ਅਕਾਲੀ-ਭਾਜਪਾ ਗੱਠਜੋੜ ਨਾਲ ਸੂਬੇ ਦੀ ਸਿਆਸਤ ’ਚ ਨਵੇਂ ਸਮੀਕਰਨ ਬਣਨ ਦੇ ਆਸਾਰ-ਅਸ਼ਵਨੀ ਕੁਮਾਰ
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀ ਸਿਆਸਤ ’ਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਚੋਣ ਗਠਜੋੜ ਅਤੇ ਅਕਾਲੀ ਦਲ ਦੀ ਐਨ. ਡੀ.
ਜਲੰਧਰ, 24 ਨਵੰਬਰ (ਜਸਪਾਲ ਸਿੰਘ)-ਪੰਜਾਬ ਦੀ ਸਿਆਸਤ ’ਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਵਿਚਕਾਰ ਹੋਏ ਚੋਣ ਗਠਜੋੜ ਅਤੇ ਅਕਾਲੀ ਦਲ ਦੀ ਐਨ.ਡੀ.ਏ. ਵਿਚ ਵਾਪਸੀ ਨਾਲ ਸੂਬੇ ’ਚ ਨਵੇਂ ਸਿਆਸੀ ਸਮੀਕਰਨ ਬਣਨ ਦੀ ਸੰਭਾਵਨਾ ਹੈ । ਇਸ ਗਠਜੋੜ ਨਾਲ ਸੂਬੇ ’ਚ ਧਾਰਮਿਕ ਕੱਟੜਵਾਦ ਦੇ ਉਭਾਰ ਨੂੰ ਰੋਕਣ ’ਚ ਮਦਦ ਮਿਲਣ ਦੀ ਉਮੀਦ ਹੈ । ਇਹ ਵਿਚਾਰ ਸਾਬਕਾ ਕੇਂਦਰੀ ਕਾਨੂੰਨ ਮੰਤਰੀ ਅਤੇ ਸਾਬਕਾ ਕਾਂਗਰਸੀ ਆਗੂ ਅਸ਼ਵਨੀ ਕੁਮਾਰ ਨੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਬਾਰੇ ਆਪਣਾ ਵਿਸ਼ਲੇਸ਼ਣ ਪੇਸ਼ ਕਰਦਿਆਂ ਪ੍ਰਗਟ ਕੀਤੇ । ਅਸ਼ਵਨੀ ਕੁਮਾਰ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਅਤੇ ਕਾਂਗਰਸ ਦੋਵਾਂ ਦੀ ਸਿਆਸੀ ਭੂਮਿਕਾ ਇਸ ਗੱਲ ’ਤੇ ਨਿਰਭਰ ਕਰੇਗੀ ਕਿ ਉਹ ਲੋਕਾਂ ਸਾਹਮਣੇ ਵਿਕਾਸ, ਨਸ਼ਾ-ਮੁਕਤ ਅਤੇ ਸ਼ਾਂਤੀਪੂਰਨ ਪੰਜਾਬ ਦਾ ਭਰੋਸੇਯੋਗ ਏਜੰਡਾ ਕਿੰਨੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕਰਦੇ ਹਨ।