ਕਾਂਗਰਸ ਨੇ ਬਾਬਾ ਸਾਹਿਬ ਨੂੰ ਸਿਆਸੀ ਤੌਰ ’ਤੇ ਅਣਗੌਲਿਆ, ਮੋਦੀ ਸਰਕਾਰ ਨੇ ਵਿਰਾਸਤ ਸੰਭਾਲੀ-ਮਨਪ੍ਰੀਤ ਸਿੰਘ ਬਾਦਲ
26 ਨੂੰ ਸੰਗਰੂਰ ਵਿਖੇ ਹੋਵੇਗਾ ਸੂਬਾ ਪੱਧਰੀ ਸੰਵਿਧਾਨ ਦਿਵਸ ਸਮਾਗਮ
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸੰਵਿਧਾਨ ਦਿਵਸ ਤੋਂ ਪਹਿਲਾਂ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਨੂੰ ਲੈ ਕੇ ਕਾਂਗਰਸ ਵਿਰੁੱਧ ਮੋਰਚਾ ਖੋਲ੍ਹਦਿਆਂ ਦੋਸ਼ ਲਗਾਇਆ ਕਿ ਕਾਂਗਰਸ ਨੇ ਸੱਤਾ ’ਚ ਰਹਿੰਦਿਆਂ ਬਾਬਾ ਸਾਹਿਬ ਦੇ ਯੋਗਦਾਨ ਨੂੰ ਬਣਦੀ ਮਾਨਤਾ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਹਾਸ਼ੀਏ ’ਤੇ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ।
ਚੰਡੀਗੜ੍ਹ, 23 ਨਵੰਬਰ (ਸੰਦੀਪ ਕੁਮਾਰ ਮਾਹਨਾ) –ਸੰਵਿਧਾਨ ਦਿਵਸ ਤੋਂ ਪਹਿਲਾਂ ਭਾਜਪਾ ਨੇ ਡਾ. ਭੀਮ ਰਾਓ ਅੰਬੇਡਕਰ ਦੀ ਵਿਰਾਸਤ ਨੂੰ ਲੈ ਕੇ ਕਾਂਗਰਸ ਵਿਰੁੱਧ ਮੋਰਚਾ ਖੋਲ੍ਹਦਿਆਂ ਦੋਸ਼ ਲਗਾਇਆ ਕਿ ਕਾਂਗਰਸ ਨੇ ਸੱਤਾ ’ਚ ਰਹਿੰਦਿਆਂ ਬਾਬਾ ਸਾਹਿਬ ਦੇ ਯੋਗਦਾਨ ਨੂੰ ਬਣਦੀ ਮਾਨਤਾ ਨਹੀਂ ਦਿੱਤੀ ਅਤੇ ਉਨ੍ਹਾਂ ਨੂੰ ਸਿਆਸੀ ਤੌਰ ’ਤੇ ਹਾਸ਼ੀਏ ’ਤੇ ਰੱਖਣ ਦੀਆਂ ਕੋਸ਼ਿਸ਼ਾਂ ਕੀਤੀਆਂ। ਚੰਡੀਗੜ੍ਹ ਸਥਿਤ ਭਾਜਪਾ ਦੇ ਸੂੁਬਾਈ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਡਾ. ਅੰਬੇਡਕਰ ਨੂੰ ਚੋਣਾਂ ਵਿਚ ਹਰਾਉਣ ਤੋਂ ਲੈ ਕੇ ਉਨ੍ਹਾਂ ਨੂੰ ਭਾਰਤ ਰਤਨ ਦੇਣ ਤੱਕ ਅਣਗੌਲਿਆ ਕੀਤਾ, ਜਦਕਿ ਮੋਦੀ ਸਰਕਾਰ ਨੇ ਪੰਚਤੀਰਥ ਦੇ ਵਿਕਾਸ ਅਤੇ ਵੱਖ-ਵੱਖ ਸੰਵਿਧਾਨਕ ਪਹਿਲਕਦਮੀਆਂ ਰਾਹੀਂ ਉਨ੍ਹਾਂ ਦੀ ਸੋਚ ਤੇ ਵਿਰਾਸਤ ਨੂੰ ਸਨਮਾਨ ਦਿੱਤਾ ਹੈ। ਮਨਪ੍ਰੀਤ ਸਿੰਘ ਬਾਦਲ ਨੇ ਐਲਾਨ ਕੀਤਾ ਕਿ 26 ਨਵੰਬਰ ਨੂੰ ਪੰਜਾਬ ਭਾਜਪਾ ਵਲੋਂ ਸੰਗਰੂਰ ਵਿਖੇ ਸੂਬਾ ਪੱਧਰੀ ਸੰਵਿਧਾਨ ਦਿਵਸ ਸਮਾਗਮ ਕਰਵਾਇਆ ਜਾਵੇਗਾ, ਜਦਕਿ ਸਾਰੇ ਜ਼ਿਲਿ੍ਆਂ ’ਚ ਵੀ ਪ੍ਰੋਗਰਾਮ ਹੋਣਗੇ। ਇਸ ਮੌਕੇ ਸੂਬਾ ਜਨਰਲ ਸਕੱਤਰ ਪਰਮਿੰਦਰ ਬਰਾੜ, ਸੂਬਾ ਸਕੱਤਰ ਏਕਤਾ ਨਾਗਪਾਲ ਅਤੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਵੀ ਮੌਜੂਦ ਸਨ। 2027 ਦੀਆਂ ਵਿਧਾਨਸਭਾ ਚੋਣਾਂ ਦੌਰਾਨ ਅਕਾਲੀ ਭਾਜਪਾ ਗਠਜੋੜ ਬਾਰੇ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਚੋਣਾਂ ਦੌਰਾਨ ਗੱਠਜੋੜ ਬਾਰੇ ਫ਼ੈਸਲੇ ਪਾਰਟੀ ਦੀ ਸਿਖਰਲੀ ਲੀਡਰਸ਼ਿਪ ਵਲੋਂ ਕੀਤੇ ਜਾਂਦੇ ਹਨ।