ਪੰਜਾਬ ਨੂੰ ਮੁੜ ਮੋਹਰੀ ਸੂਬਾ ਬਣਾਉਣ ਲਈ ਭਾਜਪਾ-ਅਕਾਲੀ ਦਲ ਦੀ ਸਾਂਝ ਅਹਿਮ-ਗਿੱਲ
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੀ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੁੜ ਇਕੱਠੇ ਹੋਣਾ ਇਕ ਅਹਿਮ ਸਿਆਸੀ ਪਹਿਲ ਹੈ। ਪੰਜਾਬ ਭਾਜਪਾ ਦੇ ਉਪ ਪ੍ਰਧਾਨ ਤੇ ਰਣਜੀਤ ਸਿੰਘ ਗਿੱਲ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਕਰਨ ਲਈ ਦੋਵਾਂ ਪਾਰਟੀਆਂ ਦਾ ਸਾਂਝਾ ਸੰਕਲਪ ਲੋਕਾਂ ਵਿਚ ਨਵੀਂ ਆਸ ਪੈਦਾ ਕਰੇਗਾ।
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਸਰਬਪੱਖੀ ਵਿਕਾਸ ਅਤੇ ਹਰ ਵਰਗ ਦੀ ਖ਼ੁਸ਼ਹਾਲੀ ਲਈ ਭਾਰਤੀ ਜਨਤਾ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ (ਬ) ਦਾ ਮੁੜ ਇਕੱਠੇ ਹੋਣਾ ਇਕ ਅਹਿਮ ਸਿਆਸੀ ਪਹਿਲ ਹੈ। ਪੰਜਾਬ ਭਾਜਪਾ ਦੇ ਉਪ ਪ੍ਰਧਾਨ ਤੇ ਰਣਜੀਤ ਸਿੰਘ ਗਿੱਲ ਨੇ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਨੂੰ ਮੁੜ ਦੇਸ਼ ਦੇ ਮੋਹਰੀ ਸੂਬਿਆਂ ਵਿਚ ਸ਼ਾਮਲ ਕਰਨ ਲਈ ਦੋਵਾਂ ਪਾਰਟੀਆਂ ਦਾ ਸਾਂਝਾ ਸੰਕਲਪ ਲੋਕਾਂ ਵਿਚ ਨਵੀਂ ਆਸ ਪੈਦਾ ਕਰੇਗਾ। ਗਿੱਲ ਨੇ ਕਿਹਾ ਕਿ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਇਸ ਗੱਠਜੋੜ ਦਾ ਐਲਾਨ ਹੋਣਾ ਏਕਤਾ, ਸਾਂਝੀਵਾਲਤਾ ਅਤੇ ਭਾਈਚਾਰਕ ਸਦਭਾਵਨਾ ਦੇ ਸੰਦੇਸ਼ ਨੂੰ ਹੋਰ ਮਜ਼ਬੂਤ ਕਰਦਾ ਹੈ। ਦੋਵਾਂ ਰਵਾਇਤੀ ਸਿਆਸੀ ਪਾਰਟੀਆਂ ਦਾ ਮੁੜ ਇਕੱਠੇ ਹੋਣਾ ਪੰਜਾਬ ਦੇ ਭਵਿੱਖ ਨਾਲ ਜੁੜੇ ਅਹਿਮ ਮੁੱਦਿਆਂ ’ਤੇ ਸਾਂਝੀ ਸੋਚ ਅਤੇ ਸਾਂਝੇ ਯਤਨਾਂ ਦਾ ਪ੍ਰਗਟਾਵਾ ਹੈ।