26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਦਾ ਸਦੀਵੀ ਸਰੋਤ ਹੈ-ਸ਼ੇਖਾਵਤ

ਨਵੀਂ ਦਿੱਲੀ, 26 ਨਵੰਬਰ (ਏਜੰਸੀ)-ਕੇਂਦਰੀ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਦਾ ਸਦੀਵੀਂ ਸਰੋਤ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਇਕ ਅਜਿਹਾ ਸਮਾਜ ਸਿਰਜਣ ਦਾ ਰਾਹ ਦਿਖਾਉਂਦੀਆਂ ਹਨ, ਜੋ ਡਰ ਤੋਂ ਮੁਕਤ ਹੋਵੇ ਅਤੇ ਜਿਸ ਦੀ ਨੀਂਹ ਦਇਆ ਅਤੇ ਆਪਸੀ ਸਤਿਕਾਰ ’ਤੇ ਟਿਕੀ ਹੋਵੇ। ਸੱਭਿਆਚਾਰ ਮੰਤਰਾਲੇ ਨੇ ਇਥੇ ਦਵਾਰਕਾ ਸਥਿਤ ‘ਸੈਂਟਰ ਫਾਰ ਕਲਚਰਲ ਰਿਸੋਰਸਿਜ਼ ਐਂਡ ਟ੍ਰੇਨਿੰਗ’ (ਸੀ.

Ad Position 21
No active advertisement
ਨਵੀਂ ਦਿੱਲੀ ਵਿਖੇ ਸਮਾਗਮ ਦੌਰਾਨ ਗਜੇਂਦਰ ਸਿੰਘ ਸ਼ੇਖਾਵਤ ਨੂੰ ਸਨਮਾਨਿਤ ਕਰਦੇ ਹੋਏ ਇਕਬਾਲ ਸਿੰਘ ਲਾਲਪੁਰਾ। 27-11-2026
ਨਵੀਂ ਦਿੱਲੀ, 26 ਨਵੰਬਰ (ਏਜੰਸੀ)-ਕੇਂਦਰੀ ਸੱਭਿਆਚਾਰ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਜੀਵਨ ਮਨੁੱਖਤਾ ਲਈ ਪ੍ਰੇਰਨਾ ਦਾ ਸਦੀਵੀਂ ਸਰੋਤ ਹੈ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਇਕ ਅਜਿਹਾ ਸਮਾਜ ਸਿਰਜਣ ਦਾ ਰਾਹ ਦਿਖਾਉਂਦੀਆਂ ਹਨ, ਜੋ ਡਰ ਤੋਂ ਮੁਕਤ ਹੋਵੇ ਅਤੇ ਜਿਸ ਦੀ ਨੀਂਹ ਦਇਆ ਅਤੇ ਆਪਸੀ ਸਤਿਕਾਰ ’ਤੇ ਟਿਕੀ ਹੋਵੇ। ਸੱਭਿਆਚਾਰ ਮੰਤਰਾਲੇ ਨੇ ਇਥੇ ਦਵਾਰਕਾ ਸਥਿਤ ‘ਸੈਂਟਰ ਫਾਰ ਕਲਚਰਲ ਰਿਸੋਰਸਿਜ਼ ਐਂਡ ਟ੍ਰੇਨਿੰਗ’ (ਸੀ.ਸੀ.ਆਰ.ਟੀ.) ਕੈਂਪਸ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਦੀ 350ਵੀਂ ਵਰ੍ਹੇਗੰਢ ਮੌਕੇ ਸਾਲ ਭਰ ਚੱਲੇ ਸਮਾਗਮਾਂ ਦਾ ਸਮਾਪਤੀ ਪ੍ਰੋਗਰਾਮ ਕਰਵਾਇਆ। ਮੰਤਰਾਲੇ ਨੇ ਦੱਸਿਆ ਕਿ ਇਸ ਪ੍ਰੋਗਰਾਮ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੁਆਰਾ ਜ਼ਮੀਰ ਦੀ ਆਜ਼ਾਦੀ, ਧਾਰਮਿਕ ਆਜ਼ਾਦੀ ਅਤੇ ਮਨੁੱਖਤਾ ਦੀ ਭਲਾਈ ਲਈ ਦਿੱਤੀ ਗਈ ਮਹਾਨ ਸ਼ਹਾਦਤ ਨੂੰ ਯਾਦ ਕੀਤਾ ਗਿਆ। ਸ਼ੇਖਾਵਤ ਨੇ ‘ਐਕਸ’ ’ਤੇ ਪੋਸਟ ’ਚ ਕਿਹਾ ਕਿ ਮੈਂ ਨਵੀਂ ਦਿੱਲੀ ਦੇ ਸੀ.ਸੀ.ਆਰ.ਟੀ. ਕੈਂਪਸ ’ਚ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਵਰ੍ਹੇਗੰਢ ਦੇ ਸਮਾਪਤੀ ਸਮਾਰੋਹ ਦੌਰਾਨ ਗੁਰੂ ਸਾਹਿਬ ਨੂੰ ਨਿਮਰਤਾ ਸਹਿਤ ਸ਼ਰਧਾਂਜਲੀ ਭੇਟ ਕੀਤੀ। ਗੁਰੂ ਜੀ ਦੀ ਮਹਾਨ ਕੁਰਬਾਨੀ ਸਮੁੱਚੀ ਮਨੁੱਖਤਾ ਲਈ ਪ੍ਰੇਰਨਾ ਦਾ ਇਕ ਅਮਿੱਟ ਸਰੋਤ ਹੈ। ‘ਸੰਵਿਧਾਨ ਦਿਵਸ’ ’ਤੇ ਉਨ੍ਹਾਂ ਨੂੰ ਯਾਦ ਕਰਨਾ ਆਜ਼ਾਦੀ, ਸਮਾਨਤਾ ਅਤੇ ਹਰੇਕ ਨਾਗਰਿਕ ਦੇ ਸਨਮਾਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ। ਸ਼ੇਖਾਵਤ ਤੋਂ ਇਲਾਵਾ ਸਮਾਪਤੀ ਸਮਾਰੋਹ ਵਿਚ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਅਤੇ ਭਾਰਤੀ ਹਵਾਈ ਸੈਨਾ ਦੇ ਸਾਬਕਾ ਮੁਖੀ, ਏਅਰ ਚੀਫ਼ ਮਾਰਸ਼ਲ ਏ.ਪੀ. ਸਿੰਘ (ਸੇਵਾਮੁਕਤ) ਵੀ ਸ਼ਾਮਿਲ ਹੋਏ। ਸ਼ੇਖਾਵਤ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਗਮ ਦਾ ਉਦੇਸ਼ ਗੁਰੂ ਸਾਹਿਬ ਦੇ ਜੀਵਨ ਅਤੇ ਸਿੱਖਿਆਵਾਂ ਤੋਂ ਪ੍ਰੇਰਨਾ ਲੈਣਾ ਅਤੇ ਅਜੋਕੀ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨੂੰ ਸਮਝਣ, ਅਪਣਾਉਣ ਅਤੇ ਅੱਗੇ ਵਧਾਉਣ ਦੇ ਯੋਗ ਬਣਾਉਣਾ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ ਨਾਲ ਸਰਹੱਦ ’ਤੇ ਸਥਿਤੀ ਸਥਿਰ-ਚੀਨ ਅਗਲੀ ਖ਼ਬਰ ਮੁੰਬਈ ਪੁਲਿਸ ਵਲੋਂ ਕਾਕਰੋਚ ਜਨਤਾ ਪਾਰਟੀ ਦੇ 3 ਆਗੂਆਂ ਵਿਰੁੱਧ ਲੁੱਕਆਊਟ ਸਰਕੂਲਰ ਜਾਰੀ
Ad Position 24