25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਪ੍ਰਕਾਸ਼ ਪੁਰਬ ਮੌਕੇ ਭਾਰਤੀ ਸ਼ਰਧਾਲੂਆਂ ਦਾ ਗੁਰਦੁਆਰਾ ਸੱਚਾ ਸੌਦਾ ਵਿਖੇ ਨਿੱਘਾ ਸਵਾਗਤ

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਜਾਰੀ ਹੈ। ਇਸੇ ਲੜੀ ਤਹਿਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ, ਫਾਰੂਕਾਬਾਦ ਵਿਖੇ ਪਹੁੰਚਿਆ, ਜਿੱਥੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ.

Ad Position 21
No active advertisement
ਅਜੀਤ ਡੈਸਕ 26-11-2026

ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ’ਚ ਪਾਕਿਸਤਾਨ ਪਹੁੰਚੇ ਭਾਰਤੀ ਸਿੱਖ ਸ਼ਰਧਾਲੂਆਂ ਦੀ ਧਾਰਮਿਕ ਯਾਤਰਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਜਾਰੀ ਹੈ। ਇਸੇ ਲੜੀ ਤਹਿਤ ਅੱਜ ਭਾਰਤੀ ਸਿੱਖ ਸ਼ਰਧਾਲੂਆਂ ਦਾ ਜਥਾ ਇਤਿਹਾਸਕ ਗੁਰਦੁਆਰਾ ਸੱਚਾ ਸੌਦਾ, ਫਾਰੂਕਾਬਾਦ ਵਿਖੇ ਪਹੁੰਚਿਆ, ਜਿੱਥੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ (ਈ. ਟੀ. ਪੀ. ਬੀ.) ਦੇ ਅਧਿਕਾਰੀਆਂ ਅਤੇ ਜ਼ਿਲ੍ਹਾ ਪ੍ਰਸ਼ਾਸਨ ਸ਼ੇਖ਼ੂਪੁਰਾ ਵਲੋਂ ਸ਼੍ਰੋਮਣੀ ਕਮੇਟੀ ਦੇ ਜਥਾ ਆਗੂਆਂ ਬੀਬੀ ਪਰਮਿੰਦਰ ਕੌਰ, ਰਵਿੰਦਰ ਸਿੰਘ ਖ਼ਾਲਸਾ, ਗੁਰਨਾਮ ਸਿੰਘ ਜੱਸਲ, ਬੀਬੀ ਗੁਰਿੰਦਰ ਕੌਰ ਭੋਲੂਵਾਲਾ ਅਤੇ ਲਖਬੀਰ ਸਿੰਘ ਆਦਿ ਦਾ ਪੂਰੇ ਸਨਮਾਨ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਡਿਪਟੀ ਸਕੱਤਰ (ਸ਼ਰਾਈਨਜ਼) ਉਸਮਾਨ ਖ਼ਾਨ ਅਤੇ ਡਿਪਟੀ ਸਕੱਤਰ (ਜਨਰਲ) ਸਆਦਤ ਸ਼ਹਿਬਾਜ਼ ਖ਼ਾਨ ਵੀ ਸ਼ਰਧਾਲੂਆਂ ਦੇ ਨਾਲ ਮੌਜੂਦ ਰਹੇ। ਡਿਪਟੀ ਸਕੱਤਰ ਉਸਮਾਨ ਖ਼ਾਨ ਨੇ ਫ਼ੋਨ ’ਤੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬੋਰਡ ਦੇ ਚੇਅਰਮੈਨ ਕਮਰ-ਉਲ-ਜ਼ਮਾਨ ਦੀਆਂ ਵਿਸ਼ੇਸ਼ ਹਦਾਇਤਾਂ ’ਤੇ ਸ਼ਰਧਾਲੂਆਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਜਿਨ੍ਹਾਂ ਦੀ ਅਧਿਕਾਰੀਆਂ ਵਲੋਂ ਖ਼ੁਦ ਨਿਗਰਾਨੀ ਕੀਤੀ ਜਾ ਰਹੀ ਹੈ। ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਸ੍ਰੀ ਨਨਕਾਣਾ ਸਾਹਿਬ, 25 ਨਵੰਬਰ (ਹਰਮਿੰਦਰ ਸਿੰਘ)-ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਵਿਖੇ ਨਗਰ ਕੀਰਤਨ ਦੀ ਸੰਪੂਰਨਤਾ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਰਾਤ 12 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਰਾਗੀ ਸਿੰਘਾਂ ਵਲੋਂ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਦੇਰ ਰਾਤ ਤੱਕ ਕੀਰਤਨ ਦੀ ਛਹਿਬਰ ਲੱਗੀ ਰਹੀ ਅਤੇ ਸੰਗਤਾਂ ਨੇ ਗੁਰੂ ਜਸ ਸਰਵਣ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਲਾਹੌਰ ਦੇ ਹਜ਼ੂਰੀ ਬਾਗ਼ ’ਚ ਭਾਰਤੀ ਜਥੇ ਲਈ 30 ਨੂੰ ਵਿਸ਼ੇਸ਼ ਰਾਤਰੀ ਭੋਜ ਤੇ ਸੱਭਿਆਚਾਰਕ ਸਮਾਗਮ
ਅੰਮ੍ਰਿਤਸਰ, 25 ਨਵੰਬਰ (ਸੁਰਿੰਦਰ ਕੋਛੜ)-ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਗਏ ਭਾਰਤੀ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਸਵਾਗਤ ਅਤੇ ਸਤਿਕਾਰ ਵਜੋਂ 30 ਨਵੰਬਰ ਦੀ ਰਾਤ ਨੂੰ ਲਾਹੌਰ ਦੇ ਇਤਿਹਾਸਕ ਹਜ਼ੂਰੀ ਬਾਗ਼ ਵਿਖੇ ਇਕ ਵਿਸ਼ੇਸ਼ ਰਾਤ ਦੇ ਖਾਣੇ ਅਤੇ ਸਭਿਆਚਾਰਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਹੈ। ਇਹ ਸਮਾਗਮ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਂਝੇ ਸਹਿਯੋਗ ਨਾਲ ਉਲੀਕਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲਾਹੌਰ ਸ਼ਾਹੀ ਕਿਲ੍ਹੇ ਅਤੇ ਬਾਦਸ਼ਾਹੀ ਮਸਜਿਦ ਦੇ ਵਿਚਕਾਰ ਅਤੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਦੇ ਪਿਛਲੇ ਪਾਸੇ ਸਥਿਤ ਇਤਿਹਾਸਕ ਹਜ਼ੂਰੀ ਬਾਗ਼ ਨੂੰ ਇਸ ਖ਼ਾਸ ਮੌਕੇ ਲਈ ਸੁੰਦਰ ਰੌਸ਼ਨੀਆਂ ਨਾਲ ਸਜਾਇਆ ਜਾ ਰਿਹਾ ਹੈ।

Ad Position 22
No active advertisement
ਪਿਛਲੀ ਖ਼ਬਰ ਪੈਨਸ਼ਨ ਲਾਭਾਂ ਦੀ ਅਦਾਇਗੀ ’ਚ ਦੇਰੀ ’ਤੇ 6 ਫ਼ੀਸਦੀ ਵਿਆਜ ਦੇਣਾ ਹੋਵੇਗਾ-ਹਾਈ ਕੋਰਟ ਅਗਲੀ ਖ਼ਬਰ ‘ਆਪ’ ਦੇ ਉਮੀਦਵਾਰਾਂ ਦੀ ਤੀਸਰੀ ਸੂਚੀ ਦਸੰਬਰ ਦੇ ਪਹਿਲੇ ਹਫ਼ਤੇ-ਚੀਮਾ
Ad Position 24