25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਗੁਰਪੁਰਬ ਦੀ ਖ਼ੁਸ਼ੀ ਵਿਚ ਸ਼ਾਨਦਾਰ ਦੀਪਮਾਲਾ ਤੇ ਆਤਿਸ਼ਬਾਜ਼ੀ

ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਸਵੇਰ ਤੋਂ ਹੀ ਸੰਗਤਾਂ ਸੁਲਤਾਨਪੁਰ ਲੋਧੀ ਵਿਚ ਪੁੱਜਣੀਆਂ ਸ਼ੁਰੂ ਹੋ ਗਈਆਂ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਮੱਥਾ ਟੇਕਣ ਲਈ ਸੰਗਤਾਂ ਨੂੰ ਘੰਟਿਆਂ ਬੱਧੀ ਆਪਣੀ ਵਾਰੀ ਦੀ ਉਡੀਕ ਕਰਨੀ ਪਈ।

Ad Position 21
No active advertisement
ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਨਤਮਸਤਕ ਹੋਣ ਲਈ ਇਕੱਤਰ ਹੋਈਆਂ ਵੱਡੀ ਗਿਣਤੀ ’ਚ ਸੰਗਤਾਂ। ਤਸਵੀਰ : ਮੁਨੀਸ਼ 25-11-2026
ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਮੌਕੇ ਅੱਜ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਅੱਜ ਸਵੇਰ ਤੋਂ ਹੀ ਸੰਗਤਾਂ ਸੁਲਤਾਨਪੁਰ ਲੋਧੀ ਵਿਚ ਪੁੱਜਣੀਆਂ ਸ਼ੁਰੂ ਹੋ ਗਈਆਂ ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਮੱਥਾ ਟੇਕਣ ਲਈ ਸੰਗਤਾਂ ਨੂੰ ਘੰਟਿਆਂ ਬੱਧੀ ਆਪਣੀ ਵਾਰੀ ਦੀ ਉਡੀਕ ਕਰਨੀ ਪਈ। ਅੱਜ ਸਵੇਰੇ ਕੇਂਦਰੀ ਖੇਤੀਬਾਡ਼ੀ ਮੰਤਰੀ ਸ਼ਿਵਰਾਜ ਚੌਹਾਨ, ਕਾਂਗਰਸ ਵਿਧਾਇਕ ਰਾਣਾ ਗੁਰਜੀਤ ਸਿੰਘ, ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਤੇ ਹੋਰ ਰਾਜਨੀਤਿਕ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸਾਹਿਬ ਵਿਚ ਮੱਥਾ ਟੇਕਿਆ। ਸ਼ਾਮ 5 ਤੋਂ ਬਾਅਦ ਸੁਲਤਾਨਪੁਰ ਲੋਧੀ ਨੂੰ ਆਉਂਦੀਆਂ ਸਡ਼ਕਾਂ ’ਤੇ ਸੰਗਤਾਂ ਦੇ ਵੱਡੇ ਇਕੱਠ ਕਾਰਨ ਗੁਰਦੁਆਰਾ ਸਾਹਿਬ ਨੂੰ ਜਾਣ ਵਾਲੇ ਤੇ ਆਉਣ ਵਾਲੇ ਸ਼ਰਧਾਲੂਆਂ ਨੂੰ ਮੁਸ਼ਕਿਲ ਦਾ ਸਾਹਮਣਾ ਕਰਨਾ ਪਿਆ। ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਰੋਵਰ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਇਸ਼ਨਾਨ ਕੀਤਾ। ਭਾਈ ਮਰਦਾਨਾ ਹਾਲ ਵਿਚ ਸਜਾਏ ਗਏ ਧਾਰਮਿਕ ਦੀਵਾਨ ਵਿਚ ਉੱਘੇ ਰਾਗੀ ਢਾਡੀ ਜਥਿਆਂ ਨੇ ਗੁਰੂ ਨਾਨਕ ਦੇਵ ਜੀ ਦੇ ਜੀਵਨ, ਸਿੱਖਿਆਵਾਂ ਤੇ ਫ਼ਲਸਫ਼ੇ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਪ੍ਰਕਾਸ਼ ਪੁਰਬ ਦੀ ਖ਼ੁਸ਼ੀ ਵਿਚ ਰਾਤ 7 ਵਜੇ ਸ਼ਾਨਦਾਰ ਦੀਪਮਾਲਾ ਤੇ ਆਤਿਸ਼ਬਾਜ਼ੀ ਕੀਤੀ ਗਈ। ਇਸ ਮੌਕੇ ਸੁਲਤਾਨਪੁਰ ਲੋਧੀ ਦੇ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ, ਜਥੇ. ਜਰਨੈਲ ਸਿੰਘ ਡੋਗਰਾਂਵਾਲਾ, ਬੀਬੀ ਗੁਰਪ੍ਰੀਤ ਕੌਰ, ਗੁਰਮੀਤ ਸਿੰਘ ਬੂਹ (ਤਿੰਨੇ ਸ਼੍ਰੋਮਣੀ ਕਮੇਟੀ ਮੈਂਬਰ), ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਸਾਬਕਾ ਮੈਂਬਰ ਬੀਬੀ ਭਜਨ ਕੌਰ ਡੋਗਰਾਂਵਾਲਾ, ਸ਼੍ਰੋਮਣੀ ਅਕਾਲੀ ਦਲ ਦੀ ਪੀ.ਏ.ਸੀ. ਦੇ ਮੈਂਬਰ ਇੰਜ. ਸਵਰਨ ਸਿੰਘ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਕਾਹਲਵਾਂ, ਐਡੀਸ਼ਨਲ ਮੈਨੇਜਰ ਚੰਚਲ ਸਿੰਘ, ਗੁਰਪ੍ਰੀਤ ਸਿੰਘ, ਮੀਤ ਮੈਨੇਜਰ ਗੁਰਜੀਤ ਸਿੰਘ, ਹੈੱਡ ਗ੍ਰੰਥੀ ਗਿਆਨੀ ਸਤਨਾਮ ਸਿੰਘ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਹਰਜਿੰਦਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਸਾਬਕਾ ਸਕੱਤਰ ਮਹਿੰਦਰ ਸਿੰਘ ਆਹਲੀ, ਲਖਵਿੰਦਰ ਸਿੰਘ ਇਟਲੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਮਰਜੀਤ ਸਿੰਘ ਖਿੰਡਾ, ਸਾਬਕਾ ਮੈਨੇਜਰ ਜਰਨੈਲ ਸਿੰਘ ਬੂਲੇ, ਸਾਬਕਾ ਚੇਅਰਮੈਨ ਸੁਰਜੀਤ ਸਿੰਘ ਢਿੱਲੋਂ, ਸਤਨਾਮ ਸਿੰਘ ਰਾਮੇ, ਭੁਪਿੰਦਰ ਸਿੰਘ ਖਿੰਡਾ, ਐਡਵੋਕੇਟ ਵਿਕਾਸਦੀਪ ਸਿੰਘ ਨੰਢਾ, ਸਾਬਕਾ ਕੌਂਸਲਰ ਗੁਰਪ੍ਰੀਤ ਸਿੰਘ ਰਾਜਾ, ਸੋਨੂੰ ਝੰਡੂਵਾਲ, ਯੂਥ ਆਗੂ ਗੁਰਵਿੰਦਰ ਸਿੰਘ ਗੋਲਡੀ, ਇੰਦਰਬੀਰ ਸਿੰਘ ਢੋਟ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ। ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਚ ਪ੍ਰਕਾਸ਼ ਪੁਰ ਦੇ ਸਬੰਧ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਰਾਤ 1:40 ਵਜੇ ਪਾਏ ਗਏ, ਇਸ ਮੌਕੇ ਸੰਗਤਾਂ ਨੇ ਫੁੱਲਾਂ ਦੀ ਵਰਖਾ ਕੀਤੀ। ਸਮਾਗਮ ਵਿਚ ਸ਼ਾਮਲ ਹੋਈਆਂ ਸੰਗਤਾਂ ਦੀ ਸੁਰੱਖਿਆ ਲਈ ਪੁਲਿਸ ਵਲੋਂ 800 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੀ ਉਡੀਕ, ਸਰਕਾਰ ਨੇ ਨਹੀਂ ਚੁੱਕਿਆ ਕੋਈ ਕਦਮ-ਢਿੱਲੋਂ ਅਗਲੀ ਖ਼ਬਰ ਔਰਤ ਨੂੰ ਗੋਲੀ ਮਾਰਨ ਵਾਲੇ ਮੁਲਜ਼ਮ ਮੁਕਾਬਲੇ ਦੌਰਾਨ ਜ਼ਖ਼ਮੀਂ
Ad Position 24