25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਜਥੇਦਾਰ ਟੌਹੜਾ ਯਾਦਗਾਰੀ 2 ਦਿਨਾਂ ਵਿਰਾਸਤ-ਏ-ਸਭਾ ਸਰੌਦ ਵਿਖੇ ਕੱਲ੍ਹ ਤੋਂ

ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਨੌਜਵਾਨ ਵਰਗ ਨੂੰ ਕਵੀਸ਼ਰੀ ਕਲਾ ਦੇ ਨਾਲ ਜੋੜਨ ਦੇ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਪ੍ਰਸਿੱਧ ਕਵੀਸ਼ਰ ਗੁਰਨਾਮ ਸਿੰਘ ਬਰਾੜ ਨੂੰ ਸਮਰਪਿਤ 2 ਦਿਨਾਂ ਵਿਸ਼ਾਲ ਵਿਰਾਸਤ-ਏ-ਸਭਾ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਪਿੰਡ ਸਰੌਦ ਵਿਖੇ 27 ਅਤੇ 28 ਨਵੰਬਰ ਨੂੰ ਕਰਵਾਈ ਜਾ ਰਹੀ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਅਤੇ ਸਾਥੀਆਂ ਨੇ ਦੱਸਿਆ ਕਿ ਪੰਜਾਬ ਦੇ ਨਾਮਵਰ ਕਵੀਸ਼ਰ ਕੁਲਵੰਤ ਸਿੰਘ ਮਾਣੂਕੇ, ਓਮਕਾਰ ਸਿੰਘ ਮਾਝੀ, ਪੰਡਤ ਮਦਨ ਲਾਲ ਮੌੜਾ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 26-11-2026
ਮਾਲੇਰਕੋਟਲਾ, 25 ਨਵੰਬਰ (ਮਨਜਿੰਦਰ ਸਿੰਘ ਸਰੌਦ, ਪਾਰਸ ਜੈਨ)-ਨੌਜਵਾਨ ਵਰਗ ਨੂੰ ਕਵੀਸ਼ਰੀ ਕਲਾ ਦੇ ਨਾਲ ਜੋੜਨ ਦੇ ਲਈ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਯਾਦਗਾਰੀ ਸੇਵਾ ਸੁਸਾਇਟੀ ਸਰੌਦ ਵਲੋਂ ਸਵਰਗੀ ਪ੍ਰਧਾਨ ਅਮਨਦੀਪ ਸਿੰਘ ਰੰਗੀ ਦੀ ਯਾਦ ਨੂੰ ਤਾਜ਼ਾ ਰੱਖਣ ਦੇ ਲਈ ਪ੍ਰਸਿੱਧ ਕਵੀਸ਼ਰ ਗੁਰਨਾਮ ਸਿੰਘ ਬਰਾੜ ਨੂੰ ਸਮਰਪਿਤ 2 ਦਿਨਾਂ ਵਿਸ਼ਾਲ ਵਿਰਾਸਤ-ਏ-ਸਭਾ ਜਥੇਦਾਰ ਗੁਰਜੀਵਨ ਸਿੰਘ ਸਰੌਦ ਦੀ ਅਗਵਾਈ ਹੇਠ ਪਿੰਡ ਸਰੌਦ ਵਿਖੇ 27 ਅਤੇ 28 ਨਵੰਬਰ ਨੂੰ ਕਰਵਾਈ ਜਾ ਰਹੀ ਹੈ । ਇਸ ਸਬੰਧੀ ਗੱਲਬਾਤ ਕਰਦਿਆਂ ਚੇਅਰਮੈਨ ਜਥੇਦਾਰ ਗੁਰਜੀਵਨ ਸਿੰਘ ਸਰੌਦ ਅਤੇ ਸਾਥੀਆਂ ਨੇ ਦੱਸਿਆ ਕਿ ਪੰਜਾਬ ਦੇ ਨਾਮਵਰ ਕਵੀਸ਼ਰ ਕੁਲਵੰਤ ਸਿੰਘ ਮਾਣੂਕੇ, ਓਮਕਾਰ ਸਿੰਘ ਮਾਝੀ, ਪੰਡਤ ਮਦਨ ਲਾਲ ਮੌੜਾ ਅਤੇ ਗੁਰਜੀਤ ਸਿੰਘ ਮੰਡੇਰ ਦੇ ਜਥੇ ਵਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸ ਮੌਕੇ ਸੀਨੀਅਰ ਅਕਾਲੀ ਆਗੂ ਪ੍ਰਧਾਨ ਦਲਵਾਰਾ ਸਿੰਘ ਚਹਿਲ, ਸਰਪੰਚ ਗੁਰਮੁੱਖ ਸਿੰਘ ਖਾਨਪੁਰ, ਸੀਨੀਅਰ ਆਗੂ ਕੁਲਜਿੰਦਰ ਸਿੰਘ ਬੁੰਗਾ, ਉੱਘੇ ਸਿੱਖ ਬੁੱਧੀਜੀਵੀ ਜਥੇਦਾਰ ਗੁਰਦੇਵ ਸਿੰਘ ਸੰਗਾਲਾ, ਚੇਅਰਮੈਨ ਗੁਰਜੀਤ ਸਿੰਘ ਸਿੱਧੂ, ਡਾਕਟਰ ਪਰਮਜੀਤ ਸਿੰਘ ਗੁਆਰਾ, ਜਥੇਦਾਰ ਸ਼ੇਰ ਸਿੰਘ ਭੋਗੀਵਾਲ, ਡਾ. ਜੀਵਨ ਸਿੰਘ, ਸਰਪੰਚ ਚਮਕੌਰ ਸਿੰਘ ਭੈਣੀ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੌਂਸਲ ਚੋਣਾਂ ਲਈ ਸੰਬੰਧਿਤ ਖੇਤਰਾਂ ’ਚ 28 ਨੂੰ ਜਨਤਕ ਛੁੱਟੀ ਦਾ ਐਲਾਨ ਅਗਲੀ ਖ਼ਬਰ ਮਾਈਨਿੰਗ ਮਾਫ਼ੀਆ ਨੂੰ ਲਾਭ ਪਹੁੰਚਾਉਣ ਲਈ ਮਾਨ ਸਰਕਾਰ ਨੇ ਬਦਲਿਆ ਪੰਚਾਇਤੀ ਰਾਜ ਕਾਨੂੰਨ-ਜਾਖੜ
Ad Position 24