ਅਕਾਲੀ ਦਲ, ਭਾਜਪਾ ਤੇ ਆਮ ਆਦਮੀ ਪਾਰਟੀ ਦੇ ਕਈ ਆਗੂ ਕਾਂਗਰਸ ’ਚ ਸ਼ਾਮਿਲ
ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ), ਸੀ. ਪੀ.
ਚੰਡੀਗੜ੍ਹ, 25 ਨਵੰਬਰ (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ ਅੱਜ ਪੰਜਾਬ ਕਾਂਗਰਸ ਭਵਨ ਵਿਖੇ ਸ਼੍ਰੋਮਣੀ ਅਕਾਲੀ ਦਲ (ਬ), ਸੀ.ਪੀ.ਆਈ. ਅਤੇ ਹੋਰ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਨਾਲ ਸੰਬੰਧਿਤ ਆਗੂਆਂ ਨੂੰ ਕਾਂਗਰਸ ’ਚ ਸ਼ਾਮਿਲ ਕਰਵਾਇਆ। ਇਸ ਮੌਕੇ ਪ੍ਰੈੱਸ ਕਾਨਫ਼ਰੰਸ ਦੌਰਾਨ ਸਾਰੇ ਨਵੇਂ ਆਗੂਆਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਇਮਾਨਦਾਰ ਸੋਚ ਅਤੇ ਲੋਕ-ਹਿੱਤਾਂ ਲਈ ਸਮਰਪਿਤ ਆਗੂਆਂ ਦੀ ਲੋੜ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਅਤੇ ਪ੍ਰਚਾਰ ਕਮੇਟੀ ਦੇ ਚੇਅਰਮੈਨ ਚਰਨਜੀਤ ਸਿੰਘ ਚੰਨੀ ਅਤੇ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਤੇ ਸੰਸਦ ਮੈਂਬਰ ਡਾ. ਅਮਰ ਸਿੰਘ ਵੀ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਦੇ ਸਾਬਕਾ ਸਿਆਸੀ ਸਲਾਹਕਾਰ ਪਰਮਜੀਤ ਸਿੰਘ ਸਿੱਧਵਾਂ, ਆਮ ਆਦਮੀ ਪਾਰਟੀ ਤੋਂ ਬੀਬੀ ਰੂਪ ਕੌਰ ਆਪਣੇ ਪਰਿਵਾਰ ਸਮੇਤ, ਫ਼ਰੀਦਕੋਟ ਤੋਂ ਸੀ.ਪੀ.ਆਈ ਦੇ ਅਗਾਂਹਵਧੂ ਨੌਜਵਾਨ ਆਗੂ ਪਵਨਪ੍ਰੀਤ ਸਿੰਘ, ਸਾਬਕਾ ਵਿਧਾਇਕ ਕ੍ਰਿਪਾਲ ਸਿੰਘ ਦੇ ਪੁੱਤਰ ਕੋਰਵਵੀਰ ਸਿੰਘ ਰੰਧਾਵਾ ਕੱਥੂਨੰਗਲ ਅਤੇ ਭਾਜਪਾ ਨਾਲ ਸੰਬੰਧਿਤ ਕੈਪਟਨ ਆਰ.ਐੱਸ. ਪਠਾਨੀਆ ਨੇ ਕਾਂਗਰਸ ’ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਹੈ।