ਗੁਰਪੁਰਬ ਸਮਾਗਮਾਂ ਲਈ ਕਰਾਚੀ ਤੋਂ ਵਿਸ਼ੇਸ਼ ਰੇਲ ਗੱਡੀ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਕਰਾਚੀ ਤੋਂ ਸਿੱਖ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ। ਕਰਾਚੀ ਕੈਂਟ ਰੇਲਵੇ ਸਟੇਸ਼ਨ ’ਤੇ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਐਮ.
ਅੰਮ੍ਰਿਤਸਰ, 20 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਾਮਿਲ ਹੋਣ ਲਈ ਕਰਾਚੀ ਤੋਂ ਸਿੱਖ ਯਾਤਰੀਆਂ ਦੀ ਵਿਸ਼ੇਸ਼ ਰੇਲ ਗੱਡੀ ਅੱਜ ਪੂਰੀ ਸ਼ਰਧਾ ਅਤੇ ਸਤਿਕਾਰ ਸਹਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ। ਕਰਾਚੀ ਕੈਂਟ ਰੇਲਵੇ ਸਟੇਸ਼ਨ ’ਤੇ ਰੱਖੇ ਗਏ ਵਿਸ਼ੇਸ਼ ਸਮਾਗਮ ਦੌਰਾਨ ਐਮ. ਐਨ. ਏ. ਰਮੇਸ਼ ਲਾਲ, ਪਾਕਿਸਤਾਨ ਰੇਲਵੇ ਬੋਰਡ ਦੇ ਚੇਅਰਮੈਨ, ਸਿੰਧ ਸਰਕਾਰ ਦੇ ਮਨੁੱਖੀ ਅਧਿਕਾਰ ਵਿਭਾਗ ਦੇ ਫੋਕਲ ਪਰਸਨ ਰਾਮ ਸਿੰਘ, ਡਿਵੀਜ਼ਨਲ ਸੁਪਰਡੈਂਟ ਜਮਸ਼ੇਦ ਆਲਮ, ਡਿਪਟੀ ਡੀ. ਐਸ. ਆਪਰੇਸ਼ਨਜ਼ ਤਾਰਿਕ ਅਜ਼ੀਜ਼ ਕੋਲਾਚੀ ਅਤੇ ਡੀ. ਸੀ. ਓ. ਜਹਾਨ ਬਾਬਰ ਨੇ ਸਾਂਝੇ ਤੌਰ ’ਤੇ ਇਸ ਰੇਲ ਗੱਡੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਕਰਾਚੀ ਤੋਂ ਰਾਮ ਸਿੰਘ ਨੇ ‘ਅਜੀਤ’ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿ ਰੇਲਵੇ ਵਲੋਂ ਸਿੰਧ ਸੂਬੇ ਦੀ ਸੰਗਤ ਲਈ ਦੋ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ, ਜਿਨ੍ਹਾਂ ’ਚੋਂ ਇਕ ਕਰਾਚੀ ਤੋਂ ਅਤੇ ਦੂਜੀ ਹੈਦਰਾਬਾਦ ਤੇ ਲਰਕਾਣਾ ਤੋਂ ਯਾਤਰੀਆਂ ਨੂੰ ਲੈ ਕੇ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕੀਤੀ ਗਈ ਹੈ।