ਭਾਜਪਾ-ਬਾਦਲ ਦਲ ਦਾ ਸਮਝੌਤਾ ਪੰਜਾਬ, ਪੰਜਾਬੀਆਂ ਤੇ ਸਿੱਖ ਕੌਮ ਲਈ ਖ਼ਤਰਨਾਕ-ਮਾਨ
ਫ਼ਤਹਿਗੜ੍ਹ ਸਾਹਿਬ, 24 ਨਵੰਬਰ (ਸੁਰਜੀਤ ਸਿੰਘ ਸਾਹੀ)–ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦਿੱਲੀ ਵਿਖੇ ਭਾਜਪਾ ਅਤੇ ਬਾਦਲ ਦਲ ਦਰਮਿਆਨ ਹੋਏ ਸਮਝੌਤੇ ਨੂੰ ਪੰਜਾਬ, ਪੰਜਾਬੀਆਂ ਅਤੇ ਸਿੱਖ ਕੌਮ ਦੇ ਹਿਤਾਂ ਲਈ ਅਤਿ ਖ਼ਤਰਨਾਕ ਕਰਾਰ ਦਿੰਦਿਆਂ ਸਮੁੱਚੀਆਂ ਪੰਥਕ ਧਿਰਾਂ ਨੂੰ ਆਪਣੇ ਵਿਚਾਰਕ ਮਤਭੇਦ ਭੁਲਾ ਕੇ ਇਕ ਮੰਚ ’ਤੇ ਇਕੱਠੇ ਹੋਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਹਰ ਖੇਤਰ ਵਿਚ ਨੁਕਸਾਨ ਪਹੁੰਚਾਉਣ ਵਾਲੀਆਂ ਤਾਕਤਾਂ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣ ਲਈ ਸਰਗਰਮ ਹਨ।
ਅਜੀਤ ਡੈਸਕ
25-11-2026