ਚੋਣਾਂ ਤੋਂ ਪਹਿਲਾਂ ਸੂਬੇ ’ਚ ਵਿਵਾਦਾਂ ਵਾਲੇ ਅਧਿਕਾਰੀ ਹਟਾਏ ਜਾਣ-ਜਾਖੜ
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਈ. ਡੀ.
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਈ.ਡੀ. ਵਲੋਂ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲਿਆਂ ਵਿਚ ਤਲਬ ਕੀਤੇ ਗਏ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਦੀ ਪ੍ਰਕਿਰਿਆ ਤੋਂ ਲਾਂਭੇ ਰੱਖਣ ਦੀ ਮੰਗ ਕੀਤੀ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਚੋਣਾਂ ਦੀ ਨਿਰਪੱਖਤਾ ਯਕੀਨੀ ਬਣਾਉਣ ਲਈ ਅਜਿਹੇ ਅਧਿਕਾਰੀਆਂ ਨੂੰ ਚੋਣ ਡਿਊਟੀਆਂ ਨਾ ਸੌਂਪੀਆਂ ਜਾਣ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਇਨ੍ਹਾਂ ਅਧਿਕਾਰੀਆਂ ਨੂੰ ਪਬਲਿਕ ਡੀਲਿੰਗ ਵਾਲੇ ਅਹੁਦਿਆਂ ਤੋਂ ਤੁਰੰਤ ਹਟਾਉਣ ਲਈ ਕਿਹਾ ਹੈ। ਜਾਖੜ ਨੇ ਕਿਹਾ ਕਿ ਚੋਣ ਪ੍ਰਕਿਰਿਆ ਦੀ ਪਾਰਦਰਸ਼ਤਾ ਅਤੇ ਭਰੋਸੇਯੋਗਤਾ ਬਣਾਈ ਰੱਖਣ ਲਈ ਵਿਵਾਦਾਂ ਵਿਚ ਘਿਰੇ ਅਧਿਕਾਰੀਆਂ ਨੂੰ ਇਸ ਤੋਂ ਦੂਰ ਰੱਖਣਾ ਜ਼ਰੂਰੀ ਹੈ।