25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਕਿਸਾਨਾਂ ਦੀ ਸੇਵਾ ਮੇਰੇ ਲਈ ਭਗਵਾਨ ਦੀ ਪੂਜਾ-ਚੌਹਾਨ ਕੇ.ਵੀ.ਕੇ. ਤਰਨ ਤਾਰਨ ਵਲੋਂ ਪਿੰਡ ਬੂਹ ਹਵੇਲੀਆਂ ਵਿਖੇ ‘ਕਿਸਾਨ ਚੌਪਾਲ’ ਕਰਵਾਇਆ

ਹਰੀਕੇ ਪੱਤਣ (ਤਰਨ ਤਾਰਨ), 24 ਨਵੰਬਰ (ਸੰਜੀਵ ਕੁੰਦਰਾ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਪ੍ਰਸ਼ਾਸਕੀ ਪ੍ਰਬੰਧ ਹੇਠ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ. ਵੀ.

Ad Position 21
No active advertisement
ਬੂਹ ਹਵੇਲੀਆਂ ਵਿਖੇ ਚੋਪਾਲ ਪ੍ਰੋਗਰਾਮ ਦੌਰਾਨ ਪਿੰਡ ਕਿਰਤੋਵਾਲ ਖੁਰਦ ਦੇ ਸਰਪੰਚ ਤਰਸੇਮ ਸਿੰਘ ਸੋਨੂੰ ਭੁੱਲਰ ਨੂੰ ਸਨਮਾਨਿਤ ਕਰਦੇ ਹੋਏ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ। ਤਸਵੀਰ : ਕੁੰਦਰਾ 25-11-2026
ਹਰੀਕੇ ਪੱਤਣ (ਤਰਨ ਤਾਰਨ), 24 ਨਵੰਬਰ (ਸੰਜੀਵ ਕੁੰਦਰਾ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ), ਲੁਧਿਆਣਾ ਦੇ ਪ੍ਰਸ਼ਾਸਕੀ ਪ੍ਰਬੰਧ ਹੇਠ ਚੱਲ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.) ਬੂਹ, ਜ਼ਿਲ੍ਹਾ ਤਰਨ ਤਾਰਨ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਬੂਹ ਹਵੇਲੀਆਂ ਵਿਖੇ ‘ਕਿਸਾਨ ਚੌਪਾਲ’ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿਚ ਕਿਸਾਨਾਂ, ਖੇਤੀਬਾੜੀ ਮਾਹਿਰਾਂ, ਡੇਅਰੀ ਪਾਲਕਾਂ, ਕਿਸਾਨ ਉਤਪਾਦਕ ਸੰਗਠਨਾਂ ਦੇ ਨੁੰਮਾਇੰਦਿਆਂ ਅਤੇ ਸਵੈ-ਸਹਾਇਤਾ ਸਮੂਹਾਂ ਨੇ ਬਹੁਤ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ। ਇਸ ਪ੍ਰੋਗਰਾਮ ਵਿਚ ਭਾਰਤ ਸਰਕਾਰ ਦੇ ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਡਾ. ਨਵਜੋਤ ਸਿੰਘ ਬਰਾੜ ਦੁਆਰਾ ਦਿੱਤੇ ਗਏ ਸਵਾਗਤੀ ਸੰਦੇਸ਼ ਨਾਲ ਹੋਈ। ਸ਼ਿਵਰਾਜ ਸਿੰਘ ਚੌਹਾਨ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਵਿਚ ਮਸ਼ੀਨੀਕਰਨ, ਤਕਨੀਕੀ ਤਰੱਕੀ ਅਤੇ ਟਿਕਾਊ ਖੇਤੀ ਪ੍ਰਣਾਲੀਆਂ ਨੂੰ ਅਪਣਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ, ਤਾਂ ਜੋ ਖੇਤੀ ਕਾਰਜਾਂ ਦੀ ਕੁਸ਼ਲਤਾ ਵਧਾਈ ਜਾ ਸਕੇ ਅਤੇ ਕਿਸਾਨਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਇਆ ਜਾ ਸਕੇ। ਇਸ ਦੇ ਨਾਲ ਹੀ, ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਮੌਕੇ ’ਤੇ ਕਿਸਾਨ ਭਾਈਚਾਰੇ ਨੂੰ ਵਧਾਈ ਦਿੱਤੀ ਅਤੇ ਗੁਰੂ ਸਾਹਿਬ ਦੀਆਂ ਸਦੀਵੀ ਸਿੱਖਿਆਵਾਂ ਜਿਵੇਂ ਕਿ ਸਖ਼ਤ ਮਿਹਨਤ, ਇਮਾਨਦਾਰੀ ਨਾਲ ਰੋਜ਼ੀ-ਰੋਟੀ ਕਮਾਉਣਾ, ਨਿਰਸਵਾਰਥ ਸੇਵਾ ਅਤੇ ਮਨੁੱਖਤਾ ਦੀ ਭਲਾਈ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਮੰਤਰੀ ਹੋਣ ਦੇ ਨਾਤੇ ਕਿਸਾਨਾਂ ਦੀ ਸੇਵਾ ਮੇਰੇ ਲਈ ਭਗਵਾਨ ਦੀ ਪੂਜਾ ਹੈ। ਡਾ. ਰਾਜਬੀਰ ਸਿੰਘ, ਡਿਪਟੀ ਡਾਇਰੈਕਟਰ ਜਨਰਲ (ਐਕਸਟੈਂਸ਼ਨ), ਇੰਡੀਅਨ ਕੌਂਸਲ ਆਫ਼ ਐਗਰੀਕਲਚਰਲ ਰਿਸਰਚ (ਆਈ.ਸੀ.ਏ.ਆਰ.), ਨਵੀਂ ਦਿੱਲੀ ਨੇ ਕਿਸਾਨਾਂ, ਡੇਅਰੀ ਕਿਸਾਨਾਂ ਅਤੇ ਪ੍ਰੋਸੈਸਰਾਂ ਨੂੰ ਖੇਤੀਬਾੜੀ ਵਿਸਥਾਰ, ਵਿਗਿਆਨਕ ਸੇਧ ਅਤੇ ਖੋਜ ਸੰਸਥਾਵਾਂ ਤੋਂ ਕਿਸਾਨਾਂ ਦੇ ਖੇਤਾਂ ਤੱਕ ਤਕਨਾਲੋਜੀਆਂ ਦੇ ਪ੍ਰਭਾਵਸ਼ਾਲੀ ਤਬਾਦਲੇ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਡਾ. ਪਰਵੇਂਦਰ ਸ਼ਿੳਰਾਨ, ਜ਼ੋਨਲ ਪ੍ਰੋਜੈਕਟ ਡਾਇਰੈਕਟਰ, ਆਈ.ਸੀ.ਏ.ਆਰ.-ਅਟਾਰੀ, ਲੁਧਿਆਣਾ ਨੇ ਢੁੱਕਵੇਂ ਪਰਾਲੀ ਪ੍ਰਬੰਧਨ ਸਬੰਧੀ ਤਕਨੀਕਾਂ ਬਾਰੇ ਕਿਸਾਨਾਂ ਨੂੰ ਜਾਗਰੂਕਤਾ ਕੀਤਾ। ਪ੍ਰੋਗਰਾਮ ਦਾ ਇਕ ਮਹੱਤਵਪੂਰਨ ਆਕਰਸ਼ਣ ਜ਼ਿਲ੍ਹਾ ਤਰਨ ਤਾਰਨ ਦੇ ਅਗਾਂਹਵਧੂ ਕਿਸਾਨ ਵਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਅਭਿਆਸ ਵੀ ਸਨ, ਜਿਸ ਲਈ ਕਿਸਾਨਾਂ ਨੂੰ ਉਨ੍ਹਾਂ ਦੇ ਯਤਨਾਂ ਲਈ ਸਨਮਾਨਿਤ ਕੀਤਾ ਗਿਆ। ਡਾ. ਆਰ.ਕੇ. ਸ਼ਰਮਾ ਨੇ ਵਾਈਸ ਚਾਂਸਲਰ ਗਡਵਾਸੂ ਲੁਧਿਆਣਾ ਵਲੋਂ ਕਿਸਾਨ ਵੀਰਾਂ ਅਤੇ ਪ੍ਰੋਸੈਸਰਾਂ ਨੂੰ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਲਈ ਵਧਾਈ ਦਿੱਤੀ। ਨਿਰਦੇਸ਼ਕ ਪਸਾਰ ਸਿੱਖਿਆ ਡਾ. ਰਵਿੰਦਰ ਸਿੰਘ ਗਰੇਵਾਲ ਨੇ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਕੇ.ਵੀ.ਕੇ. ਦੀ ਟੀਮ ਅਤੇ ਕਿਸਾਨਾਂ ਵੀਰਾਂ ਦੀ ਸ਼ਲਾਘਾ ਕੀਤੀ। ਪ੍ਰੋਗਰਾਮ ਡਾ. ਪਿਵਰਜੀਤ ਕੌਰ ਢਿੱਲੋਂ ਅਤੇ ਡਾ. ਪ੍ਰਭਜਿੰਦਰ ਸਿੰਘ ਮਾਨ ਦੁਆਰਾ ਦਿੱਤੇ ਗਏ ਰਸਮੀ ਧੰਨਵਾਦ ਦੇ ਨਾਲ ਸਮਾਪਤ ਹੋਇਆ। ਇਸ ਮੌਕੇ ਸਰਪੰਚ ਜਗਦੇਵ ਸਿੰਘ ਜੰਗ ਬੂਹ ਹਵੇਲੀਆਂ, ਸਰਪੰਚ ਤਰਸੇਮ ਸਿੰਘ ਸੋਨੂੰ ਭੁੱਲਰ, ਮੇਜਰ ਸਿੰਘ, ਸਾਬਕਾ ਸਰਪੰਚ ਗੁਰਨਾਮ ਸਿੰਘ ਬਾਠ, ਅਗਾਂਹਵਧੂ ਕਿਸਾਨ ਗੁਰਬਚਨ ਸਿੰਘ ਬੁਰਜ ਦੇਵਾ ਸਿੰਘ, ਬਲਕਾਰ ਸਿੰਘ, ਗੌਰਵ, ਸਿਮਰਨ ਸਿੰਘ, ਸਰਪੰਚ ਗੁਰਮੇਜ ਸਿੰਘ, ਗੁਰਭੇਜ ਸਿੰਘ ਜੰਗ, ਅਗਾਂਹਵਧੂ ਕਿਸਾਨ ਜਤਿੰਦਰ ਸਿੰਘ ਮੁੰਡਾ ਪਿੰਡ, ਹਰਭਜਨ ਸਿੰਘ ਮਨੀਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਲਾਵਲ ਭੁੱਟੋ ਜ਼ਰਦਾਰੀ ਵਲੋਂ ਪ੍ਰਕਾਸ਼ ਪੁਰਬ ਦੀ ਵਧਾਈ ਅਗਲੀ ਖ਼ਬਰ ਪੰਜਾਬ ਦੇ ਮੁਲਾਜ਼ਮਾਂ ਨੂੰ 7ਵੇਂ ਤਨਖ਼ਾਹ ਕਮਿਸ਼ਨ ਦੀ ਉਡੀਕ, ਸਰਕਾਰ ਨੇ ਨਹੀਂ ਚੁੱਕਿਆ ਕੋਈ ਕਦਮ-ਢਿੱਲੋਂ
Ad Position 24