹੈ। ਇਨ੍ਹਾਂ ਵਿੱਤੀ ਪਾਬੰਦੀਆਂ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਲਗਾਤਾਰ ਵਿਤਕਰੇ ਦੇ ਬਾਵਜੂਦ, ਪੰਜਾਬ ਨੇ ਆਪਣੇ ਮਾਲੀਏ ਦੇ ਆਧਾਰ ਨੂੰ ਮਜ਼ਬੂਤ ਕੀਤਾ ਹੈ। ਇਹ ਸਰਕਾਰ ਦੀ ਵਿੱਤੀ ਅਨੁਸ਼ਾਸਨ, ਕੁਸ਼ਲ ਪ੍ਰਸ਼ਾਸਨ ਅਤੇ ਸੂਬੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਖਾਤਾ ਜਾਮ ਹੋਣਾ ‘ਆਪ’ ਸਰਕਾਰ ਦੀ ਵਿੱਤੀ ਬਦਇੰਤਜ਼ਾਮੀ ਦਾ ਨਤੀਜਾ -ਕੇਵਲ ਸਿੰਘ ਢਿੱਲੋਂ ਅਗਲੀ ਖ਼ਬਰ 3,558 ਕਰੋੜ ਦੇ ਨਿਵੇਸ਼ ਘੁਟਾਲੇ ’ਚ ਸਤਨਾਮ ਸਿੰਘ ਸੰਧੂ ਗਵਾਹ ਵਜੋਂ ਈ.ਡੀ ਵਲੋਂ ਤਲਬ
Ad Position 24