20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਮਾਸਟਰ ਕਾਡਰ ਦੀ ਨਵੀਂ ਭਰਤੀ ਜਲਦ-ਬੈਂਸ

ਚੰਡੀਗੜ੍ਹ, 20 ਨਵੰਬਰ (ਪ੍ਰੋ: ਅਵਤਾਰ ਸਿੰਘ)–ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਨ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਜਲਦ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਐਲਾਨ ਕਰਦਿਆਂ ਕਿਹਾ ਕਿ ਨਵੇਂ ਅਧਿਆਪਕਾਂ ਦੀ ਭਰਤੀ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਯਤਨਾਂ ਨੂੰ ਹੋਰ ਬਲ ਮਿਲੇਗਾ।

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਪ੍ਰੋ: ਅਵਤਾਰ ਸਿੰਘ)–ਪੰਜਾਬ ਦੇ ਸਰਕਾਰੀ ਸਕੂਲਾਂ ’ਚ ਅਧਿਆਪਨ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਲਈ ਸੂਬਾ ਸਰਕਾਰ ਜਲਦ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਜਾ ਰਹੀ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਮਾਸਟਰ ਕਾਡਰ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਐਲਾਨ ਕਰਦਿਆਂ ਕਿਹਾ ਕਿ ਨਵੇਂ ਅਧਿਆਪਕਾਂ ਦੀ ਭਰਤੀ ਨਾਲ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਦੇ ਯਤਨਾਂ ਨੂੰ ਹੋਰ ਬਲ ਮਿਲੇਗਾ। ਚੰਡੀਗੜ੍ਹ ਵਿਖੇ ਹੋਈ ਇਸ ਮੀਟਿੰਗ ਵਿਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੀ ਮੌਜੂਦ ਸਨ। ਇਸ ਦੌਰਾਨ ਸਿੱਖਿਆ ਮੰਤਰੀ ਨੇ ਯੂਨੀਅਨ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਵਿਸਥਾਰ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਯੂਨੀਅਨ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰਦਿਆਂ ਬੈਂਸ ਨੇ ਕਿਹਾ ਕਿ ਅਧਿਆਪਕਾਂ ਦੇ ਹਿੱਤਾਂ ਅਤੇ ਸਿੱਖਿਆ ਪ੍ਰਣਾਲੀ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਸਾਰੇ ਜਾਇਜ਼ ਮਸਲਿਆਂ ਦਾ ਨਿਪਟਾਰਾ ਨਿਯਮਾਂ ਅਤੇ ਨਿਰਧਾਰਤ ਪ੍ਰਕਿਰਿਆ ਅਨੁਸਾਰ ਕੀਤਾ ਜਾਵੇਗਾ। ਸੂਬਾ ਸਰਕਾਰ ਦੀ ਰੋਜ਼ਗਾਰ ਪ੍ਰਤੀ ਵਚਨਬੱਧਤਾ ਦਾ ਜ਼ਿਕਰ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਹੁਣ ਤੱਕ ਨੌਜਵਾਨਾਂ ਨੂੰ 71 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਲਈ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਜਨਤਕ ਸੰਸਥਾਵਾਂ ਨੂੰ ਮਜ਼ਬੂਤ ਬਣਾਉਣ ਲਈ ਸਰਕਾਰ ਲਗਾਤਾਰ ਯਤਨਸ਼ੀਲ ਹੈ। ਬੈਂਸ ਨੇ ਕਿਹਾ ਕਿ ਮਾਸਟਰ ਕਾਡਰ ਅਧਿਆਪਕਾਂ ਦੀ ਭਰਤੀ ਨਾਲ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪ੍ਰਬੰਧ ਨੂੰ ਵੱਡਾ ਹੁਲਾਰਾ ਮਿਲੇਗਾ। ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਬਿਹਤਰ ਅਕਾਦਮਿਕ ਸਹਾਇਤਾ ਅਤੇ ਪੜ੍ਹਾਈ ਲਈ ਅਨੁਕੂਲ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਲੋੜੀਂਦੀ ਗਿਣਤੀ ’ਚ ਅਧਿਆਪਕਾਂ ਦੀ ਤਾਇਨਾਤੀ ਬੇਹੱਦ ਜ਼ਰੂਰੀ ਹੈ। ਮਾਸਟਰ ਕਾਡਰ ਅਧਿਆਪਕਾਂ ਦੀ ਪ੍ਰਸਤਾਵਿਤ ਭਰਤੀ ਨਾਲ ਸਕੂਲਾਂ ਵਿਚ ਲੋੜੀਂਦਾ ਅਧਿਆਪਨ ਅਮਲਾ ਯਕੀਨੀ ਬਣਾਉਣ ਦੇ ਨਾਲ-ਨਾਲ ਪੰਜਾਬ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤੀ ਮਿਲੇਗੀ।
Ad Position 22
No active advertisement
ਪਿਛਲੀ ਖ਼ਬਰ ਪੰਥ ਦੇ ਰਾਖੇ ਹੋਣ ਦਾ ਦਾਅਵਾ ਕਰ ਕੇ ਬੇਅਦਬੀ ਦੀਆਂ ਘਟਨਾਵਾਂ ਦੇ ਇਤਿਹਾਸ ਨੂੰ ਮਿਟਾ ਨਹੀਂ ਸਕਦੇ-ਬਲਤੇਜ ਪੰਨੂ ਅਗਲੀ ਖ਼ਬਰ ਨਾਜਾਇਜ਼ ਸੰਬੰਧਾਂ ਦੇ ਸ਼ੱਕ ਨੇ ਲਈ ਤਰਨ ਤਾਰਨ ਦੇ ਨੌਜਵਾਨ ਦੀ ਜਾਨ ਔਰਤ ਦੇ ਪਤੀ ਨੇ ਭਰਾ ਨਾਲ ਮਿਲ ਕੇ ਕੀਤਾ ਕਤਲ-ਦੋਵੇਂ ਮ...
Ad Position 24