24-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ ਦਲ (ਵਾਰਿਸ ਪੰਜਾਬ ਦੇ) ਨੇ ਮੈਂਬਰਸ਼ਿਪ ਲਈ ਜਾਰੀ ਕੀਤਾ ਐਪ ਤੇ ਹੈਲਪਲਾਈਨ ਨੰਬਰ

ਚੰਡੀਗੜ੍ਹ, 24 ਨਵੰਬਰ (ਪ੍ਰੋ: ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਦੇ ਮਾਮਲੇ ਵਿਚ ਆ ਰਹੀਆਂ ਰੁਕਾਵਟਾਂ ਖ਼ਿਲਾਫ਼ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਰਟੀ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵੇਗੀ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿਚ ਆ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਚੋਣ ਕਮਿਸ਼ਨ ਕੋਲੋਂ ਵੀ ਜਵਾਬ ਮੰਗੇਗੀ।

Ad Position 21
No active advertisement
ਅਜੀਤ ਡੈਸਕ 25-11-2026
ਚੰਡੀਗੜ੍ਹ, 24 ਨਵੰਬਰ (ਪ੍ਰੋ: ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਲੋਂ ਪਾਰਟੀ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਦੇ ਮਾਮਲੇ ਵਿਚ ਆ ਰਹੀਆਂ ਰੁਕਾਵਟਾਂ ਖ਼ਿਲਾਫ਼ ਕਾਨੂੰਨੀ ਲੜਾਈ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਰਟੀ ਇਸ ਮਾਮਲੇ ਨੂੰ ਸੁਪਰੀਮ ਕੋਰਟ ਤੱਕ ਲੈ ਕੇ ਜਾਵੇਗੀ ਅਤੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਵਿਚ ਆ ਰਹੇ ਅੜਿੱਕਿਆਂ ਨੂੰ ਦੂਰ ਕਰਨ ਲਈ ਚੋਣ ਕਮਿਸ਼ਨ ਕੋਲੋਂ ਵੀ ਜਵਾਬ ਮੰਗੇਗੀ। ਪਾਰਟੀ ਦੇ ਸੀਨੀਅਰ ਆਗੂ ਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਅੱਜ ਚੰਡੀਗੜ੍ਹ ਸਥਿਤ ਪ੍ਰੇੈੱਸ ਕਲੱਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਐਲਾਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਪਾਰਟੀ ਤੋਂ ਡਰੀਆਂ ਹੋਈਆਂ ਹਨ, ਜਿਸ ਕਾਰਨ ਰਜਿਸਟ੍ਰੇਸ਼ਨ ਦੇ ਮਾਮਲੇ ਨੂੰ ਲਟਕਾਇਆ ਜਾ ਰਿਹਾ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਵੀ ਮੌਜੂਦ ਸਨ। ਬਹੁਜਨ ਸਮਾਜ ਪਾਰਟੀ ਨਾਲ ਸੰਭਾਵੀ ਗੱਠਜੋੜ ਜਾਂ ਕਿਸੇ ਹੋਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਲੜਨ ਸੰਬੰਧੀ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਪਾਰਟੀ ਇੱਕੋ ਚੋਣ ਨਿਸ਼ਾਨ ਹੇਠ ਚੋਣ ਲੜਨਾ ਚਾਹੁੰਦੀ ਹੈ। ਆਜ਼ਾਦ ਉਮੀਦਵਾਰਾਂ ਵਜੋਂ ਚੋਣ ਲੜਨਾ ਉਨ੍ਹਾਂ ਲਈ ਆਖਰੀ ਬਦਲ ਹੋਵੇਗਾ। ਇਸ ਲਈ ਪਾਰਟੀ ਆਪਣੇ ਨਾਂਅ ਦੀ ਰਜਿਸਟ੍ਰੇਸ਼ਨ ਅਤੇ ਚੋਣ ਨਿਸ਼ਾਨ ਹਾਸਲ ਕਰਨ ਲਈ ਕਾਨੂੰਨੀ ਲੜਾਈ ਲੜੇਗੀ। ਇਸ ਮੌਕੇ ਪਾਰਟੀ ਵਲੋਂ ਮੈਂਬਰਸ਼ਿਪ ਲਈ ਇਕ ਐਪ ਵੀ ਲਾਂਚ ਕੀਤੀ ਗਈ ਅਤੇ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ, ਜਿਸ ਰਾਹੀਂ ਲੋਕ ਪਾਰਟੀ ਦੀ ਮੈਂਬਰਸ਼ਿਪ ਹਾਸਲ ਕਰਨ ਦੇ ਨਾਲ-ਨਾਲ ਆਪਣੇ ਸੁਝਾਅ ਵੀ ਦੇ ਸਕਣਗੇ।
Ad Position 22
No active advertisement
ਪਿਛਲੀ ਖ਼ਬਰ ਅਮਰੀਕਾ ਵਲੋਂ ਭਾਰਤ ਸਮੇਤ 16 ਦੇਸ਼ਾਂ ’ਤੇ ਟੈਰਿਫ ਵਧਾਉਣ ਦੀ ਤਿਆਰੀ ਅਗਲੀ ਖ਼ਬਰ ਜਲੰਧਰ ’ਚ ਵਿਅਕਤੀ ਦਾ ਕਤਲ ਮ੍ਰਿਤਕ ਦੇ ਪਿਤਾ ਤੇ ਭਰਾ ਨੇ ਸ਼ਿਵ ਸੈਨਾ ਆਗੂ ਦੇ ਪੁੱਤਰਾਂ ਤੇ ਉਨ੍ਹਾਂ ਦੇ ਸਾਥੀਆਂ ’ਤੇ ਲਾ...
Ad Position 24