ਯੂਥ ਕਾਂਗਰਸ ਵਲੋਂ ਦਿੱਲੀ ਹਾਈ ਕੋਰਟ ’ਚ ਪਟੀਸ਼ਨ
ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)-ਇੰਡੀਅਨ ਯੂਥ ਕਾਂਗਰਸ ਨੇ ‘ਮੇਟਾ’ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਾਂਅ ਅਤੇ ਤਸਵੀਰਾਂ ਵਾਲੀਆਂ ਪੋਸਟਾਂ ਨੂੰ ਸਵੈਚਾਲਿਤ ਤਰੀਕੇ ਨਾਲ ਬਲਾਕ ਕਰਨ ਦੇ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ। ਇਹ ਪਟੀਸ਼ਨ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਮਨੂ ਜੈਨ ਵਲੋਂ ਵਕੀਲ ਰਿਸ਼ਵ ਰੰਜਨ ਰਾਹੀਂ ਦਾਇਰ ਕੀਤੀ ਗਈ ਹੈ।
ਨਵੀਂ ਦਿੱਲੀ, 26 ਨਵੰਬਰ (ਜਗਤਾਰ ਸਿੰਘ)-ਇੰਡੀਅਨ ਯੂਥ ਕਾਂਗਰਸ ਨੇ ‘ਮੇਟਾ’ ਵਲੋਂ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਦੇ ਨਾਂਅ ਅਤੇ ਤਸਵੀਰਾਂ ਵਾਲੀਆਂ ਪੋਸਟਾਂ ਨੂੰ ਸਵੈਚਾਲਿਤ ਤਰੀਕੇ ਨਾਲ ਬਲਾਕ ਕਰਨ ਦੇ ਖ਼ਿਲਾਫ਼ ਦਿੱਲੀ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਹੈ।ਇਹ ਪਟੀਸ਼ਨ ਇੰਡੀਅਨ ਯੂਥ ਕਾਂਗਰਸ ਦੇ ਕੌਮੀ ਸਕੱਤਰ ਅਤੇ ਸੋਸ਼ਲ ਮੀਡੀਆ ਵਿਭਾਗ ਦੇ ਮੁਖੀ ਮਨੂ ਜੈਨ ਵਲੋਂ ਵਕੀਲ ਰਿਸ਼ਵ ਰੰਜਨ ਰਾਹੀਂ ਦਾਇਰ ਕੀਤੀ ਗਈ ਹੈ। ਪਟੀਸ਼ਨ ਵਿਚ ਇਲਜ਼ਾਮ ਲਗਾਇਆ ਗਿਆ ਹੈ ਕਿ ‘ਮੇਟਾ’ (ਫੇਸਬੁੱਕ ਅਤੇ ਇੰਸਟਾਗ੍ਰਾਮ) ਰਾਹੁਲ ਗਾਂਧੀ ਦੇ ਨਾਂਅ ਅਤੇ ਤਸਵੀਰਾਂ ਨੂੰ ‘ਕੀਵਰਡ’ ਵਜੋਂ ਵਰਤ ਕੇ ਕਾਂਗਰਸੀ ਵਰਕਰਾਂ ਅਤੇ ਅਹੁਦੇਦਾਰਾਂ ਦੀਆਂ ਪੋਸਟਾਂ ਨੂੰ ਭਾਰਤ ਵਿਚ ਆਪਣੇ-ਆਪ ਬਲਾਕ ਕਰ ਰਿਹਾ ਹੈ।ਪਟੀਸ਼ਨ ਵਿਚ 29 ਸਤੰਬਰ ਤੋਂ 23 ਨਵੰਬਰ 2026 ਦਰਮਿਆਨ ਮਿਲੇ ਕਈ ਨੋਟਿਸਾਂ ਦਾ ਹਵਾਲਾ ਦਿੱਤਾ ਗਿਆ ਹੈ। ਇਨ੍ਹਾਂੰ ਵਿਚ ਰਾਹੁਲ ਗਾਂਧੀ ਨੂੰ ਭੇਜਿਆ ਗਿਆ ਵਿਆਹ ਦਾ ਸੱਦਾ, ਪਾਰਟੀ ਵਰਕਰਾਂ ਦੇ ਜਨਮ ਦਿਨ ਦੀਆਂ ਵਧਾਈਆਂ, ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ ਅਤੇ ਸ਼ਿਕਾਗੋ ਯੂਨੀਵਰਸਿਟੀ ਵਿਚ ਰਾਹੁਲ ਗਾਂਧੀ ਦੇ ਭਾਸ਼ਣ ਨਾਲ ਸਬੰਧਿਤ ਪੋਸਟਾਂ ਸ਼ਾਮਿਲ ਹਨ। ਪਟੀਸ਼ਨਕਰਤਾ ਮੁਤਾਬਿਕ ਪੋਸਟਾਂ ਹਟਾਉਣ ਵੇਲੇ ਨਾ ਤਾਂ ਕੋਈ ਕਾਨੂੰਨੀ ਹੁਕਮ ਦਿਖਾਇਆ ਗਿਆ ਅਤੇ ਨਾ ਹੀ ਕੋਈ ਠੋਸ ਕਾਰਨ ਦੱਸਿਆ ਗਿਆ। ਇਸ ਤੋਂ ਇਲਾਵਾ, ਅਕਾਊਂਟ ਪੂਰੀ ਤਰ੍ਹਾਂ ਬੰਦ ਹੋਣ ਦੀ ਚੇਤਾਵਨੀ ਵੀ ਦਿੱਤੀ ਜਾ ਰਹੀ ਹੈ।