20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਯੋਗੀ ਆਦਿੱਤਿਆਨਾਥ ਦੀ ਮਾਂ ਦਾ ਦਿਹਾਂਤ

ਪੌੜੀ ਗੜ੍ਹਵਾਲ/ਲਖਨਊ, 20 ਨਵੰਬਰ (ਪੀ. ਟੀ.

Ad Position 21
No active advertisement
ਅਜੀਤ ਡੈਸਕ 21-11-2026
ਪੌੜੀ ਗੜ੍ਹਵਾਲ/ਲਖਨਊ, 20 ਨਵੰਬਰ (ਪੀ.ਟੀ.ਆਈ.)- ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਮਾਤਾ ਸਾਵਿਤਰੀ ਦੇਵੀ ਦਾ ਸ਼ੁੱਕਰਵਾਰ ਨੂੰ ਉੱਤਰਾਖੰਡ ਦੇ ਪੌੜੀ ਗੜ੍ਹਵਾਲ ਜ਼ਿਲ੍ਹੇ ’ਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਵਿਚ ਦਿਹਾਂਤ ਹੋ ਗਿਆ। ਉਹ 91 ਸਾਲਾਂ ਦੇ ਸਨ। ਉਨ੍ਹਾਂ ਦੇ ਜੱਦੀ ਪਿੰਡ ਪੰਚੂਰ ਦੇ ਵਸਨੀਕਾਂ ਨੇ ਦੱਸਿਆ ਕਿ ਸ਼ੁੱਕਰਵਾਰ ਸਵੇਰੇ ਕਰੀਬ 10:45 ਵਜੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਪੰਚੂਰ ਗ੍ਰਾਮ ਸਭਾ ਦੇ ਇੱਕ ਮੈਂਬਰ ਨੇ ਦੱਸਿਆ ਕਿ ਸਾਵਿਤਰੀ ਦੇਵੀ ਲੰਬੇ ਸਮੇਂ ਤੋਂ ਬਿਮਾਰ ਸਨ ਅਤੇ ਸਿਰਫ਼ ਆਪਣੇ ਪਰਿਵਾਰਕ ਮੈਂਬਰਾਂ ਨੂੰ ਹੀ ਪਛਾਣ ਪਾਉਂਦੇ ਸਨ। ਆਦਿਤਿਆਨਾਥ ਉੱਤਰ ਪ੍ਰਦੇਸ਼ ਵਿਚ ਇੱਕ ਜਨਤਕ ਸਮਾਗਮ ਵਿੱਚ ਮੌਜੂਦ ਸਨ ਜਦੋਂ ਉਨ੍ਹਾਂ ਨੂੰ ਆਪਣੀ ਮਾਤਾ ਦੇ ਦਿਹਾਂਤ ਦੀ ਖ਼ਬਰ ਮਿਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਯੋਗੀ ਆਦਿਤਿਆਨਾਥ ਨਾਲ ਉਨ੍ਹਾਂ ਦੀ ਮਾਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟਾਇਆ।
Ad Position 22
No active advertisement
ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਲਈ ਪੱਟੀ, ਖਡੂਰ ਸਾਹਿਬ ਅਤੇ ਖੇਮਕਰਨ ਹਲਕੇ ’ਚ ਉਮੀਦਵਾਰਾਂ ਦੀ ਸਥਿਤੀ ਲਗਪਗ ਸਪੱਸ਼ਟ ਅਗਲੀ ਖ਼ਬਰ ਸਿਰਾਜ ਨੂੰ ਟੀਮ ’ਚੋਂ ਬਾਹਰ ਰੱਖਣ ਦੇ ਮਾਮਲੇ ਨੂੰ ਲੈ ਕੇ ਭਾਜਪਾ-ਕਾਂਗਰਸ ਆਹਮੋ-ਸਾਹਮਣੇ
Ad Position 24