24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਭਾਰਤੀ ਖ਼ੁਰਾਕ ਨਿਗਮ ਦੀਆਂ 7,361 ਚੌਥੀ ਸ਼੍ਰੇਣੀ ਦੀਆਂ ਅਸਾਮੀਆਂ ਖ਼ਤਮ ਕਰਨ ਦਾ ਫ਼ੈਸਲਾ ਖ਼ਾਲੀ ਹੋਣ ਵਾਲੀਆਂ ਅਸਾਮੀਆਂ ’ਤੇ ਨਹੀਂ ਹੋਵੇਗੀ ਨਵੀਂ ਭਰਤੀ

ਛਾਜਲੀ (ਸੰਗਰੂਰ), 24 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਭਾਰਤੀ ਖ਼ੁਰਾਕ ਨਿਗਮ ਵਿਚ ਚੌਥੀ ਸ਼੍ਰੇਣੀ ਦੀਆਂ ਅਸਾਮੀਆਂ ਨੂੰ ਹੌਲੀ-ਹੌਲੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਭਾਰਤ ਸਰਕਾਰ ਵਲੋਂ ਇਸ ਕਾਡਰ ਦੀਆਂ ਕੁੱਲ 7,361 ਮਨਜ਼ੂਰਸ਼ੁਦਾ ਅਸਾਮੀਆਂ ਨੂੰ ਭਵਿੱਖ ਵਿਚ ਖ਼ਤਮ ਕੀਤੇ ਜਾਣ ਵਾਲੇ ਕਾਡਰ ਵਜੋਂ ਘੋਸ਼ਿਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ।

Ad Position 21
No active advertisement
ਮਹਿੰਦਰ ਸਿੰਘ ਗੋਬਿੰਦਗੜ੍ਹ ਜੇਜੀਆਂ 25-11-2026
ਛਾਜਲੀ (ਸੰਗਰੂਰ), 24 ਨਵੰਬਰ (ਅਜਾਇਬ ਸਿੰਘ ਨੀਲੋਵਾਲ)-ਭਾਰਤੀ ਖ਼ੁਰਾਕ ਨਿਗਮ ਵਿਚ ਚੌਥੀ ਸ਼੍ਰੇਣੀ ਦੀਆਂ ਅਸਾਮੀਆਂ ਨੂੰ ਹੌਲੀ-ਹੌਲੀ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਭਾਰਤ ਸਰਕਾਰ ਵਲੋਂ ਇਸ ਕਾਡਰ ਦੀਆਂ ਕੁੱਲ 7,361 ਮਨਜ਼ੂਰਸ਼ੁਦਾ ਅਸਾਮੀਆਂ ਨੂੰ ਭਵਿੱਖ ਵਿਚ ਖ਼ਤਮ ਕੀਤੇ ਜਾਣ ਵਾਲੇ ਕਾਡਰ ਵਜੋਂ ਘੋਸ਼ਿਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਹੈ। 12 ਨਵੰਬਰ ਨੂੰ ਭਾਰਤ ਸਰਕਾਰ ਦੇ ਖ਼ੁਰਾਕ ਅਤੇ ਜਨਤਕ ਵੰਡ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਭਾਰਤੀ ਖ਼ੁਰਾਕ ਨਿਗਮ ਵਿਚ ਚੌਥੀ ਸ਼੍ਰੇਣੀ ਦੀਆਂ ਕੁੱਲ 7,361 ਅਸਾਮੀਆਂ ’ਚੋਂ 4,981 ਅਸਾਮੀਆਂ ਪਹਿਰਾ ਅਤੇ ਸੁਰੱਖਿਆ ਨਾਲ ਸਬੰਧਿਤ ਕਰਮਚਾਰੀਆਂ ਦੀਆਂ ਹਨ, ਜਦਕਿ 2,380 ਅਸਾਮੀਆਂ ਹੋਰ ਕਰਮਚਾਰੀਆਂ ਦੀਆਂ ਹਨ। ਹੁਕਮਾਂ ਅਨੁਸਾਰ ਲਗਭਗ 6,737 ਅਸਾਮੀਆਂ ਤੁਰੰਤ ਖ਼ਤਮ ਕੀਤੀਆਂ ਜਾਣਗੀਆਂ, ਜਦਕਿ ਬਾਕੀ ਅਸਾਮੀਆਂ ਮੌਜੂਦਾ ਕਰਮਚਾਰੀਆਂ ਦੇ ਸੇਵਾਮੁਕਤ ਹੋਣ, ਤਰੱਕੀ, ਅਸਤੀਫ਼ਾ, ਮੌਤ ਜਾਂ ਹੋਰ ਕਾਰਨਾਂ ਕਰਕੇ ਖ਼ਾਲੀ ਹੋਣ ‘ਤੇ ਖ਼ਤਮ ਕਰ ਦਿੱਤੀਆਂ ਜਾਣਗੀਆਂ। ਸਰਕਾਰ ਵੱਲੋਂ ਇਹ ਵੀ ਸਪਸ਼ਟ ਕੀਤਾ ਗਿਆ ਹੈ ਕਿ ਚੌਥੀ ਸ਼੍ਰੇਣੀ ਦੀਆਂ ਇਨ੍ਹਾਂ ਅਸਾਮੀਆਂ ‘ਤੇ ਨਵੀਂ ਭਰਤੀ ਨਹੀਂ ਕੀਤੀ ਜਾਵੇਗੀ। ਇਨ੍ਹਾਂ ਕਰਮਚਾਰੀਆਂ ਵਲੋਂ ਕੀਤੇ ਜਾਣ ਵਾਲੇ ਕੰਮਾਂ ਨੂੰ ਬਾਹਰੀ ਸੇਵਾਵਾਂ ਜਾਂ ਠੇਕੇਦਾਰੀ ਰਾਹੀਂ ਕਰਵਾਉਣ ਦੀ ਨੀਤੀ ਨੂੰ ਵੀ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧੀ ਭਾਰਤ ਸਰਕਾਰ ਦੇ 12 ਨਵੰਬਰ ਦੇ ਪੱਤਰ ਤੋਂ ਬਾਅਦ ਭਾਰਤੀ ਖ਼ੁਰਾਕ ਨਿਗਮ ਦੇ ਮੁੱਖ ਦਫ਼ਤਰ ਵਲੋਂ 17 ਨਵੰਬਰ ਨੂੰ ਹੁਕਮ ਜਾਰੀ ਕਰਕੇ ਸੰਬੰਧਿਤ ਦਫ਼ਤਰਾਂ ਨੂੰ ਇਸ ਫ਼ੈਸਲੇ ਦੀ ਪਾਲਣਾ ਕਰਨ ਅਤੇ ਅਸਾਮੀਆਂ ਦੇ ਰਿਕਾਰਡ ਨੂੰ ਨਵੇਂ ਸਿਰੇ ਤੋਂ ਦਰਜ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਦੇ ਉਕਤ ਫ਼ੈਸਲੇ ਦੀ ਐਫ਼.ਸੀ.ਆਈ. ਵਾਚਮੈਨ ਸੰਘਰਸ਼ ਕਮੇਟੀ ਪੰਜਾਬ ਦੇ ਕਨਵੀਨਰ ਮਹਿੰਦਰ ਸਿੰਘ ਅਤੇ ਅਜਾਇਬ ਸਿੰਘ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਮੁਲਾਜ਼ਮ ਵਿਰੋਧੀ ਹੈ ਅਤੇ ਪੱਕੀਆਂ ਸਰਕਾਰੀ ਨੌਕਰੀਆਂ ਦੇ ਮੌਕਿਆਂ ਨੂੰ ਖ਼ਤਮ ਕਰਨ ਵਾਲਾ ਕਦਮ ਹੈ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦੀ ਮੰਗ ਘਟਣ ਨਾਲ ਦੂਜੇ ਰਾਜਾਂ ਨੂੰ 1200 ਤੋਂ 1300 ਮੈਗਾਵਾਟ ਬਿਜਲੀ ਵਾਪਸ ਕਰ ਰਿਹਾ ਹੈ ਪਾਵਰਕਾਮ 17 ਹਜ਼ਾਰ ਮੈਗ... ਅਗਲੀ ਖ਼ਬਰ ਮਨਜੀਤ ਸਿੰਘ ਮੰਨਾ ਭਾਜਪਾ ਸੂਬਾ ਚੋਣ ਕਮੇਟੀ ਦੇ ਮੈਂਬਰ ਨਿਯੁਕਤ
Ad Position 24