20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਸਿਰਾਜ ਨੂੰ ਟੀਮ ’ਚੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ-ਕਾਂਗਰਸ ਆਹਮੋ-ਸਾਹਮਣੇ

ਨਵੀਂ ਦਿੱਲੀ, 20 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 21-11-2026
ਨਵੀਂ ਦਿੱਲੀ, 20 ਨਵੰਬਰ (ਪੀ.ਟੀ.ਆਈ.)-ਮੁਹੰਮਦ ਸਿਰਾਜ ਨੂੰ ਨਿਊਜ਼ੀਲੈਂਡ ਖ਼ਿਲਾਫ਼ ਚੱਲ ਰਹੇ ਟੈਸਟ ਮੈਚ ’ਚ ਟੀਮ ਤੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ ਤੇ ਕਾਂਗਰਸ ਆਹਮੋ-ਸਾਹਮਣੇ ਹੋ ਗਏ ਹਨ। ਘੱਟ ਗਿਣਤੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਸ਼ੁੱਕਰਵਾਰ ਨੂੰ ਕਾਂਗਰਸ ਦੇ ਸੰਸਦ ਮੈਂਬਰ ਇਮਰਾਨ ਮਸੂਦ ਵਲੋਂ ਭਾਰਤੀ ਤੇਜ਼ ਗੇਂਦਬਾਜ਼ ਨੂੰ ਬਾਹਰ ਰੱਖਣ ਦੇ ਮਾਮਲੇ ਨੂੰ ਧਰਮ ਨਾਲ ਜੋੜਨ ਵਾਲੇ ਬਿਆਨ ਨੂੰ ਖਾਰਜ ਕਰ ਦਿੱਤਾ। ਰਿਜਿਜੂ ਨੇ ਕਿਹਾ ਕਿ ਭਾਰਤ ’ਚ ਕਿਸੇ ਵੀ ਵਿਅਕਤੀ ਨਾਲ ਉਸ ਦੇ ਧਰਮ ਦੇ ਆਧਾਰ ’ਤੇ ਵਿਤਕਰਾ ਨਹੀਂ ਕੀਤਾ ਜਾਂਦਾ ਤੇ ਨਾ ਹੀ ਕਿਸੇ ਨੂੰ ਮੌਕਿਆਂ ਤੋਂ ਵਾਂਝਾ ਰੱਖਿਆ ਜਾਂਦਾ ਹੈ। ਭਾਜਪਾ ਆਗੂ ਦਾ ਇਹ ਬਿਆਨ ਉਸ ਸਮੇਂ ਆਇਆ ਜਦੋਂ ਸਹਾਰਨਪੁਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਤੇ ਉੱਤਰ ਪ੍ਰਦੇਸ਼ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਇਮਰਾਨ ਮਸੂਦ ਨੇ ਕਥਿਤ ਤੌਰ ’ਤੇ ਕਿਹਾ ਸੀ ਕਿ ਮੁਹੰਮਦ ਸਿਰਾਜ ਨੂੰ ਉਸ ਦੇ ਨਾਮ ਕਾਰਨ ਟੀਮ ਵਿਚ ਜਗ੍ਹਾ ਨਹੀਂ ਦਿੱਤੀ ਗਈ। ਰਿਜਿਜੂ ਨੇ ਕਿਹਾ ਕਿ ਜੇਕਰ ਕਿਸੇ ਨੂੰ ਅਜਿਹਾ ਲੱਗਦਾ ਹੈ ਤਾਂ ਇਹ ਸਹੀ ਨਹੀਂ ਹੈ।
Ad Position 22
No active advertisement
ਪਿਛਲੀ ਖ਼ਬਰ ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ ਅਗਲੀ ਖ਼ਬਰ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਅਜਨਾਲਾ ਦੀ ਸਰਬਸੰਮਤੀ ਨਾਲ ਹੋਈ ਚੋਣ
Ad Position 24