25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪੰਜਾਬ ਦੇ ਮੁਲਾਜ਼ਮਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੀ ਉਡੀਕ, ਸਰਕਾਰ ਨੇ ਨਹੀਂ ਚੁੱਕਿਆ ਕੋਈ ਕਦਮ-ਢਿੱਲੋਂ

ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ 7ਵੇਂ ਤਨਖ਼ਾਹ ਕਮਿਸ਼ਨ ਦੇ ਗਠਨ ਦਾ ਮੁੱਦਾ ਸਿਆਸੀ ਤੌਰ ’ਤੇ ਭਖਣ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 1 ਜਨਵਰੀ, 2026 ਤੋਂ ਲੰਬਿਤ ਹੋਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਕਮਿਸ਼ਨ ਗਠਿਤ ਕਰਨ ਦੀ ਪਹਿਲਕਦਮੀ ਨਹੀਂ ਕੀਤੀ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ’ਚ 7ਵੇਂ ਤਨਖ਼ਾਹ ਕਮਿਸ਼ਨ ਦੇ ਗਠਨ ਦਾ ਮੁੱਦਾ ਸਿਆਸੀ ਤੌਰ ’ਤੇ ਭਖਣ ਲੱਗਾ ਹੈ। ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਢਿੱਲੋਂ ਨੇ ਸੂਬਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ 1 ਜਨਵਰੀ, 2026 ਤੋਂ ਲੰਬਿਤ ਹੋਣ ਦੇ ਬਾਵਜੂਦ ਸਰਕਾਰ ਨੇ ਅਜੇ ਤੱਕ ਕਮਿਸ਼ਨ ਗਠਿਤ ਕਰਨ ਦੀ ਪਹਿਲਕਦਮੀ ਨਹੀਂ ਕੀਤੀ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਇਕ-ਇਕ ਕਰਕੇ ਖ਼ਤਮ ਕਰ ਰਹੀ ਹੈ ਅਤੇ ਹੁਣ ਤਨਖ਼ਾਹ ਕਮਿਸ਼ਨ ਦੇ ਮਾਮਲੇ ’ਤੇ ਵੀ ਚੁੱਪ ਧਾਰੀ ਬੈਠੀ ਹੈ। ਭਾਜਪਾ ਪ੍ਰਧਾਨ ਨੇ ਕਿਹਾ ਕਿ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ 8ਵੇਂ ਕੇਂਦਰੀ ਤਨਖ਼ਾਹ ਕਮਿਸ਼ਨ ਦੇ ਗਠਨ ਦੀ ਪ੍ਰਕਿਰਿਆ ਕਾਫ਼ੀ ਪਹਿਲਾਂ ਸ਼ੁਰੂ ਕਰ ਦਿੱਤੀ ਹੈ ਅਤੇ ਕਮਿਸ਼ਨ ਆਪਣੀ ਰਿਪੋਰਟ ਤਿਆਰ ਕਰਨ ਦੀ ਦਿਸ਼ਾ ਵਿਚ ਕੰਮ ਕਰ ਰਿਹਾ ਹੈ, ਜਦਕਿ ਦੂਜੇ ਪਾਸੇ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਲਈ 7ਵੇਂ ਤਨਖ਼ਾਹ ਕਮਿਸ਼ਨ ਦਾ ਗਠਨ ਕਰਨ ਵਿਚ ਵੀ ਅਸਫ਼ਲ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਕਿਸਾਨਾਂ ਦੀ ਸੇਵਾ ਮੇਰੇ ਲਈ ਭਗਵਾਨ ਦੀ ਪੂਜਾ-ਚੌਹਾਨ ਕੇ.ਵੀ.ਕੇ. ਤਰਨ ਤਾਰਨ ਵਲੋਂ ਪਿੰਡ ਬੂਹ ਹਵੇਲੀਆਂ ਵਿਖੇ ‘ਕਿਸਾਨ ਚੌਪ... ਅਗਲੀ ਖ਼ਬਰ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ’ਚ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕ ਗੁਰਪੁਰਬ ਦੀ ਖ਼ੁਸ਼ੀ ਵਿਚ ਸ਼ਾ...
Ad Position 24