ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਦੀ ਅਗਵਾਈ ’ਚ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਅੱਜ ਮਹੱਲਾ ਕੱਢਣਗੀਆਂ
ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋਡ਼ੀ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬਾਨ ਦੇ ਇਤਿਹਾਸਕ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਬੁੱਢਾ ਦਲ ਤੋਂ 25 ਨਵੰਬਰ ਨੂੰ ਸਾਢੇ 12 ਵਜੇ ਮਹੱਲਾ ਕੱਢਿਆ ਜਾਵੇਗਾ, ਜਿਸ ਵਿਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਤੇ ਅਕਾਲੀ ਫ਼ੌਜਾਂ ਸ਼ਾਮਿਲ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ਸਵਾ 10 ਵਜੇ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜੇਗਾ।
ਸੁਲਤਾਨਪੁਰ ਲੋਧੀ (ਕਪੂਰਥਲਾ), 24 ਨਵੰਬਰ (ਅਮਰਜੀਤ ਕੋਮਲ, ਨਰੇਸ਼ ਹੈਪੀ, ਜਗਮੋਹਨ ਸਿੰਘ ਥਿੰਦ)-ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋਡ਼ੀ ਦੀ ਅਗਵਾਈ ਵਿਚ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬਾਨ ਦੇ ਇਤਿਹਾਸਕ ਨਿਸ਼ਾਨ, ਨਗਾਰਿਆਂ ਦੀ ਛਤਰ ਛਾਇਆ ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵਲੋਂ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਛਾਉਣੀ ਬੁੱਢਾ ਦਲ ਤੋਂ 25 ਨਵੰਬਰ ਨੂੰ ਸਾਢੇ 12 ਵਜੇ ਮਹੱਲਾ ਕੱਢਿਆ ਜਾਵੇਗਾ, ਜਿਸ ਵਿਚ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਤੇ ਅਕਾਲੀ ਫ਼ੌਜਾਂ ਸ਼ਾਮਿਲ ਹੋਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਜੀਤ ਸਿੰਘ ਬਾਜਵਾ ਮੈਨੇਜਰ ਬੁੱਢਾ ਦਲ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਗੁਰਦੁਆਰਾ ਅਕਾਲ ਬੁੰਗਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਵੇਰੇ ਸਵਾ 10 ਵਜੇ ਪਾਏ ਜਾਣਗੇ, ਉਪਰੰਤ ਧਾਰਮਿਕ ਦੀਵਾਨ ਸਜੇਗਾ। ਇਸੇ ਦੌਰਾਨ ਹੀ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਤੋਂ ਇਲਾਵਾ ਸਮੁੱਚੇ ਵਿਸ਼ਵ ਵਿਚ ਸਿੱਖ ਜਗਤ ਵਲੋਂ ਮਨਾਇਆ ਜਾ ਰਿਹਾ ਹੈ ਤੇ ਗੁਰੂ ਸਾਹਿਬ ਵਲੋਂ ਚਲਾਈ ਗਈ ਲੰਗਰ ਪਰੰਪਰਾ ਵੀ ਹਰ ਗੁਰੂ ਘਰ ਵਿਚ ਆਮ ਵਰਤਦੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਪੁਰਾਤਨ ਪਰੰਪਰਾ ਅਨੁਸਾਰ ਗੁਰੂ ਸਾਹਿਬ ਦੀਆਂ ਲਾਡਲੀਆਂ ਫ਼ੌਜਾਂ ਦੇ ਜੌਹਰ ਦੇਖਣ ਲਈ ਗੁਰਦੁਆਰਾ ਸ੍ਰੀ ਸੰਤਘਾਟ ਨੇਡ਼ੇ ਪੁੱਜਣ। ਇਸ ਮੌਕੇ ਇਸ ਮੌਕੇ ਨਿਹੰਗ ਸਿੰਘ ਮੁਖੀ ਬਾਬਾ ਨਾਗਰ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੁਰਮੇਲ ਸਿੰਘ ਕੈਨੇਡਾ, ਬਾਬਾ ਬਲਦੇਵ ਸਿੰਘ ਢੋਡੀ, ਬਾਬਾ ਮਲੂਕ ਸਿੰਘ ਲਾਡੀ, ਬਾਬਾ ਦਲੇਰ ਸਿੰਘ ਤਲਵੰਡੀ ਸਾਬੋ ਤੋਂ ਇਲਾਵਾ ਹੋਰ ਨਿਹੰਗ ਸਿੰਘ ਜਥੇਬੰਦੀਆਂ ਨਾਲ ਸਬੰਧਿਤ ਸਿੰਘ ਹਾਜ਼ਰ ਸਨ।