ਸ੍ਰੀ ਨਨਕਾਣਾ ਸਾਹਿਬ ਵਿਖੇ ਸਿੰਧੀ ਸੰਗਤ ਵਲੋਂ ਲਗਾਏ ਗਏ ਲੰਗਰ ਦੇ ਵਿਸ਼ੇਸ਼ ਸਟਾਲ
ਅੰਮ੍ਰਿਤਸਰ, 24 ਨਵੰਬਰ (ਸੁਰਿੰਦਰ ਕੋਛੜ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਇਸ ਸਮੇਂ ਅਲੌਕਿਕ ਨਜ਼ਾਰਾ ਵੇਖਣ ਨੂੰ ਮਿਲ ਰਿਹਾ ਹੈ, ਜਿੱਥੇ ਪੂਰੇ ਕੰਪਲੈਕਸ ਨੂੰ ਰੰਗ-ਬਿਰੰਗੀਆਂ ਰੌਸ਼ਨੀਆਂ ਅਤੇ ਫੁੱਲਾਂ ਨਾਲ ਸਜਾਇਆ ਗਿਆ ਹੈ। ਉੱਥੇ ਹੀ ਪ੍ਰਕਾਸ਼ ਪੁਰਬ ਦੀਆਂ ਖ਼ੁਸ਼ੀਆਂ ਸਾਂਝੀਆਂ ਕਰਦਿਆਂ ਪਾਕਿਸਤਾਨ ਦੇ ਸੂਬਾ ਸਿੰਧ ਦੇ ਵੱਖ-ਵੱਖ ਸ਼ਹਿਰਾਂ ਤੋਂ ਵੱਡੀ ਗਿਣਤੀ ’ਚ ਪਹੁੰਚੀਆਂ ਸੰਗਤਾਂ ਵਲੋਂ ਦੂਰ-ਦੁਰਾਡੇ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਆਓ-ਭਗਤ ਲਈ ਖਾਣ-ਪੀਣ ਦੇ ਵਿਸ਼ੇਸ਼ ਸਟਾਲ ਲਗਾਏ ਗਏ ਹਨ।
ਅਜੀਤ ਡੈਸਕ
25-11-2026