23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਰਾਜਨੀਤਿਕ ਪਾਰਟੀਆਂ ਦੀਆਂ ਸਿਆਸੀ ਯਾਤਰਾਵਾਂ ਬਣੀਆਂ ਪ੍ਰਚਾਰ ਦਾ ਮੁੱਖ ਸਾਧਨ

ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅਗਲੇ ਸਾਲ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਲਈ ਰਾਜ ਅੰਦਰ ਸਿਆਸੀ ਯਾਤਰਾਵਾਂ ਤੇਜ਼ ਕਰ ਦਿੱਤੀਆਂ ਹਨ।

Ad Position 21
No active advertisement
ਅਜੀਤ ਡੈਸਕ 24-11-2026
ਫ਼ਰੀਦਕੋਟ, 23 ਨਵੰਬਰ (ਜਸਵੰਤ ਸਿੰਘ ਪੁਰਬਾ)-ਅਗਲੇ ਸਾਲ ਸ਼ੁਰੂ ਵਿਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਨੇੜੇ ਆਉਂਦਿਆਂ ਰਾਜਨੀਤਿਕ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਹੋਰ ਤੇਜ਼ ਕਰ ਦਿੱਤੀਆਂ ਹਨ। ਲੋਕਾਂ ਤੱਕ ਆਪਣੀ ਪਹੁੰਚ ਬਣਾਉਣ ਲਈ ਰਾਜ ਅੰਦਰ ਸਿਆਸੀ ਯਾਤਰਾਵਾਂ ਤੇਜ਼ ਕਰ ਦਿੱਤੀਆਂ ਹਨ। ਇਹ ਯਾਤਰਾਵਾਂ ਰਾਜ ਦੇ ਵੋਟਰਾਂ ਤੱਕ ਆਪਣੀ ਪਹੁੰਚ ਬਣਾਉਣ ਲਈ ਅਹਿਮ ਸਾਧਨ ਮੰਨੀਆਂ ਜਾ ਰਹੀਆਂ ਹਨ। ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬ), ਆਮ ਆਦਮੀ ਪਾਰਟੀ ਤੇ ਭਾਜਪਾ ਵਲੋਂ ਇਨ੍ਹਾਂ ਸਿਆਸੀ ਯਾਤਰਾਵਾਂ ਦਾ ਦੌਰ ਜਾਰੀ ਹੈ। ਸ਼੍ਰੋਮਣੀ ਅਕਾਲੀ ਦਲ ਵਲੋਂ ਸਭ ਤੋਂ ਪਹਿਲਾਂ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਗਈ। ਜਦੋਂ ਕਿ ਇਸੇ ਹੀ ਪਾਰਟੀ ਦੀ ਬਠਿੰਡਾ ਤੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਵਲੋਂ ਮਾਵਾਂ ਧੀਆਂ ਸਤਿਕਾਰ ਯਾਤਰਾ ਵੀ ਜ਼ੋਰਾਂ ਸ਼ੋਰਾਂ ਨਾਲ ਚੱਲ ਰਹੀ ਹੈ। ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਜਵਾਨੀ ਸੰਭਾਲ ਸਾਈਕਲ ਯਾਤਰਾ ਦਾ ਪਹਿਲਾ ਪੜਾਅ ਮੁਕੰਮਲ ਹੋ ਚੁੱਕਿਆ ਹੈ। ਉਸਨੇ ਆਪਣੀ ਯਾਤਰਾ ਵਿਚ ਪੰਜਾਬ ਦੀ ਜਵਾਨੀ ਨੂੰ ਬਚਾਉਣ ਤੇ ਨਸ਼ਿਆਂ ਦੇ ਵਿਰੁੱਧ ਪੰਜਾਬ ਦੇ ਲੋਕਾਂ ਸਾਹਮਣੇ ਸੁਨੇਹਾ ਦਿੱਤਾ ਹੈ। ਭਾਜਪਾ ਵਲੋਂ ਸਮਰਸਤਾ ਸੰਕਲਪ ਯਾਤਰਾ ਰਾਹੀਂ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ ਹੈ। ਚੋਣਾਂ ਨਾਲ ਜੁੜੇ ਮੁੱਦਿਆਂ ਨੂੰ ਸਾਹਮਣੇ ਲਿਆਂਦਾ ਹੈ। ਇਸ ਯਾਤਰਾ ਦਾ ਸ਼ੁਭ ਆਰੰਭ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਵਲੋਂ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਦੀ ਵੀ ਆਪਣੇ ਵਿਰੋਧੀਆਂ ਦਾ ਮੁਕਾਬਲਾ ਕਰਨ ਲਈ 30 ਨਵੰਬਰ ਤੋਂ 3 ਦਸੰਬਰ ਤੱਕ ਚਾਰ ਵੱਡੀਆਂ ਸੋਭਾ ਯਾਤਰਾਵਾਂ ਕੱਢਣ ਦਾ ਐਲਾਨ ਕੀਤਾ ਹੈ। ਇਹ ਯਾਤਰਾਵਾਂ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਅਤੇ ਵਿਰਾਸਤ ਦਾ ਸਨਮਾਨ ਕਰਨ ਲਈ ਕੱਢੀਆਂ ਜਾਣਗੀਆਂ। ਕਾਂਗਰਸ ਦੇ ਹੀ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸਾਂਸਦ ਮੈਂਬਰ ਨੇ ਆਪਣੀ ਪਾਰਟੀ ਵਿਚ ਆਪਣੀ ਸਿਆਸੀ ਪਕੜ ਹੋਰ ਮਜ਼ਬੂਤ ਕਰਨ ਲਈ ਸਿਆਸੀ ਯਾਤਰਾ ਕੀਤੀ ਜਾ ਰਹੀ ਹੈ। ਸੱਤਾਧਾਰੀ ਪਾਰਟੀ ਪਹਿਲਾਂ ਹੀ ਪੰਜਾਬ ਅਤੇ ਦੂਸਰੇ ਰਾਜਿਆਂ ਦੀਆਂ ਤੀਰਥ ਯਾਤਰਾਵਾਂ ਬੱਸ ਰਾਹੀਂ ਸ਼ੁਰੂ ਕੀਤੀ ਹੋਈ ਹੈ। ਭਾਜਪਾ ਵਲੋਂ ਇਸ ਤੋਂ ਪਹਿਲਾਂ ਨਸ਼ਾ ਮੁਕਤ ਪੰਜਾਬ ਯਾਤਰਾ ਵੀ ਕੱਢੀ ਗਈ ਸੀ ਜਿਹੜੀ ਕਿ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿਚ ਨਸ਼ਿਆਂ ਦੇ ਖਾਤਮਿਆਂ ’ਤੇ ਆਧਾਰਤ ਸੀ। ਆਮ ਆਦਮੀ ਪਾਰਟੀ ਆਪਣੀਆਂ ਪ੍ਰਾਪਤੀਆਂ ਨੂੰ ਜਨਤਕ ਮੀਟਿੰਗਾਂ ਰਾਹੀਂ ਲੋਕਾਂ ਦੇ ਘਰ ਘਰ ਪਹੁੰਚਾ ਰਹੀ ਹੈ। ਇਸ ਪਾਰਟੀ ਵਲੋਂ 26 ਨਵੰਬਰ ਨੂੰ ਮੋਗਾ ਵਿਖੇ ਵੱਡੀ ਰੈਲੀ ਕਰਕੇ ਆਪਣੀ ਤਾਕਤ ਦਾ ਮੁਜ਼ਾਹਰਾ ਕੀਤਾ ਜਾਵੇਗਾ। ਇਸ ਰੈਲੀ ਵਿਚ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੇ। ਆਮ ਆਦਮੀ ਪਾਰਟੀ ਵਿਧਾਨ ਸਭਾ ਚੋਣਾਂ ਲਈ 71 ਉਮੀਦਵਾਰਾਂ ਦੀ ਆਪਣੀ ਸੂਚੀ ਜਾਰੀ ਕਰਕੇ ਆਪਣੀਆਂ ਵਿਰੋਧੀ ਪਾਰਟੀਆਂ ਤੋਂ ਅੱਗੇ ਚੱਲ ਰਹੀ ਹੈ। ਇਨ੍ਹਾਂ ਸਿਆਸੀ ਯਾਤਰਾਵਾਂ ਬਾਰੇ ਰਾਜਸੀ ਮਾਹਿਰਾਂ ਦਾ ਕਹਿਣਾ ਹੈ ਕਿ ਇਨ੍ਹਾਂ ਯਾਤਰਾਵਾਂ ਰਾਹੀਂ ਚੋਣ ਪ੍ਰਚਾਰ ਕਰਨਾ ਰੈਲੀਆਂ ਦੇ ਮੁਕਾਬਲੇ ਵਧੇਰੇ ਪ੍ਰਭਾਵਸ਼ਾਲੀ ਤੇ ਸਸਤਾ ਹੈ। ਇਸ ਨਾਲ ਸਿਆਸੀ ਪਾਰਟੀਆਂ ਲੋਕਾਂ ਦੇ ਵੱਡੇ ਇੱਕਠ ਕੀਤੇ ਬਿਨਾਂ ਵੋਟਰਾਂ ਤੱਕ ਆਪਣੀ ਪਹੁੰਚ ਕਰ ਸਕਦੀਆਂ ਹਨ। ਇਹ ਯਾਤਰਾਵਾਂ ਵੋਟਰਾਂ ਵਿਚ ਵਧੇਰੇ ਪ੍ਰਭਾਵ ਪੈਦਾ ਕਰਦੀਆਂ ਹਨ। ਪੰਜਾਬ ਦੀਆਂ ਪ੍ਰਮੁੱਖ ਸਿਆਸੀ ਪਾਰਟੀਆਂ ਇਸ ਤਰ੍ਹਾਂ ਦੀਆਂ ਸਿਆਸੀ ਯਾਤਰਾਵਾਂ ਕਰਕੇ ਵੋਟਰਾਂ ਵਿਚ ਆਪਣੀ ਮੌਜੂਦਗੀ ਦਰਜ ਕਰਵਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਦੀ ਸਹੂਲਤ ਲਈ ਲਹਿੰਦੇ ਪੰਜਾਬ ਦੀ ਸਰਕਾਰ ਵਲੋਂ ‘24/7 ਡਿਜੀਟਲ ਪਿਲਗ੍ਰਿਮ ਅਸਿਸਟੈਂਟ ਲਾਂਚ’ ਅਗਲੀ ਖ਼ਬਰ ਪੰਜਾਬੀ ’ਵਰਸਿਟੀ ਦੀ ਖੋਜਾਰਥੀ ਡਾ. ਅਕਸ਼ਪ੍ਰੀਤ ਕੌਰ ਨੇ ‘9ਵਾਂ ਬ੍ਰਿਕਸ ਯੰਗ ਇਨੋਵੇਟਰ ਪ੍ਰਾਈਜ਼ 2026’ ਜਿੱਤਿਆ
Ad Position 24