22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਕਾਂਗਰਸ ਦੀ ਸਰਕਾਰ ਬਣਨ ’ਤੇ ਪੰਜਾਬ ਹਰ ਖੇਤਰ ’ਚ ਤਰੱਕੀ ਕਰੇਗਾ-ਬੰਨੀ ਕੰਗ

ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਹਰ ਖੇਤਰ ਵਿਚ ਪਛੜਦਾ ਜਾ ਰਿਹਾ ਹੈ ਤੇ ਸੂਬੇ ਦਾ ਹਰ ਵਰਗ ਸਰਕਾਰ ਦੇ ਖ਼ਿਲਾਫ਼ ਧਰਨੇ ਲਗਾ ਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਿਹਾ ਹੈ । ਅਜਿਹੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਵਾਸੀ ‘ਆਪ’ ਸਰਕਾਰ ਨੂੰ ਚਲਦਾ ਕਰਨ ਅਤੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣ ਲਈ ਅੱਗੇ ਆ ਰਹੇ ਹਨ ।

Ad Position 21
No active advertisement
ਅਜੀਤ ਡੈਸਕ 23-11-2026
ਖਰੜ, 22 ਨਵੰਬਰ (ਗੁਰਮੁੱਖ ਸਿੰਘ ਮਾਨ)-ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਅੱਜ ਪੰਜਾਬ ਹਰ ਖੇਤਰ ਵਿਚ ਪਛੜਦਾ ਜਾ ਰਿਹਾ ਹੈ ਤੇ ਸੂਬੇ ਦਾ ਹਰ ਵਰਗ ਸਰਕਾਰ ਦੇ ਖ਼ਿਲਾਫ਼ ਧਰਨੇ ਲਗਾ ਕੇ ਸਰਕਾਰ ਦਾ ਪਿੱਟ ਸਿਆਪਾ ਕਰ ਰਿਹਾ ਹੈ । ਅਜਿਹੇ ਹਾਲਾਤਾਂ ਨੂੰ ਦੇਖਦੇ ਹੋਏ ਸੂਬਾ ਵਾਸੀ ‘ਆਪ’ ਸਰਕਾਰ ਨੂੰ ਚਲਦਾ ਕਰਨ ਅਤੇ ਕਾਂਗਰਸ ਪਾਰਟੀ ਨੂੰ ਸੱਤਾ ਵਿਚ ਲਿਆਉਣ ਲਈ ਅੱਗੇ ਆ ਰਹੇ ਹਨ । ਇਹ ਪ੍ਰਗਟਾਵਾ ਕਰਦਿਆਂ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਅਤੇ ਹਲਕਾ ਖਰੜ ਤੋਂ ਕਾਂਗਰਸੀ ਆਗੂ ਯਾਦਵਿੰਦਰਾ ਸਿੰਘ ਬੰਨੀ ਕੰਗ ਨੇ ਕਿਹਾ ਕਿ ਕਿਸਾਨਾਂ ਦਾ ਝੋਨਾ ਹਾਲੇ ਵੀ ਮੰਡੀਆਂ ’ਚ ਰੁਲ ਰਿਹਾ ਹੈ ਕਿਉਂਕਿ ਮਾਨ ਸਰਕਾਰ ਝੋਨੇ ਦੀ ਖ਼ਰੀਦ ਕਰਨ ਤੋਂ ਪਹਿਲਾਂ ਹੀ ਭੱਜ ਚੁੱਕੀ ਹੈ । ਇਸੇ ਤਰ੍ਹਾਂ ਬਿਜਲੀ ਦੇ ਮੋਟੇ ਬਿੱਲਾਂ ਨੇ ਲੋਕਾਂ ਦਾ ਕਚੂੰਮਰ ਕੱਢਕੇ ਰੱਖ ਦਿੱਤਾ ਹੈ ਅਤੇ ਇਸ ਨਾਲ ਸਰਕਾਰ ਦਾ ਬਿਜਲੀ ਮੁਆਫ਼ ਕਰਨ ਦਾ ਵਾਅਦਾ ਹਵਾ ਹੋ ਗਿਆ । ਇਸ ਤੋਂ ਇਲਾਵਾ ਮੁਲਾਜ਼ਮ ਵਰਗ ਆਪਣੀਆਂ ਮੰਗਾਂ ਨੂੰ ਲੈ ਕੇ ਸੂਬਾ ਸਰਕਾਰ ਖ਼ਿਲਾਫ ਰੋਜ਼ਾਨਾ ਰੋਸ ਧਰਨੇ ਦੇ ਰਿਹਾ ਹੈ । ਬੰਨੀ ਕੰਗ ਨੇ ਦਾਅਵਾ ਕੀਤਾ ਕਿ ਅਗਲੇ ਸਾਲ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਸੂਬੇ ਦੀ ਵਾਗਡੋਰ ਸੰਭਾਲੇਗੀ ਅਤੇ ਪਹਿਲਾਂ ਦੀ ਤਰ੍ਹਾਂ ਪੰਜਾਬ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲੈ ਕੇ ਜਾਵੇਗੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਭਾਜਪਾ ਨੇ ਸੂਬਾ ਐਮ.ਐਸ.ਐਮ.ਈ. ਵਿੰਗ ਦੇ 10 ਸੂਬਾ ਕੋ ਕਨਵੀਨਰ ਐਲਾਨੇ ਭਾਜਪਾ 2027 ਦੀਆਂ ਵਿਧਾਨ ਸਭਾ ਚੋਣਾਂ ਲਈ... ਅਗਲੀ ਖ਼ਬਰ ਭੋਗ ’ਤੇ ਵਿਸ਼ੇਸ਼ ਮਾਤਾ ਚਰਨ ਕੌਰ
Ad Position 24