27 ਨੂੰ ਸੂਬੇ ਭਰ ’ਚ ਕੀਤੀ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ
ਸਿਵਲ ਡਿਫੈਂਸ ਦੀਆਂ ਤਿਆਰੀਆਂ ਅਤੇ ਹੰਗਾਮੀ ਸਥਿਤੀ ਨਾਲ ਨਜਿੱਠਣ ਦੀ ਸਮਰੱਥਾ ਨੂੰ ਪਰਖਣ ਲਈ ਕੀਤੇ ਜਾਣਗੇ ਇਹ ਮੌਕ ਅਭਿਆਸ
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-ਸੂਬੇ ’ਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵਲੋਂ 27 ਨਵੰਬਰ ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੀਤੀਆਂ ਜਾ ਰਹੀਆਂ ਹਨ।
ਚੰਡੀਗੜ੍ਹ, 24 ਨਵੰਬਰ (ਅਜੀਤ ਬਿਊਰੋ)-ਸੂਬੇ ’ਚ ਸਿਵਲ ਡਿਫੈਂਸ ਤਿਆਰੀਆਂ ਦੀ ਪਰਖ ਲਈ ਪੰਜਾਬ ਰਾਜ ਵਲੋਂ 27 ਨਵੰਬਰ ਨੂੰ ਰਾਤ 8:00 ਵਜੇ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲਾਂ ਕੀਤੀਆਂ ਜਾਣਗੀਆਂ। ਇਹ ਡਰਿੱਲਾਂ ਗ੍ਰਹਿ ਮੰਤਰਾਲੇ, ਭਾਰਤ ਸਰਕਾਰ, ਨਵੀਂ ਦਿੱਲੀ ਦੀਆਂ ਹਦਾਇਤਾਂ ਅਨੁਸਾਰ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿਚ ਕੀਤੀਆਂ ਜਾ ਰਹੀਆਂ ਹਨ। ਇਹ ਮੌਕ ਡਰਿੱਲ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਕਿ ਦੋ ਮਿੰਟਾਂ ਲਈ ਉੱਚੀ-ਨੀਵੀਂ ਆਵਾਜ਼ ਵਾਲੇ ਸਾਇਰਨ ਵਜਾ ਕੇ ਦਿੱਤਾ ਜਾਵੇਗਾ। ਇਸ ਦੌਰਾਨ ਸੰਬੰਧਿਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵਲੋਂ ਸ਼ਨਾਖ਼ਤ ਕੀਤੇ ਗਏ ਵਿਸ਼ੇਸ਼ ਇਲਾਕਿਆਂ ਵਿਚ ਮੌਕ ਬਲੈਕਆਊਟ ਅਭਿਆਸ ਕੀਤਾ ਜਾਵੇਗਾ। ਇਨ੍ਹਾਂ ਸ਼ਨਾਖ਼ਤ ਕੀਤੇ ਇਲਾਕਿਆਂ ਦੇ ਆਮ ਲੋਕਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਬਲੈਕਆਊਟ ਦੇ ਸਮੇਂ ਦੌਰਾਨ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਰੱਖਣ। ਹਾਲਾਂਕਿ, ਬਲੈਕਆਊਟ ਦੌਰਾਨ ਜ਼ਰੂਰੀ ਸੇਵਾਵਾਂ ਨਿਰਵਿਘਨ ਚਾਲੂ ਰਹਿਣਗੀਆਂ। ਇਹ ਅਭਿਆਸ ‘ਆਲ ਕਲੀਅਰ’ ਦੇ ਸੰਕੇਤ ਨਾਲ ਸਮਾਪਤ ਹੋਵੇਗਾ, ਜਿਸ ਤਹਿਤ ਦੋ ਮਿੰਟਾਂ ਲਈ ਲਗਾਤਾਰ ਉੱਚੀ ਆਵਾਜ਼ ਵਾਲਾ ਸਾਇਰਨ ਵਜਾਇਆ ਜਾਵੇਗਾ, ਜੋ ਕਿ ਇਸ ਡਰਿੱਲ ਦੀ ਰਸਮੀ ਸਮਾਪਤੀ ਦਾ ਸੰਕੇਤ ਹੋਵੇਗਾ।