ਗੱਠਜੋੜ ਨਾਲ ਪੰਜਾਬ ਦੇ ਹੱਕਾਂ ਦੀ ਮਜ਼ਬੂਤ ਪੈਰਵੀ ਤੇ ਸਿੱਖ ਮਸਲਿਆਂ ਦੇ ਸਾਰਥਿਕ ਹੱਲ ਦੀ ਆਸ ਬੱਝੀ-ਧਾਮੀ
ਅੰਮ੍ਰਿਤਸਰ, 24 ਨਵੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਅੱਜ ਮੁੜ ਹੋਏ ਗੱਠਜੋੜ ’ਤੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਇਸ ਗੱਠਜੋੜ ਤੋਂ ਪੰਜਾਬ ਦੇ ਹਿੱਤਾਂ ਦੀ ਬਿਹਤਰ ਪੈਰਵੀ ਹੋਣ ਅਤੇ ਸਿੱਖ ਮਸਲਿਆਂ ਦੇ ਸਰਲੀਕਰਨ ਦੀ ਵੱਡੀ ਉਮੀਦ ਹੈ। ਜਾਰੀ ਬਿਆਨ ਵਿਚ ਧਾਮੀ ਨੇ ਇਸ ਗੱਠਜੋੜ ਨੂੰ ਪੰਜਾਬ ਦੀ ਭਲਾਈ, ਖੁਸ਼ਹਾਲੀ ਅਤੇ ਸਰਬਪੱਖੀ ਵਿਕਾਸ ਦੀ ਦਿਸ਼ਾ ਵਿਚ ਇਕ ਅਹਿਮ ਸਿਆਸੀ ਕਦਮ ਕਰਾਰ ਦਿੰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਖੇਤਰੀ ਪਛਾਣ, ਸੂਬੇ ਦੇ ਹੱਕਾਂ ਅਤੇ ਲੋਕਾਂ ਦੀਆਂ ਭਾਵਨਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਰਾਜਨੀਤਕ ਜਮਾਤ ਹੈ ਤੇ ਇਸ ਪਾਰਟੀ ਦਾ ਇਤਿਹਾਸ ਪੰਜਾਬ ਦੇ ਸੰਘਰਸ਼ਾਂ, ਪੰਥਕ ਸਰੋਕਾਰਾਂ ਅਤੇ ਲੋਕ ਹਿੱਤਾਂ ਨਾਲ ਜੁੜਿਆ ਰਿਹਾ ਹੈ।
ਅਜੀਤ ਡੈਸਕ
25-11-2026