ਪੰਜਾਬ ਕਾਂਗਰਸ ਚੋਣ ਕਮੇਟੀ ਦੀ ਸਚਿਨ ਪਾਇਲਟ ਦੀ ਅਗਵਾਈ ’ਚ ਹੋਈ ਅਹਿਮ ਮੀਟਿੰਗ ਪਾਇਲਟ ਦੀ ਪਾਰਟੀ ਆਗੂਆਂ ਨੂੰ ਘੁਰਕੀ, ਜਨਤਕ ਤੌਰ ’ਤੇ ਨਾ ਕੀਤੀ ਜਾਵੇ ਪਾਰਟੀ ਨੂੰ ਨੁਕਸਾਨ ਕਰਨ ਵਾਲੀ ਬਿਆਨਬਾਜ਼ੀ
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੀ 42 ਮੈਂਬਰੀ ਚੋਣ ਕਮੇਟੀ ਦੀ ਅਹਿਮ ਮੀਟਿੰਗ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਚਿਨ ਪਾਇਲਟ ਵਲੋਂ ਪਾਰਟੀ ਆਗੂਆਂ ਨੂੰ ਇੱਕਜੁੱਟ ਹੋ ਕੇ ਅੱਗੇ ਵਧਣ ਅਤੇ ਜਨਤਕ ਤੌਰ ’ਤੇ ਅਜਿਹੀ ਕੋਈ ਵੀ ਬਿਆਨਬਾਜ਼ੀ ਕਰਨ ਤੋਂ ਗਰੇਜ ਕਰਨ ਦੀ ਘੁਰਕੀ ਦਿੱਤੀ ਹੈ, ਜਿਸ ਨਾਲ ਪਾਰਟੀ ਦਾ ਨੁਕਸਾਨ ਹੁੰਦਾ ਹੋਵੇ।
ਮ
ਮੀਟਿੰਗ ਨੂੰ ਸੰਬੋਧਨ ਕਰਦੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਉਨ੍ਹਾਂ ਨਾਲ ਹਨ ਪਰਗਟ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ । ਅਜੀਤ ਤਸਵੀਰ
25-11-2026
ਚੰਡੀਗੜ੍ਹ, 24 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੀ 42 ਮੈਂਬਰੀ ਚੋਣ ਕਮੇਟੀ ਦੀ ਅਹਿਮ ਮੀਟਿੰਗ ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਅਤੇ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਦੀ ਅਗਵਾਈ ਹੇਠ ਹੋਈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਮੌਕੇ ਸਚਿਨ ਪਾਇਲਟ ਵਲੋਂ ਪਾਰਟੀ ਆਗੂਆਂ ਨੂੰ ਇੱਕਜੁੱਟ ਹੋ ਕੇ ਅੱਗੇ ਵਧਣ ਅਤੇ ਜਨਤਕ ਤੌਰ ’ਤੇ ਅਜਿਹੀ ਕੋਈ ਵੀ ਬਿਆਨਬਾਜ਼ੀ ਕਰਨ ਤੋਂ ਗਰੇਜ ਕਰਨ ਦੀ ਘੁਰਕੀ ਦਿੱਤੀ ਹੈ, ਜਿਸ ਨਾਲ ਪਾਰਟੀ ਦਾ ਨੁਕਸਾਨ ਹੁੰਦਾ ਹੋਵੇ। ਇਸ ਦੇ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨਾਂ ਅਤੇ ਸਾਫ਼ ਦਿੱਖ ਵਾਲੇ ਆਗੂਆਂ ਨੂੰ ਟਿਕਟਾਂ ਦੇਣ ’ਚ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਵਿਚ ਬਹੁਤੇ ਮੈਂਬਰਾਂ ਵਲੋਂ ਨੌਜਵਾਨਾਂ ਨੂੰ ਤਰਜੀਹ ਦੇਣ ਦੀ ਗੱਲ ਵੀ ਰੱਖੀ ਗਈ ਹੈ। ਸੰਸਦ ਮੈਂਬਰਾਂ ਨੂੰ ਚੋਣ ਲੜਾਉਣ ਜਾਂ ਨਾ ਲੜਾਉਣ ਦੇ ਸਵਾਲ ਬਾਰੇ ਸਚਿਨ ਪਾਇਲਟ ਨੇ ਕਿਹਾ ਕਿ ਇਸ ਸੰਬੰਧੀ ਫ਼ੈਸਲਾ ਹਾਈ ਕਮਾਨ ਵਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੰਜਾਬ ਦਾ ਹਰ ਵਰਗ ਔਖਾ ਹੈ ਅਤੇ ਪੰਜਾਬ ਦੇ ਲੋਕ ਸੂਬੇ ’ਚ ਕਾਂਗਰਸ ਦੀ ਸਰਕਾਰ ਬਣਾਉਣ ਲਈ ਕਾਹਲੇ ਹਨ। ਟਿਕਟਾਂ ਦੀ ਵੰਡ ਨੂੰ ਲੈ ਕੇ ਕੀਤੇ ਸਵਾਲ ਦੇ ਜਵਾਬ ’ਤੇ ਉਨ੍ਹਾਂ ਕਿਹਾ ਕਿ ਜਲਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਵੇਗੀ, ਜਿਸ ਤੋਂ ਬਾਅਦ ਹੀ ਪਹਿਲੀ ਸੂਚੀ ਨੂੰ ਪ੍ਰਵਾਨਗੀ ਮਿਲੇਗੀ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਵਿਚ 2027 ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਅਤੇ ਹੱਕਾਂ ਲਈ ਮਜ਼ਬੂਤੀ ਨਾਲ ਆਵਾਜ਼ ਉਠਾਉਣੀ ਹੋਵੇਗੀ। ਮੀਟਿੰਗ ਵਿਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ, ਚਰਨਜੀਤ ਸਿੰਘ ਚੰਨੀ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਸਮੇਤ ਸੂਬਾ ਚੋਣ ਕਮੇਟੀ ਦੇ ਸਾਰੇ ਮੈਂਬਰ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਅਤੇ ਚੋਣ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ’ਚ ਸੀਨੀਅਰ ਕਾਂਗਰਸੀ ਆਗੂ ਰਜਿੰਦਰ ਕੌਰ ਭੱਠਲ, ਸੁਖਜਿੰਦਰ ਸਿੰਘ ਰੰਧਾਵਾ, ਮਨੀਸ਼ ਤਿਵਾੜੀ, ਵਿਜੈ ਇੰਦਰ ਸਿੰਗਲਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ਼ਮਸ਼ੇਰ ਸਿੰਘ ਦੂਲੋ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਸ਼ੇਰ ਸਿੰਘ ਘੁਬਾਇਆ, ਡਾ. ਧਰਮਵੀਰ ਗਾਂਧੀ, ਪ੍ਰਿਅੰਕਾ ਗਾਂਧੀ ਦੇ ਕਰੀਬੀ ਅਤੇ ਅਮੇਠੀ ਤੋਂ ਸੰਸਦ ਮੈਂਬਰ ਕਿਸ਼ੋਰੀ ਲਾਲ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਮੌਜੂਦ ਰਹੇ।