25-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਗੰਨੇ ਦੇ ਭਾਅ ’ਚ 15 ਰੁਪਏ ਦਾ ਮਾਮੂਲੀ ਵਾਧਾ ਕਿਸਾਨਾਂ ਨਾਲ ਕੋਝਾ ਮਜ਼ਾਕ-ਚੌਹਾਨ, ਮੱਲ੍ਹੀਨੰਗਲ

ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀਨੰਗਲ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਪੈਸੇ ਪ੍ਰਤੀ ਕਿਲੋ ਦੇ ਵਾਧੇ ਨੂੰ ਗੰਨਾ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੰਮੀ ਦੇਰੀ ਤੋਂ ਬਾਅਦ ਕੀਤਾ ਗਿਆ ਇਹ ਨਿਗੂਣਾ ਵਾਧਾ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਘੱਟ ਹੈ ।

Ad Position 21
No active advertisement
ਜੰਗਵੀਰ ਸਿੰਘ ਚੌਹਾਨ ਤੇ ਬਲਵਿੰਦਰ ਸਿੰਘ ਮੱਲੀਨੰਗਲ 26-11-2026
ਜਲੰਧਰ, 25 ਨਵੰਬਰ (ਜਸਪਾਲ ਸਿੰਘ)-ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਬਲਵਿੰਦਰ ਸਿੰਘ ਮੱਲ੍ਹੀਨੰਗਲ ਨੇ ਪੰਜਾਬ ਸਰਕਾਰ ਵਲੋਂ ਗੰਨੇ ਦੇ ਭਾਅ ਵਿਚ ਕੀਤੇ 15 ਪੈਸੇ ਪ੍ਰਤੀ ਕਿਲੋ ਦੇ ਵਾਧੇ ਨੂੰ ਗੰਨਾ ਕਿਸਾਨਾਂ ਨਾਲ ਭੱਦਾ ਮਜ਼ਾਕ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਲੰਮੀ ਦੇਰੀ ਤੋਂ ਬਾਅਦ ਕੀਤਾ ਗਿਆ ਇਹ ਨਿਗੂਣਾ ਵਾਧਾ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਦੇ ਮੁਕਾਬਲੇ ਬੇਹੱਦ ਘੱਟ ਹੈ । ਕਿਸਾਨ ਆਗੂਆਂ ਨੇ ਕਿਹਾ ਕਿ ਇਕ ਸਾਲ ਪਹਿਲਾਂ ਗੰਨੇ ਦੀ ਫ਼ਸਲ ਦੀ ਲਾਗਤ 390 ਰੁਪਏ ਪ੍ਰਤੀ ਕੁਇੰਟਲ ਸੀ, ਜਦਕਿ ਹੁਣ ਖਾਦਾਂ, ਡੀਜ਼ਲ, ਕੀਟਨਾਸ਼ਕ ਦਵਾਈਆਂ ਅਤੇ ਖੇਤੀਬਾੜੀ ਨਾਲ ਸੰਬੰਧਿਤ ਹੋਰ ਖ਼ਰਚਿਆਂ ਵਿਚ ਕਾਫ਼ੀ ਵਾਧਾ ਹੋ ਚੁੱਕਾ ਹੈ। ਇਸ ਦੇ ਬਾਵਜੂਦ ਸਰਕਾਰ ਵਲੋਂ ਗੰਨੇ ਦੇ ਭਾਅ ’ਚ 15 ਰੁਪਏ ਪ੍ਰਤੀ ਕੁਇੰਟਲ ਮਾਮੂਲੀ ਵਾਧਾ ਕਰਕੇ ਆਪਣੀ ਪਿੱਠ ਥਾਪੜੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਇੱਕ ਪਾਸੇ ਖੰਡ ਦੇ ਭਾਅ ਲਗਾਤਾਰ ਉੱਚੇ ਪੱਧਰ ‘ਤੇ ਹਨ, ਜਦਕਿ ਦੂਜੇ ਪਾਸੇ ਗੰਨੇ ਤੋਂ ਖੰਡ, ਸ਼ਰਾਬ, ਈਥਾਨੌਲ, ਸ਼ੀਰਾ ਅਤੇ ਹੋਰ ਕਈ ਉਤਪਾਦ ਤਿਆਰ ਕੀਤੇ ਜਾਂਦੇ ਹਨ ਪਰ ਇਸ ਦੇ ਬਾਵਜੂਦ ਗੰਨਾ ਉਤਪਾਦਕ ਕਿਸਾਨਾਂ ਨੂੰ ਉਨ੍ਹਾਂ ਦੀ ਫ਼ਸਲ ਦਾ ਵਾਜਬ ਮੁੱਲ ਨਹੀਂ ਮਿਲ ਰਿਹਾ । ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗੰਨੇ ਦਾ ਭਾਅ ਘੱਟੋ-ਘੱਟ 500 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਵਧ ਰਹੀਆਂ ਖੇਤੀ ਲਾਗਤਾਂ ਦੇ ਮੁਕਾਬਲੇ ਕੁਝ ਰਾਹਤ ਮਿਲ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਗੰਨਾ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨਾਂ ਦਾ ਰੋਸ ਹੋਰ ਤੇਜ਼ ਹੋ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਖੇਡ ਵਿਭਾਗ ਵਲੋਂ ‘ ਖੇਲੋ ਇੰਡੀਆ ਯੂਥ ਗੇਮਜ਼ 2026’ ਲਈ ਚੋਣ ਟਰਾਇਲਾਂ ਦਾ ਐਲਾਨ ਅਗਲੀ ਖ਼ਬਰ ਡਾ. ਅਮੀਨ ਗਰੇਵਾਲ ਨੂੰ ਸੰਤ ਢੱਡਰੀਆਂ ਵਾਲਿਆਂ ਨੇ ਕੀਤਾ ਸਨਮਾਨਿਤ
Ad Position 24