ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਵਲੋਂ ਅਕਾਲੀ ਦਲ (ਬ)-ਭਾਜਪਾ ਗੱਠਜੋੜ ਦੀ ਸ਼ਲਾਘਾ
ਲੁਧਿਆਣਾ, 24 ਨਵੰਬਰ (ਜਸਵਿੰਦਰ ਸਿੰਘ)-ਪੰਜਾਬ ਕਾਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰ ਐਸੋਸੀਏਸ਼ਨ ਤੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਭਾਜਪਾ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦਾ ਗੱਠ ਜੋੜ ਹੋਣ ਨਾਲ ਸੂਬੇ ਦੇ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੰਜਾਬ ਦੀ ਸਭ ਤੋਂ ਪੁਰਾਣੀ ਖੇਤਰੀ ਪਾਰਟੀ ਨੂੰ ਵੱਡੇ ਭਰਾ ਦੀ ਤਰ੍ਹਾਂ ਸਮਝ ਕੇ ਸਾਂਝੇ ਤੌਰ ’ਤੇ ਆਗਾਮੀ ਵਿਧਾਨ ਸਭਾ ਚੋਣਾਂ ਲੜਨ ਦਾ ਜੋ ਐਲਾਨ ਕੀਤਾ ਹੈ, ਇਸ ਨਾਲ ਸੂਬੇ ਵਿਚ ਰਾਜਨੀਤੀ ਵੀ ਗਰਮਾ ਗਈ ਹੈ।
ਅਜੀਤ ਡੈਸਕ
25-11-2026