24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ-ਸ਼ਿਵਰਾਜ ਸਿੰਘ ਚੌਹਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਹੋਏ ਨਤਮਸਤਕ

ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪੰਜਾਬ ਦੇ ਲੋਕ ਪਹਿਲੀ ਕਾਂਗਰਸ ਸਰਕਾਰ ਦੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾਡ਼ੀ ਕਾਰਗੁਜ਼ਾਰੀ ਤੋਂ ਦੁਖੀ ਹਨ ਤੇ ਇਕ ਵਿਕਲਪ ਵਜੋਂ ਭਾਜਪਾ ਨੂੰ ਦੇਖ ਰਹੇ ਹਨ ਤੇ ਰਾਜ ਦੇ ਲੋਕਾਂ ਵਲੋਂ ਵੀ ਭਾਜਪਾ ਨੂੰ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾਡ਼ੀ ਮੰਤਰੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 25-11-2026
ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪੰਜਾਬ ਦੇ ਲੋਕ ਪਹਿਲੀ ਕਾਂਗਰਸ ਸਰਕਾਰ ਦੀ ਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਮਾਡ਼ੀ ਕਾਰਗੁਜ਼ਾਰੀ ਤੋਂ ਦੁਖੀ ਹਨ ਤੇ ਇਕ ਵਿਕਲਪ ਵਜੋਂ ਭਾਜਪਾ ਨੂੰ ਦੇਖ ਰਹੇ ਹਨ ਤੇ ਰਾਜ ਦੇ ਲੋਕਾਂ ਵਲੋਂ ਵੀ ਭਾਜਪਾ ਨੂੰ ਵੱਡਾ ਸਮਰਥਨ ਦਿੱਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ਿਵਰਾਜ ਸਿੰਘ ਚੌਹਾਨ ਕੇਂਦਰੀ ਖੇਤੀਬਾਡ਼ੀ ਮੰਤਰੀ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਖੇਤੀਬਾਡ਼ੀ ਮੰਤਰੀ ਹੋਣ ਦੇ ਨਾਤੇ ਪੰਜਾਬ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਚਾਹੁੰਦੇ ਹਨ ਤੇ ਪੰਜਾਬ ਵਿਚ ਖੇਤੀ ਵਿਚ ਕਿਵੇਂ ਸੁਧਾਰ ਲਿਆਉਣੇ ਹਨ ਤੇ ਇਸ ਸੰਬੰਧੀ ਉਨ੍ਹਾਂ ਕਈ ਯੋਜਨਾਵਾਂ ਵੀ ਬਣਾਈਆਂ ਹਨ। ਖੇਤੀਬਾਡ਼ੀ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਕਿਸਾਨਾਂ ਦੀ ਖ਼ੁਸ਼ਹਾਲੀ ਤੇ ਉਨ੍ਹਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਹਰ ਸੰਭਵ ਯਤਨ ਕਰਨਗੇ। ਡੀ.ਏ.ਪੀ. ਖਾਦ ਦੀ ਕਿੱਲਤ ਬਾਰੇ ਪੁੱਛੇ ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਦੇਸ਼ ਵਿਚ ਖਾਦ ਦਾ ਕੋਈ ਸੰਕਟ ਨਹੀਂ, ਇਸ ਲਈ ਰਾਜ ਸਰਕਾਰ ਨੂੰ ਸਹੀ ਵਿਵਸਥਾ ਕਰਨ ਦੀ ਲੋਡ਼ ਹੈ ਤੇ ਜੇ ਇਸ ਸੰਬੰਧੀ ਕੋਈ ਦਿੱਕਤ ਹੋਵੇ ਤਾਂ ਉਨ੍ਹਾਂ ਦੇ ਧਿਆਨ ਵਿਚ ਲਿਆਂਦੀ ਜਾਵੇ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਸਬੰਧੀ ਸ਼ਿਵਰਾਜ ਚੌਹਾਨ ਨੇ ਕੋਈ ਵੀ ਸਪਸ਼ਟ ਜਵਾਬ ਨਹੀਂ ਦਿੱਤਾ ਤੇ ਕਿਹਾ ਕਿ ਉਹ ਇਸ ਮਾਮਲੇ ਬਾਰੇ ਚਰਚਾ ਕਰਨਗੇ। ਇਸ ਤੋਂ ਪਹਿਲਾਂ ਉਨ੍ਹਾਂ ਗੁਰਦੁਆਰਾ ਸ੍ਰੀ ਬੇਰ ਸਾਹਿ ਬ ਵਿਖੇ ਮੱਥਾ ਟੇਕਿਆ ਤੇ ਬਾਅਦ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਲਗਾਈ ਗਈ ਬੇਰੀ ਦੇ ਦਰਸ਼ਨ ਵੀ ਕੀਤੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਜਰਨੈਲ ਸਿੰਘ ਡੋਗਰਾਂਵਾਲਾ ਤੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ ਨੇ ਸ਼ਿਵਰਾਜ ਚੌਹਾਨ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਾਬਕਾ ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਭਾਜਪਾ ਦੇ ਸੀਨੀਅਰ ਆਗੂ ਮਨਜੀਤ ਸਿੰਘ ਮੰਨਾ, ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਆਦਿ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਕਾਂਗਰਸ ਚੋਣ ਕਮੇਟੀ ਦੀ ਸਚਿਨ ਪਾਇਲਟ ਦੀ ਅਗਵਾਈ ’ਚ ਹੋਈ ਅਹਿਮ ਮੀਟਿੰਗ ਪਾਇਲਟ ਦੀ ਪਾਰਟੀ ਆਗੂਆਂ ਨੂੰ ਘੁਰਕੀ, ਜਨਤ... ਅਗਲੀ ਖ਼ਬਰ ਜਵਾਈ ਨੇ ਟੈਂਪੂ ਟਰੈਵਲਰ ਹੇਠ ਕੁਚਲ ਕੇ ਸੱਸ ਦੀ ਕੀਤੀ ਹੱਤਿਆ ਗੁਆਂਢੀ ਵੀ ਹੋਇਆ ਗੰਭੀਰ ਜ਼ਖਮੀ
Ad Position 24