23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਪ੍ਰਕਾਸ਼ ਪੁਰਬ ਸੰਬੰਧੀ ਨਨਕਾਣਾ ਸਾਹਿਬ ਵਿਖੇ ਅੱਜ ਸਜਾਇਆ ਜਾਵੇਗਾ ਨਗਰ ਕੀਰਤਨ ਭਾਰਤ ਤੋਂ ਆਏ ਸ਼ਰਧਾਲੂਆਂ ਦੇ ਜਥੇ ਨੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਕੀਤੇ ਦਰਸ਼ਨ

ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 23 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਡਿਪਟੀ ਸੈਕਟਰੀ ਸ਼ਰੇਣ ਨਾਸਿਰ ਮੁਸ਼ਤਾਕ , ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ।

Ad Position 21
No active advertisement
ਅਜੀਤ ਡੈਸਕ 24-11-2026
ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ), 23 ਨਵੰਬਰ (ਹਰਮਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਮੰਗਲਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। ਜਿਸ ’ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਡਿਪਟੀ ਸੈਕਟਰੀ ਸ਼ਰੇਣ ਨਾਸਿਰ ਮੁਸ਼ਤਾਕ , ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸੂਬਾਈ ਮੰਤਰੀ ਰਮੇਸ਼ ਸਿੰਘ ਅਰੋੜਾ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਣਗੇ। ਇਹ ਨਗਰ ਕੀਰਤਨ ਦੁਪਹਿਰ 12 ਵਜੇ ਦੇ ਕਰੀਬ ਆਰੰਭ ਹੋਏਗਾ ਜੋ ਸਥਾਨਕ ਗੁਰਦੁਆਰਾ ਸਾਹਿਬ ਤੋਂ ਹੁੰਦੇ ਹੋਏ ਗੁਰਦੁਆਰਾ ਸ੍ਰੀ ਕਿਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਡਾ. ਮੇਮਪਾਲ ਸਿੰਘ ਨੇ ਦੱਸਿਆ ਕਿ ਇਸ ਨਗਰ ਕੀਰਤਨ ਤੋਂ ਪਹਿਲਾਂ ਇਕ ਵਿਸ਼ੇਸ਼ ਸਮਾਗਮ ਗੁਰਦੁਆਰਾ ਜਨਮ ਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਕੀਤਾ ਜਾਵੇਗਾ। ਜਿਸ ਵਿਚ ਸ਼ਰਾਇਨ ਬੋਰਡ ਦੇ ਚੇਅਰਮੈਨ ਡਾ. ਕਮਰੂ ਜਮਾਨ ਕਹਰਾ, ਐੱਮ. ਐੱਨ. ਏ. ਹਮਜਾ ਸ਼ਬਾਜ, ਡਾ. ਛਿਜਰਾ ਮੰਸਵ ਸ਼ਾਮਿਲ ਹੋਣਗੇ। ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਭਾਰਤ ਤੋਂ ਕਰੀਬ 2500 ਸਿੱਖ ਸ਼ਰਧਾਲੂਆਂ ਦਾ ਜਥਾ ਸ੍ਰੀ ਨਨਕਾਣਾ ਸਾਹਿਬ ਐਤਵਾਰ ਸ਼ਾਮ ਨੂੰ ਪੁੱਜਾ ਸੀ। ਇਸ ਨਗਰ ਕੀਰਤਨ ’ਚ ਸ਼ਾਮਿਲ ਸ਼ਰਧਾਲੂਆਂ ਵਲੋਂ ਅੱਜ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਅੱਜ ਸਵੇਰੇ ਗੁਰਦੁਆਰਾ ਜਨਮ ਅਸਥਾਨ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ ਸਨ। ਜਿਸ ਵਿਚ ਸਥਾਨਕ ਰਾਗੀ ਜਥਿਆਂ ਅਤੇ ਧਾਰਮਿਕ ਸੁਸਾਇਟੀਆਂ ਦੇ ਜਥਿਆਂ ਵਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਉੱਥੇ ਨਾਲ ਹੀ ਯੂ. ਕੇ. ਤੋਂ ਵਿਸ਼ੇਸ਼ ਤੌਰ ’ਤੇ ਆਏ ਗਿਆਨੀ ਤ੍ਰਿਵੇਦੀ ਸਿੰਘ ਵਲੋਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ।
Ad Position 22
No active advertisement
ਪਿਛਲੀ ਖ਼ਬਰ ਸੰਗਤਾਂ ਪ੍ਰਕਾਸ਼ ਪੁਰਬ ਮੌਕੇ ਗੁਰੂ ਘਰਾਂ ’ਚ ਨਤਮਸਤਕ ਹੋਣ-ਬਾਬਾ ਬਲਬੀਰ ਸਿੰਘ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਨੇ ਪੰਜਾਬ ਤੇ ਪੰਜਾਬੀਅਤ ਨੂੰ ਬੁਲੰਦੀਆਂ ਤੱਕ ਪੁਹੰਚਾਇਆ-ਜਥੇਦਾਰ ਮੱਲ੍ਹਾ
Ad Position 24