27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਪਾਰਲਰ ’ਤੇ ਕੁੜੀਆਂ ਦੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ, ਇਕ ਲੜਕੀ ਦੇ ਪਿਤਾ ਦਾ ਕਤਲ

ਜਗਰਾਉਂ, 27 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਦੇ ਅਗਵਾੜ ਲੋਪੋ ਇਲਾਕੇ ਵਿਚ ਪਾਰਲਰ ’ਤੇ ਦੋ ਕੁੜੀਆਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਇਕ ਘਰ ’ਤੇ ਹਮਲਾ ਕਰਕੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਘਰ ਦੇ ਦਰਵਾਜ਼ੇ ’ਤੇ ਤਲਵਾਰਾਂ ਨਾਲ ਵਾਰ ਕਰਨ ਤੋਂ ਬਾਅਦ ਅੰਦਰ ਦਾਖ਼ਲ ਹੋ ਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਮੁਖੀ ਅਤੇ ਪਾਰਲਰ ’ਤੇ ਕੰਮ ਕਰਦੀ ਲੜਕੀ ਦੇ ਪਿਤਾ ਤੇਜਿੰਦਰ ਸਿੰਘ ਨੂੰ ਘੜੀਸ ਕੇ ਗਲੀ ਦੇ ਮੋੜ ਤੱਕ ਲੈ ਗਏ, ਜਿੱਥੇ ਉਸ ’ਤੇ ਤਲਵਾਰਾਂ ਨਾਲ ਤਾਬੜਤੋੜ ਵਾਰ ਕੀਤੇ ਗਏ।

Ad Position 21
No active advertisement
ਪਰਿਵਾਰ ਤੋਂ ਜਾਣਕਾਰੀ ਲੈਣ ਸਮੇਂ ਪੁਲਿਸ ਮੁਲਾਜ਼ਮ ਅਤੇ (ਹਾਸ਼ੀਏ ’ਚ) ਮ੍ਰਿਤਕ ਤੇਜਿੰਦਰ ਸਿੰਘ। ਤਸਵੀਰ: ਭੁਪਿੰਦਰ ਸਿੰਘ ਮੁਰਲੀ ਪਾਕਿਸਤਾਨ ਗਏ ਸ਼ਰਧਾਲੂ ਬਿਕਰ ਸਿੰਘ ਨੇ ਪਰਿਵਾਰ ਨੂੰ ਭੇਜੀਆਂ ਸਹੀ-ਸਲਾਮਤ ਹੋਣ ਦੀਆਂ ਤਸਵੀਰਾਂ 28-11-2026
ਜਗਰਾਉਂ, 27 ਨਵੰਬਰ (ਸ਼ਮਸ਼ੇਰ ਸਿੰਘ ਗਾਲਿਬ)-ਜਗਰਾਉਂ ਦੇ ਅਗਵਾੜ ਲੋਪੋ ਇਲਾਕੇ ਵਿਚ ਪਾਰਲਰ ’ਤੇ ਦੋ ਕੁੜੀਆਂ ਵਿਚਕਾਰ ਹੋਈ ਮਾਮੂਲੀ ਤਕਰਾਰ ਨੇ ਉਸ ਸਮੇਂ ਖ਼ੂਨੀ ਰੂਪ ਧਾਰ ਲਿਆ, ਜਦੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਇਕ ਘਰ ’ਤੇ ਹਮਲਾ ਕਰਕੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ। ਹਮਲਾਵਰਾਂ ਨੇ ਘਰ ਦੇ ਦਰਵਾਜ਼ੇ ’ਤੇ ਤਲਵਾਰਾਂ ਨਾਲ ਵਾਰ ਕਰਨ ਤੋਂ ਬਾਅਦ ਅੰਦਰ ਦਾਖ਼ਲ ਹੋ ਕੇ ਪਰਿਵਾਰਕ ਮੈਂਬਰਾਂ ਦੀ ਕੁੱਟਮਾਰ ਕੀਤੀ ਅਤੇ ਘਰ ਦੇ ਮੁਖੀ ਅਤੇ ਪਾਰਲਰ ’ਤੇ ਕੰਮ ਕਰਦੀ ਲੜਕੀ ਦੇ ਪਿਤਾ ਤੇਜਿੰਦਰ ਸਿੰਘ ਨੂੰ ਘੜੀਸ ਕੇ ਗਲੀ ਦੇ ਮੋੜ ਤੱਕ ਲੈ ਗਏ, ਜਿੱਥੇ ਉਸ ’ਤੇ ਤਲਵਾਰਾਂ ਨਾਲ ਤਾਬੜਤੋੜ ਵਾਰ ਕੀਤੇ ਗਏ। ਗੰਭੀਰ ਜ਼ਖ਼ਮੀ ਤੇਜਿੰਦਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਤਨੀ ਸਰਬਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ 14 ਸਾਲਾ ਧੀ ਇਕ ਪਾਰਲਰ ਵਿੱਚ ਕੰਮ ਕਰਦੀ ਹੈ, ਜਿੱਥੇ ਕਿਸੇ ਗੱਲ ਨੂੰ ਲੈ ਕੇ ਉਸ ਦੀ ਇਕ ਸਹੇਲੀ ਨਾਲ ਤਕਰਾਰ ਹੋ ਗਈ ਸੀ। ਉਨ੍ਹਾਂ ਦੇ ਦੋਸ਼ਾਂ ਅਨੁਸਾਰ ਇਸੇ ਰੰਜਿਸ਼ ਦੇ ਚੱਲਦਿਆਂ ਦੂਜੀ ਕੁੜੀ ਨੇ ਆਪਣੇ ਦੋਸਤਾਂ ਨੂੰ ਬੁਲਾ ਕੇ ਉਨ੍ਹਾਂ ਦੇ ਪਰਿਵਾਰ ’ਤੇ ਹਮਲਾ ਕਰਵਾ ਦਿੱਤਾ। ਸਰਬਜੀਤ ਕੌਰ ਅਨੁਸਾਰ ਕਰੀਬ 10 ਤੋਂ 15 ਨੌਜਵਾਨ ਤਲਵਾਰਾਂ ਅਤੇ ਹੋਰ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਉਨ੍ਹਾਂ ਦੇ ਘਰ ਪਹੁੰਚੇ। ਹਮਲਾਵਰ ਉਸ ਦੇ ਪਤੀ ਨੂੰ ਘਰੋਂ ਬਾਹਰ ਘੜੀਸ ਕੇ ਗਲੀ ਦੇ ਮੋੜ ਤੱਕ ਲੈ ਗਏ, ਜਿੱਥੇ ਉਸ ’ਤੇ ਬੇਰਹਿਮੀ ਨਾਲ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ। ਉੱਧਰ, ਥਾਣਾ ਸਿਟੀ ਦੇ ਇੰਚਾਰਜ ਐੱਸ.ਆਈ. ਇੰਦਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਮਾਮਲੇ ’ਚ ਕਰੀਬ ਛੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹਮਲੇ ਵਿਚ ਸ਼ਾਮਿਲ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਪਾਕਿਸਤਾਨ ਗਏ ਸ਼ਰਧਾਲੂ ਬਿਕਰ ਸਿੰਘ ਨੇ ਪਰਿਵਾਰ ਨੂੰ ਭੇਜੀਆਂ ਸਹੀ-ਸਲਾਮਤ ਹੋਣ ਦੀਆਂ ਤਸਵੀਰਾਂ ਅਗਲੀ ਖ਼ਬਰ ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਕਮੇਟੀ ਭਵਿੱਖ ’ਚ ਹੋਰ ਸਰਗਰਮੀ ਨਾਲ ਕੰਮ ਕਰੇਗੀ-ਭਾਈ ਖ਼ਾਲਸਾ
Ad Position 24