24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਛੇਹਰਟਾ ’ਚ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਚਲਾਈਆਂ ਗੋਲੀਆਂ-ਔਰਤ ਦੀ ਮੌਤ

ਛੇਹਰਟਾ (ਅੰਮਿ੍ਤਸਰ), 24 ਨਵੰਬਰ (ਪੱਤਰ ਪ੍ਰੇਰਕ)-ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਗੁਰੂ ਕੀ ਵਡਾਲੀ ਮੰਦਰ ਵਾਲੀ ਗਲੀ ਵਿਚ ਦਿਨ-ਦਿਹਾੜੇ ਹੋਈ ਫਾਇਰਿੰਗ ਦੀ ਘਟਨਾ ਨੇ ਪੂਰੇ ਇਲਾਕੇ ਵਿਚ ਦਹਿਸ਼ਤ ਫੈਲਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬਾਈਕ ’ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਹਮਲਾਵਰਾਂ ਨੇ ਗਲੀ ਵਿਚ ਖੜ੍ਹੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾ ਦਿੱਤੀ।

Ad Position 21
No active advertisement
ਮ੍ਰਿਤਕ ਦਲਬੀਰ ਕੌਰ 25-11-2026
ਛੇਹਰਟਾ (ਅੰਮਿ੍ਤਸਰ), 24 ਨਵੰਬਰ (ਪੱਤਰ ਪ੍ਰੇਰਕ)-ਥਾਣਾ ਛੇਹਰਟਾ ਅਧੀਨ ਪੈਂਦੇ ਇਲਾਕਾ ਗੁਰੂ ਕੀ ਵਡਾਲੀ ਮੰਦਰ ਵਾਲੀ ਗਲੀ ਵਿਚ ਦਿਨ-ਦਿਹਾੜੇ ਹੋਈ ਫਾਇਰਿੰਗ ਦੀ ਘਟਨਾ ਨੇ ਪੂਰੇ ਇਲਾਕੇ ਵਿਚ ਦਹਿਸ਼ਤ ਫੈਲਾ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਬਾਈਕ ’ਤੇ ਸਵਾਰ ਹੋ ਕੇ ਆਏ 2 ਅਣਪਛਾਤੇ ਹਮਲਾਵਰਾਂ ਨੇ ਗਲੀ ਵਿਚ ਖੜ੍ਹੇ ਇਕ ਨੌਜਵਾਨ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾ ਦਿੱਤੀ। ਇਸ ਹਮਲੇ ਵਿਚ ਗੋਲੀ ਨੌਜਵਾਨ ਦੇ ਪੇਟ ਤੋਂ ਆਰ-ਪਾਰ ਹੋ ਕੇ ਉਸ ਦੇ ਪਿੱਛੇ ਖੜ੍ਹੀ ਇਕ ਬਜ਼ੁਰਗ ਔਰਤ ਨੂੰ ਜਾ ਲੱਗੀ। ਗੰਭੀਰ ਰੂਪ ਵਿਚ ਜ਼ਖ਼ਮੀ ਹੋਏ ਦੋਵਾਂ ਵਿਅਕਤੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਇਲਾਜ ਦੌਰਾਨ ਬਜ਼ੁਰਗ ਔਰਤ ਨੇ ਦਮ ਤੋੜ ਦਿੱਤਾ। ਮ੍ਰਿਤਕ ਔਰਤ ਦੀ ਪਛਾਣ 65 ਸਾਲਾ ਦਲਬੀਰ ਕੌਰ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਦਿੰਦਿਆਂ ਹਸਪਤਾਲ ਵਿਚ ਜ਼ੇਰੇ-ਇਲਾਜ ਜ਼ਖ਼ਮੀ ਨੌਜਵਾਨ ਸਿਮਰਜੀਤ ਸਿੰਘ ਉਰਫ਼ ਗੋਲਾ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਦੋ ਅਣਪਛਾਤੇ ਨੌਜਵਾਨ ਉੱਥੇ ਆਏ, ਪਹਿਲਾਂ ਤਾਂ ਉਨ੍ਹਾਂ ਨੇ ਹਾਲ-ਚਾਲ ਪੁੱਛਿਆ ਤੇ ਅੱਗੇ ਨਿਕਲ ਗਏ ਪਰ ਕੁਝ ਹੀ ਦੇਰ ਬਾਅਦ ਉਹ ਵਾਪਸ ਪਰਤੇ ਤੇ ਇਕ ਨੌਜਵਾਨ ਬਾਈਕ ’ਤੇ ਹੀ ਬੈਠਾ ਰਿਹਾ, ਜਦੋਂਕਿ ਦੂਜਾ ਨੌਜਵਾਨ ਪੈਦਲ ਚੱਲ ਕੇ ਉਸ ਦੇ ਕੋਲ ਆਇਆ ਅਤੇ ਕਿਸੇ ਵਿਅਕਤੀ ਬਾਰੇ ਪੁੱਛਣ ਲੱਗਾ। ਜਦੋਂ ਮੈਂ ਉਸ ਬਾਰੇ ਅਣਜਾਣਤਾ ਪ੍ਰਗਟਾਈ, ਤਾਂ ਹਮਲਾਵਰ ਨੇ ਅਚਾਨਕ ਪਿਸਤੌਲ ਕੱਢ ਕੇ ਮੇਰੇ ਪੇਟ ਵਿਚ ਗੋਲੀ ਮਾਰ ਦਿੱਤੀ। ਪੀੜਿਤ ਸਿਮਰਜੀਤ ਨੇ ਦੱਸਿਆ ਕਿ ਵਡਾਲੀ ਦੇ ਇਨ੍ਹਾਂ ਨੌਜਵਾਨਾਂ ਨਾਲ ਉਸ ਦੀ ਪਹਿਲਾਂ ਤੋਂ ਹੀ ਰੰਜਿਸ਼ ਤੇ ਲੜਾਈ-ਝਗੜਾ ਚੱਲ ਰਿਹਾ ਸੀ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੁਲਿਸ ਦੇ ਉੱਚ ਅਧਿਕਾਰੀ ਮੌਕੇ ’ਤੇ ਡੀ.ਸੀ.ਪੀ. ਸਿਟੀ ਜਸਕਿਰਨ ਜੀਤ ਸਿੰਘ ਤੇਜਾ ਪੁੱਜੇ ਤੇ ਉਨ੍ਹਾਂ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਥਾਣਾ ਛੇਹਰਟਾ ਦੇ ਗੁਰੂ ਕੀ ਵਡਾਲੀ ਖੇਤਰ ਵਿਚ ਇਹ ਫਾਇਰਿੰਗ ਹੋਈ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਹਮਲਾਵਰਾਂ ਦੀ ਗੋਲੀ ਪਹਿਲਾਂ ਸਿਮਰਜੀਤ ਸਿੰਘ ਨੂੰ ਲੱਗੀ ਅਤੇ ਫਿਰ ਆਰ-ਪਾਰ ਹੋ ਕੇ ਕੋਲ ਖੜ੍ਹੀ ਬਜ਼ੁਰਗ ਔਰਤ ਨੂੰ ਲੱਗ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਡੀ.ਸੀ.ਪੀ. ਤੇਜਾ ਨੇ ਇਹ ਵੀ ਖ਼ੁਲਾਸਾ ਕੀਤਾ ਕਿ ਜ਼ਖ਼ਮੀ ਨੌਜਵਾਨ ਸਿਮਰਜੀਤ ਸਿੰਘ ਦਾ ਅਪਰਾਧਿਕ ਰਿਕਾਰਡ ਰਿਹਾ ਹੈ। ਉਸ ਦੇ ਖ਼ਿਲਾਫ਼ ਪਹਿਲਾਂ ਤੋਂ ਹੀ ਐਨ.ਡੀ.ਪੀ.ਐਸ. ਐਕਟ ਅਤੇ ਧਾਰਾ 307 (ਇਰਾਦਾ-ਏ-ਕਤਲ) ਤਹਿਤ ਮੁਕੱਦਮੇ ਦਰਜ ਹਨ।
Ad Position 22
No active advertisement
ਪਿਛਲੀ ਖ਼ਬਰ ਪਿਊ ਰਿਸਰਚ ਸੈਂਟਰ ਅਨੁਸਾਰ 2035 ਤੱਕ ਮੁਸਲਮਾਨ ਦੁਨੀਆ ਦਾ ਸਭ ਤੋਂ ਵੱਡਾ ਧਾਰਮਿਕ ਸਮੂਹ ਤੇ ਈਸਾਈ ਦੂਜੇ ਨੰਬਰ ’ਤੇ ਖਿਸਕ... ਅਗਲੀ ਖ਼ਬਰ ਸਹੁਰੇ ਪਰਿਵਾਰ ਵਲੋਂ ਮਾਰ ਦੇਣ ਦੀ ਨੀਅਤ ਨਾਲ ਕੀਤੇ ਫਾਇਰ, 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24