27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

‘ਆਪ’ ਸਰਕਾਰ ਦੌਰਾਨ ਸੂਬੇ ਨੂੰ 2 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ-ਅਮਨ ਅਰੋੜਾ

ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ (ਅਜੀਤ ਬਿਊਰੋ)-ਪੰਜਾਬ ਨੂੰ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਪ੍ਰਗਤੀ ਕਰਨ ਵਾਲਾ ਅਤੇ ਨਿਵੇਸ਼ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਉਂਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਕਿਸੇ ਵੀ ਮਨਜ਼ੂਰੀ ਨੂੰ 45 ਕੰਮਕਾਜੀ ਦਿਨਾਂ ਤੋਂ ਵੱਧ ਸਮਾਂ ਲੱਗਦਾ ਹੈ ਤਾਂ ਉਸਨੂੰ ਮਨਜ਼ੂਰ ਮੰਨਿਆ ਜਾਵੇਗਾ। ਇਸ ਮੌਕੇ ਸ੍ਰੀ ਅਰੋੜਾ ਨੇ ਇਹ ਵੀ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਧੀਨ ਮਾਰਚ 2022 ਤੋਂ ਹੁਣ ਤੱਕ ਸੂਬੇ ਨੂੰ 2 ਲੱਖ ਕਰੋੜ ਰੁਪਏ ਦੇ 10,673 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਨਾਲ 6,63,410 ਨੌਕਰੀਆਂ ਮਿਲਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 28-11-2026


ਨਿਵੇਸ਼ਕਾਂ ਲਈ ਉਦਯੋਗਿਕ ਖੇਤਰ ’ਚ ਕੀਤੇ ਗਏ ਵਿਆਪਕ ਸੁਧਾਰ

ਚੰਡੀਗੜ੍ਹ/ਨਵੀਂ ਦਿੱਲੀ, 27 ਨਵੰਬਰ (ਅਜੀਤ ਬਿਊਰੋ)-ਪੰਜਾਬ ਨੂੰ ਭਾਰਤ ਦੇ ਸਭ ਤੋਂ ਤੇਜ਼ੀ ਨਾਲ ਪ੍ਰਗਤੀ ਕਰਨ ਵਾਲਾ ਅਤੇ ਨਿਵੇਸ਼ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਦਰਸਾਉਂਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਜੇਕਰ ਕਿਸੇ ਵੀ ਮਨਜ਼ੂਰੀ ਨੂੰ 45 ਕੰਮਕਾਜੀ ਦਿਨਾਂ ਤੋਂ ਵੱਧ ਸਮਾਂ ਲੱਗਦਾ ਹੈ ਤਾਂ ਉਸਨੂੰ ਮਨਜ਼ੂਰ ਮੰਨਿਆ ਜਾਵੇਗਾ। ਇਸ ਮੌਕੇ ਸ੍ਰੀ ਅਰੋੜਾ ਨੇ ਇਹ ਵੀ ਖੁਲਾਸਾ ਕੀਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਅਧੀਨ ਮਾਰਚ 2022 ਤੋਂ ਹੁਣ ਤੱਕ ਸੂਬੇ ਨੂੰ 2 ਲੱਖ ਕਰੋੜ ਰੁਪਏ ਦੇ 10,673 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋ ਚੁੱਕੇ ਹਨ, ਜਿਨ੍ਹਾਂ ਨਾਲ 6,63,410 ਨੌਕਰੀਆਂ ਮਿਲਣ ਦੀ ਸੰਭਾਵਨਾ ਹੈ। ਇੱਥੇ ਭਾਰਤ ਮੰਡਪ ਵਿਖੇ 45ਵੇਂ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ. ਆਈ. ਟੀ. ਐਫ.) 2026 ਨੂੰ ਸੰਬੋਧਨ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਆਈ.ਆਈ.ਟੀ.ਐਫ. ਦਾ ਵਿਸ਼ਾ ‘ਵਿਕਾਸ ਅਤੇ ਵਿਰਾਸਤ’ ਇੱਕ ਅਜਿਹੇ ਸੂਬੇ ਨੂੰ ਦਰਸਾਉਂਦਾ ਹੈ ਜਿੱਥੇ ਵਿਰਾਸਤ ਅਤੇ ਉੱਦਮ ਹਮੇਸ਼ਾ ਨਾਲੋ-ਨਾਲ ਚੱਲਦੇ ਹਨ। ਉਨ੍ਹਾਂ ਜ਼ਿਕਰ ਕੀਤਾ ਕਿ ਪੰਜਾਬ ਦਾ ਉਦਯੋਗਿਕ ਖੇਤਰ ਲੁਧਿਆਣਾ ਦੇ ਹੌਜ਼ਰੀ ਤੇ ਸਾਈਕਲ ਅਤੇ ਜਲੰਧਰ ਦੇ ਖੇਡ ਸਾਮਾਨ ਤੇ ਹੈਂਡ ਟੂਲਜ਼ ਤੋਂ ਲੈ ਕੇ ਮੰਡੀ ਗੋਬਿੰਦਗੜ੍ਹ ਦੇ ਸਟੀਲ ਅਤੇ ਬਟਾਲਾ ਦੀਆਂ ਫਾਊਂਡਰੀਆਂ ਤੱਕ ਫੈਲਿਆ ਹੋਇਆ ਹੈ ਅਤੇ ਹੁਣ ਇਸ ਵਿੱਚ 18.12 ਲੱਖ ਰਜਿਸਟਰਡ ਐਮ.ਐਸ.ਐਮ.ਈਜ਼. ਸ਼ਾਮਲ ਹੋ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਸਾਡੀ ਉਦਯੋਗਿਕ ਵਿਰਾਸਤ ਹੈ। ਉਨ੍ਹਾਂ ਦੱਸਿਆ ਕਿ 16 ਮਾਰਚ, 2022 ਤੋਂ 10 ਨਵੰਬਰ, 2026 ਦਰਮਿਆਨ ਸੂਬੇ ਨੂੰ ਲਗਭਗ 2 ਲੱਖ ਕਰੋੜ ਰੁਪਏ ਦੇ 10,673 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਨਾਲ 6,63,410 ਲੋਕਾਂ ਨੂੰ ਰੁਜ਼ਗਾਰ ਮਿਲਣ ਦਾ ਅਨੁਮਾਨ ਹੈ। ਟਾਟਾ ਸਟੀਲ, ਨੈਸਲੇ, ਪੈਪਸੀਕੋ, ਯੂਨੀਲੀਵਰ, ਕਾਰਗਿਲ, ਡੈਨੋਨ, ਲਿੰਡੇ, ਯਾਨਮਾਰ, ਫਰੈਡੇਨਬਰਗ, ਟੋਪਨ ਅਤੇ ਸਨਾਤਨ ਟੈਕਸਟਾਈਲਜ਼ ਵਰਗੀਆਂ ਵੱਡੀਆਂ ਆਲਮੀ ਕੰਪਨੀਆਂ ਪਹਿਲਾਂ ਹੀ ਸੂਬੇ ਵਿੱਚ ਆਪਣਾ ਕਾਰੋਬਾਰ ਸਥਾਪਿਤ ਕਰ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਵਿਦੇਸ਼ ਵਿੱਚ ਨਿਵੇਸ਼ਕਾਂ ਨਾਲ ਕੀਤੇ ਜਾ ਰਹੇ ਸੰਪਰਕ ਸਦਕਾ ਹੁਣ ਇਹ ਵਚਨਬੱਧਤਾਵਾਂ ਜ਼ਮੀਨੀ ਪੱਧਰ ‘ਤੇ ਪ੍ਰੋਜੈਕਟਾਂ ਵਿਚ ਤਬਦੀਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੀ ‘ਫਾਸਟਟਰੈਕ ਪੰਜਾਬ’ ਡਿਜੀਟਲ ਸਿੰਗਲ-ਵਿੰਡੋ ਪ੍ਰਣਾਲੀ 20 ਤੋਂ ਵੱਧ ਵਿਭਾਗਾਂ ਦੀਆਂ 300 ਤੋਂ ਵੱਧ ਸੇਵਾਵਾਂ ਨੂੰ ਇੱਕੋ ਲੌਗਇਨ ਅਧੀਨ ਲਿਆਉਂਦੀ ਹੈ, ਜਿਸ ਤਹਿਤ 45 ਕੰਮਕਾਜੀ ਦਿਨਾਂ ਦੇ ਅੰਦਰ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਭਾਗ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਫੈਸਲਾ ਨਹੀਂ ਲੈਂਦਾ ਤਾਂ ਅਰਜ਼ੀ ਆਪਣੇ-ਆਪ ਮਨਜ਼ੂਰ ਮੰਨ ਲਈ ਜਾਵੇਗੀ। ਇਸ ਦੌਰਾਨ ਉੱਘੇ ਪੰਜਾਬੀ ਗਾਇਕ ਸ਼ਿਵਜੋਤ ਸਿੰਘ ਨੇ ਐਂਫੀਥੀਏਟਰ-1 ਵਿਖੇ ਆਪਣੀ ਸ਼ਾਨਦਾਰ ਪੇਸ਼ਕਾਰੀ ਨਾਲ ਦਰਸ਼ਕਾਂ ਦਾ ਮਨ ਮੋਹਿਆ ਅਤੇ ਲੋਕ ਉਨ੍ਹਾਂ ਦੇ ਹਿੱਟ ਗੀਤਾਂ ‘ਤੇ ਝੂਮ ਉੱਠੇ। ਇਸ ਮੌਕੇ ਪੀ.ਐਸ.ਆਈ.ਈ.ਸੀ. ਦੇ ਚੇਅਰਮੈਨ ਦਲਬੀਰ ਸਿੰਘ ਢਿੱਲੋਂ, ਵਾਈਸ ਚੇਅਰਮੈਨ ਜਸਕਰਨ ਸਿੰਘ ਬਦੇਸ਼ਾ, ਵਧੀਕ ਮੈਨੇਜਿੰਗ ਡਾਇਰੈਕਟਰ ਅਮਰਬੀਰ ਕੌਰ ਭੁੱਲਰ ਅਤੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਆਈ.ਆਈ.ਟੀ.ਐਫ. ਵਿਖੇ ਪੰਜਾਬ ਨੂੰ ਸੋਨ ਤਗਮਾ ਜਿੱਤਣ ’ਤੇ ਦਿੱਤੀ ਵਧਾਈ ਮੁੱਖ ਮੰਤਰੀ ਭਗਵੰਤਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਯਤਨਾਂ ਨੂੰ ਵੱਡੀ ਮਾਨਤਾ ਦਿੰਦਿਆਂ ਪੰਜਾਬ ਪਵੇਲੀਅਨ ਨੇ ਇੰਡੀਆ ਇੰਟਰਨੈਸ਼ਨਲ ਟਰੇਡ ਫੇਅਰ (ਆਈ.ਆਈ.ਟੀ.ਐਫ.) 2026 ਵਿਖੇ ਥੀਮੈਟਿਕ ਪੇਸ਼ਕਾਰੀ ਸ਼੍ਰੇਣੀ ਵਿਚ ਸੋਨ ਤਗਮਾ ਜਿੱਤਿਆ ਹੈ। ਸਨਮਾਨ ਸਮਾਰੋਹ ਵਿਚ ਪੰਜਾਬ ਪਵੇਲੀਅਨ ਦੇ ਪ੍ਰਸ਼ਾਸਕ ਅਰਸ਼ਦੀਪ ਸਿੰਘ ਸਮੇਤ ਡਿਪਟੀ ਪ੍ਰਸ਼ਾਸਕ ਗੁਰਪ੍ਰੀਤ ਸਿੰਘ ਅਤੇ ਅਮਨਪ੍ਰੀਤ ਸਿੰਘ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਅਮਨ ਅਰੋੜਾ, ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਪੀ.ਐਸ.ਆਈ.ਈ.ਸੀ. ਦੀ ਟੀਮ ਅਤੇ ਉਦਯੋਗ ਵਿਭਾਗ ਨੂੰ ਵਧਾਈ ਦਿੱਤੀ।

Ad Position 22
No active advertisement
ਪਿਛਲੀ ਖ਼ਬਰ ਈ.ਡੀ. ਵਲੋਂ ਚਾਰ ਹੋਰ ਸੀਨੀਅਰ ਆਈ.ਏ.ਐਸ. ਅਧਿਕਾਰੀਆਂ ਨੂੰ ਸੰਮਨ ਅਗਲੀ ਖ਼ਬਰ ਪਾਕਿਸਤਾਨ ਗਏ ਸ਼ਰਧਾਲੂ ਬਿਕਰ ਸਿੰਘ ਨੇ ਪਰਿਵਾਰ ਨੂੰ ਭੇਜੀਆਂ ਸਹੀ-ਸਲਾਮਤ ਹੋਣ ਦੀਆਂ ਤਸਵੀਰਾਂ
Ad Position 24