26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਭਾਜਪਾ ਵਲੋਂ ਸੂਬਾ ਪੱਧਰੀ ‘ਸੰਵਿਧਾਨ ਗੌਰਵ ਦਿਵਸ’ ਮਨਾਇਆ ਪੰਜਾਬ ’ਚ ਡਬਲ ਇੰਜਣ ਦੀ ਸਰਕਾਰ ਬਣਨ ’ਤੇ ਲੋਕਤੰਤਰ ਅਤੇ ਸੰਵਿਧਾਨ ਦਾ ਰਾਜ ਬਹਾਲ ਕੀਤਾ ਜਾਵੇਗਾ-ਸੰਧੂ, ਭੋਲਾ ਸਿੰਘ

ਧੂਰੀ, 26 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਸਥਾਨਕ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਖੇ ਸੂਬਾ ਪੱਧਰੀ ‘ਸੰਵਿਧਾਨ ਗੌਰਵ ਦਿਵਸ’ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ’ਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਕੌਮੀ ਸਕੱਤਰ ਅਤੇ ਸੰਸਦ ਮੈਂਬਰ ਭੋਲਾ ਸਿੰਘ, ਸੂਬਾਈ ਆਗੂ ਗਿਆਨ ਮਾਨ, ਹਲਕਾ ਧੂਰੀ ਦੇ ਆਗੂ ਓਂਕਾਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਸੂਬਾ ਕੋਰ ਕਮੇਟੀ ਮੈਂਬਰ ਦਿਆਲ ਸਿੰਘ ਸੋਢੀ ਅਤੇ ਅੰਮ੍ਰਿਤਰਾਜਦੀਪ ਸਿੰਘ ਚੱਠਾ ਸਟੇਟ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ, ਕੋ ਕਨਵੀਨਰ ਪਬਲੀਸਿਟੀ ਸੈੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਵਰਕਰਾਂ ਨਾਲ ਸਾਂਝ ਪਾਈ।

Ad Position 21
No active advertisement
ਅਜੀਤ ਡੈਸਕ 27-11-2026
ਧੂਰੀ, 26 ਨਵੰਬਰ (ਲਖਵੀਰ ਸਿੰਘ ਧਾਂਦਰਾ, ਸੁਖਵੰਤ ਸਿੰਘ ਭੁੱਲਰ)-ਭਾਰਤੀ ਜਨਤਾ ਪਾਰਟੀ ਵਲੋਂ ਅੱਜ ਸਥਾਨਕ ਸ਼ਹਿਰ ਦੇ ਇਕ ਨਿੱਜੀ ਹੋਟਲ ਵਿਖੇ ਸੂਬਾ ਪੱਧਰੀ ‘ਸੰਵਿਧਾਨ ਗੌਰਵ ਦਿਵਸ’ ਮਨਾਇਆ ਗਿਆ। ਇਸ ਵਿਸ਼ੇਸ਼ ਸਮਾਗਮ ’ਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ, ਕੌਮੀ ਸਕੱਤਰ ਅਤੇ ਸੰਸਦ ਮੈਂਬਰ ਭੋਲਾ ਸਿੰਘ, ਸੂਬਾਈ ਆਗੂ ਗਿਆਨ ਮਾਨ, ਹਲਕਾ ਧੂਰੀ ਦੇ ਆਗੂ ਓਂਕਾਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰਧਾਨ ਸਰਜੀਵਨ ਜਿੰਦਲ, ਸੂਬਾ ਕੋਰ ਕਮੇਟੀ ਮੈਂਬਰ ਦਿਆਲ ਸਿੰਘ ਸੋਢੀ ਅਤੇ ਅੰਮ੍ਰਿਤਰਾਜਦੀਪ ਸਿੰਘ ਚੱਠਾ ਸਟੇਟ ਕਾਰਜਕਾਰਨੀ ਮੈਂਬਰ ਭਾਜਪਾ ਪੰਜਾਬ, ਕੋ ਕਨਵੀਨਰ ਪਬਲੀਸਿਟੀ ਸੈੱਲ ਨੇ ਉਚੇਚੇ ਤੌਰ ’ਤੇ ਸ਼ਿਰਕਤ ਕਰਦਿਆਂ ਵਰਕਰਾਂ ਨਾਲ ਸਾਂਝ ਪਾਈ। ਇਕੱਠ ਨੂੰ ਸੰਬੋਧਨ ਕਰਦਿਆਂ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਨੇ ਦੇਸ਼ ਦੇ ਸੰਵਿਧਾਨ ਦੀ ਸਿਰਜਣਾ ਵਿਚ ਸਭ ਤੋਂ ਅਹਿਮ ਤੇ ਮੋਹਰੀ ਭੂਮਿਕਾ ਨਿਭਾਈ, ਪਰ ਸਮੇਂ ਦੀਆਂ ਕਾਂਗਰਸ ਸਰਕਾਰਾਂ ਨੇ ਹਮੇਸ਼ਾ ਉਨ੍ਹਾਂ ਨੂੰ ਸਿਆਸੀ ਤੌਰ ‘ਤੇ ਪਿਛਾਂਹ ਧੱਕਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਕਿਹਾ ਕਿ ਹਾਲ ਹੀ ਦੌਰਾਨ ਪੰਜਾਬ ’ਚ ਅਕਾਲੀ ਦਲ ਅਤੇ ਭਾਜਪਾ ਦਾ ਇਤਿਹਾਸਕ ਗੱਠਜੋੜ ਹੋਇਆ ਹੈ ਅਤੇ ਪੰਜਾਬ ‘ਚ ਡਬਲ ਇੰਜਣ ਦੀ ਸਰਕਾਰ ਬਣਨ ‘ਤੇ ਲੋਕਤੰਤਰ ਅਤੇ ਸੰਵਿਧਾਨ ਦਾ ਰਾਜ ਬਹਾਲ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਆਗੂਆਂ ’ਚ ਭੂਪੇਸ਼ ਜਿੰਦਲ, ਜਗਦੇਵ ਜਿੰਦਲ, ਵਿੱਕੀ ਪਰੋਚਾ, ਅਜੈ ਪਰੋਚਾ, ਆਸ਼ੀਸ਼ ਗਰਗ, ਬਰਜੇਸ਼ਵਰ ਗੋਇਲ, ਪਰਦੀਪ ਗਰਗ ਅਤੇ ਪਰਮਜੀਤ ਭਿੰਦੀ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਵਾਪਸੀ ਨਾਲ ਬਦਲ ਸਕਦਾ ਹੈ ਪੰਜਾਬ ਦਾ ਚੋਣ ਗਣਿਤ ਲੋਕ ਸਭਾ ਚੋਣਾਂ ਦੇ ਹਲਕਾਵਾਰ ਅੰਕੜਿਆਂ ਨੇ ਦਿ... ਅਗਲੀ ਖ਼ਬਰ ਰੇਤ ਨਾਲ ਭਰੇ ਟਿੱਪਰ ਥੱਲੇ ਆਉਣ ਨਾਲ ਤਿੰਨ ਕਾਰ ਸਵਾਰਾਂ ਦੀ ਮੌਤ 6 ਹੋਰ ਕਾਰਾਂ ਨੂੰ ਪੁੱਜਾ ਨੁਕਸਾਨ
Ad Position 24