ਸੁਪਰੀਮ ਕੋਰਟ ਨੇ ਦਲ-ਬਦਲੀ ਵਿਰੋਧੀ ਕਾਨੂੰਨ ’ਤੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ
ਨਵੀਂ ਦਿੱਲੀ, 23 ਨਵੰਬਰ (ਪੀ. ਟੀ.
ਨਵੀਂ ਦਿੱਲੀ, 23 ਨਵੰਬਰ (ਪੀ.ਟੀ.ਆਈ.)-ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਲ-ਬਦਲੀ ਵਿਰੋਧੀ ਢਾਂਚੇ ’ਚ ਵਿਆਪਕ ਸੁਧਾਰਾਂ ਦੀ ਮੰਗ ਕਰਨ ਵਾਲੀ ਇਕ ਜਨਹਿਤ ਪਟੀਸ਼ਨ ’ਤੇ ਕੇਂਦਰ ਸਰਕਾਰ, ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਜਵਾਬ ਮੰਗੇ ਹਨ। ਇਸ ਜਨਹਿਤ ਪਟੀਸ਼ਨ ’ਚ ਚੁਣੇ ਹੋਏ ਨੁਮਾਇੰਦਿਆਂ ਦੁਆਰਾ ਅਯੋਗਤਾ ਦੀ ਕਾਰਵਾਈ ਤੋਂ ਬਚਣ ਅਤੇ ਚੁਣੀਆਂ ਹੋਈਆਂ ਸਰਕਾਰਾਂ ਦੀ ਹੋਂਦ ਨੂੰ ਪ੍ਰਭਾਵਿਤ ਕਰਨ ਲਈ ਅਸਤੀਫ਼ਿਆਂ ਦੀ ਦੁਰਵਰਤੋਂ ਕਰਨ ਬਾਰੇ ਚਿੰਤਾਵਾਂ ਪ੍ਰਗਟਾਈਆਂ ਗਈਆਂ ਹਨ। ਜਸਟਿਸ ਸੂਰਿਆ ਕਾਂਤ, ਜਸਟਿਸ ਜੋਇਮਾਲਿਆ ਬਾਗਚੀ ਅਤੇ ਜਸਟਿਸ ਵੀ. ਮੋਹਨਾ ’ਤੇ ਆਧਾਰਿਤ ਬੈਂਚ ਨੇ ਚੋਣ ਕਮਿਸ਼ਨ ਅਤੇ ਕਾਨੂੰਨ ਕਮਿਸ਼ਨ ਤੋਂ ਇਲਾਵਾ ‘ਏ. ਸੇਥੂ’ ਨਾਮਕ ਵਿਅਕਤੀ ਦੁਆਰਾ ਦਾਇਰ ਕੀਤੀ ਗਈ ਇਸ ਪਟੀਸ਼ਨ ’ਤੇ ਕਾਨੂੰਨ ਅਤੇ ਨਿਆਂ ਮੰਤਰਾਲੇ ਅਤੇ ਸੰਸਦੀ ਮਾਮਲਿਆਂ ਦੇ ਮੰਤਰਾਲੇ ਨੂੰ ਵੀ ਨੋਟਿਸ ਜਾਰੀ ਕੀਤੇ ਹਨ। ਵਕੀਲਾਂ ਆਰ. ਸਤੀਸ਼ ਕੁਮਾਰ ਤੇ ਜਤਿਨ ਰਾਹੀਂ ਦਾਇਰ ਇਸ ਪਟੀਸ਼ਨ ’ਚ ਮੰਗ ਕੀਤੀ ਗਈ ਹੈ ਕਿ ਸੰਵਿਧਾਨ ਦੀ ਦਸਵੀਂ ਅਨੁਸੂਚੀ ਤਹਿਤ ਹੋਣ ਵਾਲੀ ਅਯੋਗਤਾ ਦੀ ਕਾਰਵਾਈ ਤੋਂ ਬਚਣ ਲਈ ਸੰਸਦ ਮੈਂਬਰਾਂ ਅਤੇ ਸੂਬਾਈ ਵਿਧਾਨ ਸਭਾਵਾਂ ਦੇ ਮੈਂਬਰਾਂ ਵਲੋਂ ਦਿੱਤੇ ਜਾਂਦੇ ‘ਰਣਨੀਤਕ ਅਸਤੀਫ਼ਿਆਂ’ ਦੀ ਦੁਰਵਰਤੋਂ ਰੋਕਣ ਲਈ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾਣ।