27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਵਿਧਾਇਕ ਅਰੋੜਾ ਦੇ ਪਿਤਾ ਤੋਂ ਈ . ਡੀ . ਵਲੋਂ 8 ਘੰਟੇ ਪੁੱਛਗਿੱਛ

ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਆਵਜ਼ੇ ਨਾਲ ਜੁੜੇ ਕਥਿਤ ਘੁਟਾਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.)

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ। ਤਸਵੀਰ : ਗੁਰਿੰਦਰ ਸਿੰਘ। 28-11-2026
ਚੰਡੀਗੜ੍ਹ, 27 ਨਵੰਬਰ (ਸੰਦੀਪ ਕੁਮਾਰ ਮਾਹਨਾ) -ਪੰਜਾਬ ਵਿਚ ਜ਼ਮੀਨਾਂ ਦੀ ਖ਼ਰੀਦੋ-ਫ਼ਰੋਖ਼ਤ ਅਤੇ ਮੁਆਵਜ਼ੇ ਨਾਲ ਜੁੜੇ ਕਥਿਤ ਘੁਟਾਲਿਆਂ ਨੂੰ ਲੈ ਕੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਵਲੋਂ ਕੀਤੀ ਜਾ ਰਹੀ ਜਾਂਚ ਦੇ ਸਿਲਸਿਲੇ ਤਹਿਤ ਅੱਜ ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਦੇ ਪਿਤਾ ਜਸਪਾਲ ਸਿੰਘ ਚੰਡੀਗੜ੍ਹ ਸਥਿਤ ਈ.ਡੀ. ਦੇ ਦਫ਼ਤਰ ਵਿਖੇ ਪੇਸ਼ ਹੋਏ, ਜਿੱਥੇ ਜਾਂਚ ਅਧਿਕਾਰੀਆਂ ਵਲੋਂ ਉਨ੍ਹਾਂ ਤੋਂ ਕਰੀਬ 8 ਘੰਟੇ ਤੱਕ ਪੁੱਛਗਿੱਛ ਕੀਤੀ ਗਈ। ਦੇਰ ਸ਼ਾਮ ਕਰੀਬ 6 ਵਜੇ ਈ.ਡੀ. ਦਫ਼ਤਰ ਤੋਂ ਬਾਹਰ ਆਏ ਜਸਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਾਂਚ ਅਧਿਕਾਰੀਆਂ ਵਲੋਂ ਪੁੱਛੇ ਗਏ ਸਵਾਲਾਂ ਦੇ ਉਨ੍ਹਾਂ ਨੇ ਜਵਾਬ ਦੇ ਦਿੱਤੇ ਹਨ, ਨਾਲ ਹੀ ਜਾਂਚ ਨਾਲ ਸੰਬੰਧਿਤ ਕਾਗ਼ਜ਼ਾਤ ਵੀ ਈ.ਡੀ. ਅਧਿਕਾਰੀਆਂ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ ਅਤੇ ਜੇਕਰ ਉਨ੍ਹਾਂ ਨੂੰ ਮੁੜ ਬੁਲਾਇਆ ਜਾਂਦਾ ਹੈ ਤਾਂ ਉਹ ਜਾਂਚ ਵਿਚ ਸ਼ਾਮਿਲ ਹੋਣ ਲਈ ਪਹੁੰਚਣਗੇ। ਜਾਣਕਾਰੀ ਅਨੁਸਾਰ ਈ.ਡੀ. ਵਲੋਂ ਇਸ ਮਾਮਲੇ ਵਿਚ ਮੋਗਾ ਦੀ ਵਿਧਾਇਕਾ ਅਮਨਦੀਪ ਕੌਰ ਅਰੋੜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਧਰਮਕੋਟ ਤੋਂ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਨੂੰ ਵੀ ਪੁੱਛਗਿੱਛ ਲਈ ਤਲਬ ਕੀਤਾ ਗਿਆ ਹੈ। ਜਾਂਚ ਏਜੰਸੀ ਵਲੋਂ ਵਿਧਾਇਕਾ ਦੇ ਪਤੀ, ਪਿਤਾ, ਭਰਾ ਅਤੇ ਮਾਮੇ ਸਮੇਤ ਹੋਰ ਸਬੰਧਿਤ ਵਿਅਕਤੀਆਂ ਨੂੰ ਵੱਖ-ਵੱਖ ਤਰੀਕਾਂ ’ਤੇ ਸੰਮਨ ਜਾਰੀ ਕੀਤੇ ਗਏ ਹਨ। ਇਸੇ ਕਾਰਵਾਈ ਤਹਿਤ ਅੱਜ ਜਸਪਾਲ ਸਿੰਘ ਨੂੰ ਈ.ਡੀ. ਦਫ਼ਤਰ ਬੁਲਾਇਆ ਗਿਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੇ ਮੋਬਾਈਲ ਫ਼ੋਨ ਪਹਿਲਾਂ ਹੀ ਜਾਂਚ ਏਜੰਸੀ ਵਲੋਂ ਜ਼ਬਤ ਕੀਤੇ ਜਾ ਚੁੱਕੇ ਹਨ। ਹਾਲਾਂਕਿ ਉਨ੍ਹਾਂ ਨੇ ਪੁੱਛਗਿੱਛ ਦੌਰਾਨ ਕੀਤੇ ਗਏ ਸਵਾਲਾਂ ਜਾਂ ਜਾਂਚ ਨਾਲ ਜੁੜੇ ਹੋਰ ਵੇਰਵਿਆਂ ਬਾਰੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਈ.ਡੀ. ਵਲੋਂ ਇਸ ਮਾਮਲੇ ਵਿਚ ਹੁਣ ਤੱਕ 10 ਵਿਅਕਤੀਆਂ ਨੂੰ ਸੰਮਨ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ ਜਾਂਚ ਦੌਰਾਨ ਕਰੀਬ ਇਕ ਦਰਜਨ ਹੋਰ ਵਿਅਕਤੀ ਵੀ ਜਾਂਚ ਏਜੰਸੀ ਦੇ ਰਾਡਾਰ ’ਤੇ ਆਉਣ ਦੀ ਗੱਲ ਸਾਹਮਣੇ ਆਈ ਹੈ। ਜਾਂਚ ਦਾ ਮੁੱਖ ਕੇਂਦਰ ਕੌਮੀ ਰਾਜਮਾਰਗ-754ਏ ਲਈ ਜ਼ਮੀਨ ਗ੍ਰਹਿਣ ਕਰਨ ਸਮੇਂ ਮੁਆਵਜ਼ੇ ਦੀ ਵੰਡ ਵਿਚ ਕਥਿਤ ਬੇਨਿਯਮੀਆਂ, ਸਰਕਾਰੀ ਅਤੇ ਹੋਰ ਸੰਸਥਾਵਾਂ ਦੀਆਂ ਜ਼ਮੀਨਾਂ ਦੀ ਕਥਿਤ ਧੋਖਾਧੜੀ ਨਾਲ ਖ਼ਰੀਦੋ-ਫ਼ਰੋਖ਼ਤ ਅਤੇ ਬੇਨਾਮੀ ਜਾਇਦਾਦਾਂ ਨਾਲ ਜੁੜੇ ਮਾਮਲੇ ਦੱਸੇ ਜਾ ਰਹੇ ਹਨ। ਕਈ ਸੰਸਥਾਵਾਂ ਦੀਆਂ ਜ਼ਮੀਨਾਂ ਦੀ ਵੀ ਜਾਂਚ ਦੇ ਘੇਰੇ ’ਚ ਜਾਂਚ ਏਜੰਸੀ ਵਲੋਂ ਕੀਤੀ ਜਾ ਰਹੀ ਪੜਤਾਲ ਵਿਚ ਸਰਕਾਰੀ ਵਿਭਾਗਾਂ, ਨਗਰ ਨਿਗਮ, ਮਾਰਕੀਟ ਕਮੇਟੀ ਅਤੇ ਚਰਚ ਟਰੱਸਟ ਨਾਲ ਸਬੰਧਿਤ ਜ਼ਮੀਨਾਂ ਦੀ ਕਥਿਤ ਧੋਖਾਧੜੀ ਨਾਲ ਖ਼ਰੀਦੋ-ਫ਼ਰੋਖ਼ਤ ਦੇ ਪਹਿਲੂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਬੇਨਾਮੀ ਜਾਇਦਾਦਾਂ, ਅਣਐਲਾਨੀ ਨਕਦੀ ਅਤੇ ਜ਼ਮੀਨੀ ਸੌਦਿਆਂ ਰਾਹੀਂ ਹੋਏ ਕਥਿਤ ਵਿੱਤੀ ਲੈਣ - ਦੇਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਬੇਅਦਬੀ ਕਾਨੂੰਨ ਨੂੰ ਲੈ ਕੇ ਮੁੜ ਇਕੱਠੇ ਬੈਠਣਗੀਆਂ ਦੋਵੇਂ ਕਮੇਟੀਆਂ ਅਗਲੀ ਖ਼ਬਰ ਮਹਾਰਾਸ਼ਟਰ ਦੇ ਨਾਗਪੁਰ ਨੇੜੇ ਉਮਰੇਡ ਕਰਹੰਡਲਾ ਵਾਈਲਡਲਾਈਫ ਸੈਂਚੁਰੀ ’ਚ ਘੁੰਮਦੇ ਹੋਏ ਭਾਰਤੀ ਕ੍ਰਿਕਟਰ ਸੂਰਿਆਕੁਮਾਰ ਯਾਦਵ...
Ad Position 24