20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਪੰਥ ਦੇ ਰਾਖੇ ਹੋਣ ਦਾ ਦਾਅਵਾ ਕਰ ਕੇ ਬੇਅਦਬੀ ਦੀਆਂ ਘਟਨਾਵਾਂ ਦੇ ਇਤਿਹਾਸ ਨੂੰ ਮਿਟਾ ਨਹੀਂ ਸਕਦੇ-ਬਲਤੇਜ ਪੰਨੂ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਤਿੱਖਾ ਹਮਲਾ ਬੋਲਦਿਆਂ ਪਾਰਟੀ ਦੇ ਪੰਥਕ ਹੋਣ ਦੇ ਦਾਅਵੇ ’ਤੇ ਸਵਾਲ ਚੁੱਕੇ। ਉਨ੍ਹਾਂ ਇਕ ਵੀਡੀਓ ਚਲਾਈ ਜਿਸ ਵਿਚ ਸੁਖਬੀਰ ਸਿੰਘ ਬਾਦਲ ਕਥਿਤ ਤੌਰ ’ਤੇ ਇਕ ਕਾਰੋਬਾਰੀ ਨੂੰ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਲਈ ਮੁਫ਼ਤ ਸ਼ਰਾਬ ਮੁਹੱਈਆ ਕਰਵਾਉਣ ਲਈ ਕਹਿੰਦੇ ਸੁਣਾਈ ਦੇ ਰਹੇ ਹਨ।

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ’ਤੇ ਤਿੱਖਾ ਹਮਲਾ ਬੋਲਦਿਆਂ ਪਾਰਟੀ ਦੇ ਪੰਥਕ ਹੋਣ ਦੇ ਦਾਅਵੇ ’ਤੇ ਸਵਾਲ ਚੁੱਕੇ। ਉਨ੍ਹਾਂ ਇਕ ਵੀਡੀਓ ਚਲਾਈ ਜਿਸ ਵਿਚ ਸੁਖਬੀਰ ਸਿੰਘ ਬਾਦਲ ਕਥਿਤ ਤੌਰ ’ਤੇ ਇਕ ਕਾਰੋਬਾਰੀ ਨੂੰ ਪਾਰਟੀ ਦੀਆਂ ਸਿਆਸੀ ਗਤੀਵਿਧੀਆਂ ਲਈ ਮੁਫ਼ਤ ਸ਼ਰਾਬ ਮੁਹੱਈਆ ਕਰਵਾਉਣ ਲਈ ਕਹਿੰਦੇ ਸੁਣਾਈ ਦੇ ਰਹੇ ਹਨ। ਇਸ ਗੱਲ ਵੱਲ ਇਸ਼ਾਰਾ ਕਰਦਿਆਂ ਕਿ ਕਾਰੋਬਾਰੀ ਜਵਾਬ ਵਿਚ ਕਹਿੰਦਾ ਹੈ ਕਿ ਉਹ 2002 ਤੋਂ ਸ਼ਰਾਬ ਸਪਲਾਈ ਕਰ ਰਿਹਾ ਹੈ, ਪੰਨੂ ਨੇ ਮੰਗ ਕੀਤੀ ਕਿ ਸੁਖਬੀਰ ਸਿੰਘ ਬਾਦਲ ਇਸ ਵੀਡੀਓ ਬਾਰੇ ਸਪੱਸ਼ਟੀਕਰਨ ਦੇਣ ਅਤੇ ਸ਼ਰਾਬ ਵਪਾਰੀਆਂ ਨਾਲ ਪਾਰਟੀ ਦੇ ਸਬੰਧਾਂ ਦੀ ਅਸਲੀਅਤ ਸਪੱਸ਼ਟ ਕਰਨ। ਇਥੇ ਇਕ ਪ੍ਰੈੱਸ ਕਾਨਫਰੰਸ ਦੌਰਾਨ ‘ਆਪ’ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ 2015 ਦੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ ਵਿਰੁੱਧ ਕੀਤੀ ਗਈ ਪੁਲਿਸ ਕਾਰਵਾਈ ਨੂੰ ਲੈ ਕੇ ਵੀ ਅਕਾਲੀ ਲੀਡਰਸ਼ਿਪ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਿੱਖ ਕੌਮ ਇਨਸਾਫ਼ ਮੰਗ ਰਹੀ ਸੀ ਪਰ ਸਰਕਾਰ ਨੇ ਤਾਕਤ ਨਾਲ ਜਵਾਬ ਦਿੱਤਾ। ਅਕਾਲੀ ਵਾਰ-ਵਾਰ ਖੁਦ ਨੂੰ ਪੰਥ ਦੇ ਰਾਖੇ ਵਜੋਂ ਪੇਸ਼ ਕਰਕੇ ਇਸ ਇਤਿਹਾਸ ਨੂੰ ਨਹੀਂ ਮਿਟਾ ਸਕਦੇ। ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਤੇ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ 26 ਨਵੰਬਰ ਨੂੰ ਆਮ ਆਦਮੀ ਪਾਰਟੀ ਆਪਣਾ ਸਥਾਪਨਾ ਦਿਵਸ ਮਨਾਉਣ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਦਿਨ ਮੋਗਾ ਵਿਖੇ ਇਕ ਮਹਾਂ-ਰੈਲੀ ਕੀਤੀ ਜਾਵੇਗੀ, ਜਿਸ ਰਾਹੀਂ 2027 ਦੀਆਂ ਵਿਧਾਨ ਸਭਾ ਦੀਆਂ ਚੋਣਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਬਲਤੇਜ ਪੰਨੂ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਇਹ ਰੈਲੀ ਲੁਧਿਆਣਾ ਰੋਡ ’ਤੇ 116 ਏਕੜ ਦੇ ਵਿਸ਼ਾਲ ਪੰਡਾਲ ਵਿਚ ਹੋਵੇਗੀ, ਜਿਸ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ , ਹੋਰ ਲੀਡਰਸ਼ਿਪ ਅਤੇ ਵਲੰਟੀਅਰ ਵੱਡੀ ਗਿਣਤੀ ਵਿਚ ਪੁੱਜਣਗੇ।
Ad Position 22
No active advertisement
ਪਿਛਲੀ ਖ਼ਬਰ ਗਰੀਸ ’ਚ ਜਲੰਧਰ ਜ਼ਿਲ੍ਹੇ ਦੇ 2 ਸਕੇ ਭਰਾਵਾਂ ਦਾ ਕਤਲ ਪਰਿਵਾਰ ਨੇ ਕਰਜ਼ਾ ਚੁੱਕ ਕੇ ਰੋਜ਼ੀ-ਰੋਟੀ ਕਮਾਉਣ ਲਈ ਭੇਜਿਆ ਸੀ ਵ... ਅਗਲੀ ਖ਼ਬਰ ਅਧਿਆਪਕਾਂ ਦੀ ਘਾਟ ਦੂਰ ਕਰਨ ਲਈ ਮਾਸਟਰ ਕਾਡਰ ਦੀ ਨਵੀਂ ਭਰਤੀ ਜਲਦ-ਬੈਂਸ
Ad Position 24